ਪੰਜਾਬ ਚ ਹੁਣ ਇਥੇ ਲਗੀ ਇਹਨਾਂ ਚੀਜਾਂ ਤੇ ਪੂਰਨ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਏ ਦਿਨ ਹੀ ਕੁਝ ਇਸ ਤਰਾਂ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਹੁੰਦਾ। ਆਉਣ ਵਾਲੇ ਦਿਨਾਂ ਵਿਚ ਕੁਝ ਤਿਉਹਾਰਾ ਨੂੰ ਵੇਖਦੇ ਹੋਏ ਜ਼ਿਲਿਆ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕੁਝ ਸਮਾਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਡਰੋਨ ਦੀ ਵਰਤੋਂ ਤੇ ਪਾ-ਬੰ-ਦੀ ਲਗਾਈ ਗਈ ਸੀ। ਇਸ ਤਰ੍ਹਾਂ ਹੀ ਵਿਆਹ-ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ਵਿਚ ਲੋਕਾਂ ਦੀ ਵਧੇਰੇ ਗਿਣਤੀ ਤੇ ਪਾਬੰਦੀ ਲਗਾਈ ਸੀ ।

ਇਸ ਤੋਂ ਇਲਾਵਾ ਕਰੋਨਾ ਦੇ ਚੱਲਦੇ ਹੋਏ ਵੀ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਪੰਜਾਬ ਵਿਚ ਹੁਣ ਇਥੇ ਲੱਗੀ ਇਨ੍ਹਾਂ ਚੀਜ਼ਾਂ ਉੱਪਰ ਪੂਰਨ ਪਾਬੰਦੀ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਵਿਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲੇ ਅੰਦਰ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਜ਼ਿਲ੍ਹੇ ਅੰਦਰ ਅਮਨ ਤੇ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾ ਸਕੇ।

ਉਨ੍ਹਾਂ ਨੇ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ , ਅਤੇ ਵਹੀਕਲਾਂ ਦੀ ਖਰੀਦ-ਵੇਚ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਹ ਉਪਰਾਲਾ ਸ਼-ਰਾ-ਰ-ਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕੀਤਾ ਜਾ ਰਿਹਾ ਹੈ। ਕਿਉਂਕਿ ਕੁਝ ਲੋਕਾਂ ਵੱਲੋ ਗਲਤ ਇਰਾਦੇ ਨਾਲ ਕੁਝ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਸ ਲਈ ਬੁਰੇ ਪ੍ਰਭਾਵ ਨੂੰ ਰੋਕਣ ਲਈ ਉਹਨਾਂ ਨੇ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਕੁੱਝ ਅਨਸਰਾਂ ਵੱਲੋਂ ਇਨ੍ਹਾਂ ਚੀਜ਼ਾਂ ਦੀ ਵਰਤੋਂ ਦੇਸ਼ ਦੇ ਅਮਨ ਤੇ ਕਾਨੂੰਨ ਵਿੱਚ ਰੁਕਾਵਟ ਪੈਦਾ ਕਰਨ ਲਈ ,ਮਨੁੱਖੀ ਜੀਵਨ ਦੀ ਹੋਂਦ ਨੂੰ ਖ-ਤ-ਰਾ ਪੈਦਾ ਕਰਨ ਲਈ ਕੀਤੀ ਜਾਂਦੀ ਹੈ। ਇਸ ਲਈ ਜ਼ਿਲ੍ਹੇ ਅੰਦਰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ-ਵੇਚ ਅਤੇ ਵਰਤੋਂ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।