ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਮਾੜੀ ਖਬਰ – ਇਹਨਾਂ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਜਾ ਰਹੇ ਹਨ। ਜਿਸ ਸਦਕਾ ਲੋਕਾਂ ਕੋਲੋ ਵੋਟਾਂ ਪ੍ਰਾਪਤ ਕੀਤੀਆਂ ਜਾ ਸਕਣ। ਉਥੇ ਹੀ ਸੂਬਾ ਸਰਕਾਰ ਵੱਲੋਂ ਵੀ ਕੀਤੇ ਗਏ ਵਾ ਅਦੇ ਦੇ ਅਨੁਸਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਇੱਕ ਲੱਖ ਨੌਕਰੀ ਤੇ ਜਾਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਵਿਭਾਗਾਂ ਵਿਚ ਯੋਗਤਾ ਦੇ ਆਧਾਰ ਉਪਰ ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ। ਉਥੇ ਹੀ ਪਹਿਲਾਂ ਤੋਂ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਠੇਕੇ ਉਪਰ ਕੰਮ ਕਰਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਤਾਂ ਜੋ ਉਨ੍ਹਾਂ ਨੂੰ ਪੱਕੇ ਕੀਤਾ ਜਾ ਸਕੇ।

ਹੁਣ ਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਨੇ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਹੁਣ ਇਹ ਐਲਾਨ ਹੋ ਗਿਆ ਹੈ। ਪੰਜਾਬ ਵਿਚ ਜਿਥੇ ਪੰਜਾਬ ਰੋਡਵੇਜ਼ ਦੇ, ਅਤੇ ਪੀ ਆਰ ਟੀ ਸੀ ਦੇ ਕੱਚੇ ਕਾਮਿਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਸੂਬਾ ਸਰਕਾਰ ਕੋਲੋਂ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਦੀ ਚੰਡੀਗੜ੍ਹ ਦੇ ਵਿੱਚ ਮੀਟਿੰਗ ਵੀ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਅਜੇ ਤੱਕ ਸਰਕਾਰ ਵੱਲੋਂ ਨਹੀਂ ਦਿਖਾਇਆ ਗਿਆ ਹੈ। ਜਿੱਥੇ ਨੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ।

ਉਥੇ ਹੀ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਸਰਕਾਰ ਅਤੇ ਪਾਸਪੋਰਟ ਮੰਤਰੀ ਨਾਲ ਹੋਈ ਗੱਲਬਾਤ ਤੋਂ ਬਾਅਦ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਇਨ੍ਹਾਂ ਕਰਮਚਾਰੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਇਨ੍ਹਾਂ ਕਰਮਚਾਰੀਆਂ ਵੱਲੋਂ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 6 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਉੱਥੇ ਹੀ ਹੁਣ ਯੂਨੀਅਨ ਵੱਲੋਂ 7 ਸਤੰਬਰ ਤੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਅੱਗੇ ਪੱਕਾ ਮੋਰਚਾ ਲਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚ ਸਾਰੇ ਪੀਆਰਟੀਸੀ ਅਤੇ ਪਨਬੱਸ ਦੇ ਕਰਮਚਾਰੀਆਂ ਵੱਲੋਂ 6 ਸਤੰਬਰ ਨੂੰ ਸਾਰੀਆਂ ਬੱਸਾਂ ਨੂੰ ਬੰਦ ਕਰਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।