ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ 15 ਜੂਨ ਤੱਕ ਕਰੋਨਾ ਸਬੰਧੀ ਲਗਾਈਆਂ ਗਈਆਂ ਹਦਾਇਤਾਂ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਰਾਤ ਦਾ ਕਰਫਿਊ ਵੀ ਅਜੇ ਤੱਕ ਜਾਰੀ ਹੈ। ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ। ਨਵੀਆਂ ਹਦਾਇਤਾਂ ਦੇ ਅਨੁਸਾਰ ਹੁਣ ਸ਼ਨੀਵਾਰ ਦੀ ਤਾਲਾਬੰਦੀ ਨੂੰ ਬੰਦ ਕਰ ਦਿੱਤਾ ਗਿਆ ਹੈ,
ਜਿਥੇ ਸ਼ਨੀਵਾਰ ਤੇ ਐਤਵਾਰ ਦੀ ਤਾਲਾ ਬੰਦੀ ਕੀਤੀ ਜਾਂਦੀ ਸੀ। ਉਥੇ ਹੀ ਲੋਕਾਂ ਨੂੰ ਹੁਣ ਸ਼ਨੀਵਾਰ ਦੀ ਤਾਲਾ ਬੰਦੀ ਤੋਂ ਰਾਹਤ ਮਿਲ ਗਈ ਹੈ। ਪੰਜਾਬ ਵਿੱਚ ਸਫ਼ਰ ਕਰਨ ਵਾਲ਼ਿਆਂ ਲਈ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਸ਼ਨੀਵਾਰ ਵਿੱਚ ਆਮ ਵਾਂਗ ਸਭ ਕੁਝ ਖੁੱਲ੍ਹਾ ਰੱਖਣ ਦੇ ਆਦੇਸ਼ ਦੇ ਦਿੱਤੇ ਗਏ ਹਨ ਉਥੇ ਹੀ ਯਾਤਰੀਆਂ ਲਈ ਵੀ ਪੰਜਾਬ ਰੋਡਵੇਜ਼ ਦੇ ਜਲੰਧਰ ਡਿਪੂ 1 ਦੇ ਜੀ ਐਮ ਨਵਰਾਜ ਬਾਤਿਸ਼ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਬੱਸ ਸਰਵਿਸ ਆਮ ਵਾਂਗ ਹੀ ਰਵਾਨਾ ਕੀਤੀ ਜਾਵੇਗੀ। ਕਰੋਨਾ ਦੇ ਕਾਰਨ ਹਫਤਾਵਾਰੀ ਕੀਤੀ ਜਾਂਦੀ ਤਾਲਾ ਬੰਦੀ ਦੇ ਦੌਰਾਨ ਸ਼ਨੀਵਾਰ ਅਤੇ ਐਤਵਾਰ ਨੂੰ 25 ਫੀਸਦੀ ਬੱਸ ਸਰਵਿਸ ਹੀ ਰਵਾਨਾ ਕੀਤੀ ਜਾ ਰਹੀ ਸੀ। ਹੁਣ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਆਦੇਸ਼ਾਂ ਦੇ ਮੁਤਾਬਕ 12 ਜੂਨ ਲਈ ਜਾਰੀ ਕੀਤੇ ਗਏ ਨਵੇਂ ਆਦੇਸ਼ਾਂ ਦੇ ਅਨੁਸਾਰ ਚੰਡੀਗੜ੍ਹ ਨੂੰ ਛੱਡ ਕੇ ਸਾਰੇ ਆਮ ਵਾਂਗ-ਬੱਸਾਂ ਚੱਲੀਆਂ। ਕਰੋਨਾ ਕਾਰਨ ਕੀਤੀ ਗਈ ਤਾਲਾ ਬੰਦੀ ਦੌਰਾਨ ਅੱਜ ਪਹਿਲੀ ਵਾਰ ਆਮ ਵਾਂਗ-ਬੱਸਾਂ ਰਵਾਨਾ ਕੀਤੀਆਂ ਗਈਆਂ ਹਨ।
ਸਾਬਕਾ ਡੀ ਐਸ ਪੀ ਨੇ ਯਾਤਰੀਆਂ ਨੂੰ ਸਹੂਲਤਾਂ ਦਾ ਧਿਆਨ ਰੱਖਣ ਦੇ ਨਾਲ-ਨਾਲ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਚੰਡੀਗੜ੍ਹ ਦੀ ਬਸ ਸਰਵਿਸ ਘੱਟ ਯਾਤਰੀ ਹੋਣ ਕਾਰਨ ਪਹਿਲਾਂ ਵਾਂਗ ਨਹੀਂ ਰੱਖੀ ਗਈ। ਉਥੇ ਹੀ ਪ੍ਰਾਈਵੇਟ ਬੱਸਾਂ ਦੇ ਚਾਲਕ ਦਲਾਂ ਦਾ ਵੀ ਕਹਿਣਾ ਹੈ ਕਿ ਹੁਣ ਕਮਾਈ ਹੋਣ ਕਾਰਨ ਸਾਰਿਆਂ ਨੇ ਆਪਣੀਆਂ ਬੱਸ ਸਰਵਿਸ ਵਧਾਈ ਹੈ। ਉਥੇ ਹੀ ਪ੍ਰਾਈਵੇਟ ਬੱਸਾਂ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਵੀ ਵੱਡੀ ਰਾਹਤ ਮਿਲੀ ਹੈ। ਪੰਜਾਬ ਰੋਡਵੇਜ਼ ਵੱਲੋਂ ਵੀ ਬੱਸਾ ਨੂੰ ਚਲਾਉਣ ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।
Previous Postਹੁਣੇ ਹੁਣੇ ਸਾਬਕਾ ਮੁਖ ਮੰਤਰੀ ਬਾਦਲ ਬਾਰੇ ਆਈ ਵੱਡੀ ਖਬਰ, ਗਠਜੋੜ ਕਰਨ ਦੇ ਤੁਰੰਤ ਬਾਅਦ ਕੀਤਾ ਇਹ ਕੰਮ
Next Postਹੁਣੇ ਹੁਣੇ CBSE ਸਕੂਲਾਂ ਲਈ ਆਈ ਇਹ ਵੱਡੀ ਖਬਰ – ਹੋਇਆ ਇਹ ਐਲਾਨ