ਪੰਜਾਬ ਚ ਹੁਣ ਇਸ ਦਿਨ ਪਵੇਗਾ ਮੀਂਹ , ਮੌਸਮ ਵਿਭਾਗ ਨੇ ਹੁਣੇ ਹੁਣੇ ਕੀਤਾ ਐਲਾਨ

ਆਈ ਤਾਜਾ ਵੱਡੀ ਖਬਰ

ਇਨੀਂ ਦਿਨੀਂ ਪੰਜਾਬ ਦੇ ਵਿੱਚ ਅੱਤ ਦੀ ਗਰਮੀ ਪੈਂਦੀ ਪਈ ਹੈ, ਜਿਸ ਕਾਰਨ ਪੰਜਾਬੀਆਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਵੱਲੋਂ ਵੀ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਭਵਿੱਖਵਾਣੀ ਕੀਤੀ ਜਾਂਦੀ ਹੈ, ਇਸੇ ਵਿਚਾਲੇ ਹੁਣ ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਹੁਣ ਨਵੇਂ ਐਲਾਨ ਕਰ ਦਿੱਤੇ ਗਏ ਹਨ l ਹੁਣ ਪੰਜਾਬ ਦੇ ਵਿੱਚ ਮੀਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ ਜਦਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ 1.1 ਡਿਗਰੀ ਦਾ ਵਾਧਾ ਦਰਜ ਹੋਇਆ l ਮੌਸਮ ਵਿਭਾਗ ਮੁਤਾਬਿਕ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ।
ਜਿਸ ਕਾਰਨ ਉੱਥੇ ਮੌਸਮ ਕਾਫੀ ਸੁਹਾਵਣਾ ਬਣਿਆ ਹੋਇਆ ਹੈ l ਇਸੇ ਵਿਚਾਲੇ ਜੇਕਰ ਗੱਲ ਕੀਤੀ ਜਾਵੇ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੀ ਤਾਂ, ਇਸਦੇ ਨਾਲ ਲੱਗਦੇ ਕੁਝ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸਏਐੱਸ ਨਗਰ, ਫਤਹਿਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਸੰਭਾਵਨਾਵਾਂ ਸਿਰਫ 25 ਫੀਸਦੀ ਤੱਕ ਹੈ। ਮੌਸਮ ਵਿਭਾਗ ਮੁਤਾਬਕ ਬੀਤੇ ਦਿਨੀ ਫ਼ਿਰੋਜ਼ਪੁਰ ਦਾ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ l ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.3 ਡਿਗਰੀ ਵੱਧ ਹੈ।ਮੌਸਮ ਵਿਭਾਗ ਦਾ ਆਖਣਾ ਹੈ ਕਿ 13 ਸਤੰਬਰ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਧੇਗਾ ਅਤੇ ਵਾਯੂਮੰਡਲ ਵਿਚ ਨਮੀ ਘਟੇਗੀ। ਇਸ ਤੋਂ ਬਾਅਦ 14 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੱਧ ਰਹੀ l ਦੂਜੇ ਪਾਸੇ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 18 ਸੂਬਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਪਰ ਉੱਤਰ ਭਾਰਤ ਵਿਚ ਇਸ ਦਾ ਅਸਰ ਸਭ ਤੋਂ ਘੱਟ ਹੈ। ਮੌਸਮ ਵਿਭਾਗ ਵੱਲੋਂ ਆਖਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਮੌਸਮ ਕਾਫੀ ਸੁਹਾਵਨਾ ਹੋ ਜਾਵੇਗਾ ਤੇ ਕਈ ਇਲਾਕਿਆਂ ਵਿੱਚ ਮੀਂਹ ਵੀ ਪੈ ਸਕਦਾ ਹੈ।