ਪੰਜਾਬ ਚ ਹੁਣ ਇਸ ਸਰਕਾਰੀ ਸਕੂਲ ਚ 7 ਵਿਦਿਆਰਥੀ ਪਾਏ ਗਏ ਕੋਰੋਨਾ ਪਾਜ਼ੇਟਿਵ- ਪ੍ਰਸ਼ਾਸਨ ਲਈ ਖੜੀ ਹੋਈ ਚਣੋਤੀ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਦੇ ਚਲਦਿਆਂ ਹੋਇਆਂ ਸਾਰੀ ਦੁਨੀਆਂ ਅਜੇ ਤੱਕ ਪ੍ਰਭਾਵਿਤ ਹੋ ਰਹੀ ਹੈ। ਕਿਉਂਕਿ ਕਰੋਨਾ ਦੇ ਕੇਸਾਂ ਵਿੱਚ ਸਾਰੇ ਦੇਸ਼ਾਂ ਵਿਚ ਫਿਰ ਤੋਂ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਬੀਤੇ 2 ਸਾਲਾਂ ਦੇ ਦੌਰਾਨ ਇਥੇ ਕਾਫ਼ੀ ਲੰਮੇ ਅਰਸੇ ਲਈ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਉਥੇ ਹੀ ਹੁਣ ਤੱਕ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਵਿੱਚ ਬਹੁਤ ਸਾਰੇ ਬੱਚੇ ਕਰੋਨਾ ਦੀ ਚਪੇਟ ਵਿਚ ਆਏ ਹਨ। ਹੁਣ ਪੰਜਾਬ ਵਿੱਚ ਸਰਕਾਰੀ ਸਕੂਲ ਵਿੱਚ ਸੱਤ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਏ ਹਨ ਜਿੱਥੇ ਪ੍ਰਸ਼ਾਸਨ ਲਈ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕਈ ਦਿਨਾਂ ਤੋਂ ਜਿੱਥੇ ਮੋਹਾਲੀ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਕਈ ਵਿਦਿਅਕ ਅਦਾਰਿਆਂ ਵਿਚ ਬਹੁਤ ਸਾਰੇ ਵਿਦਿਆਰਥੀਆਂ ਕਰੋਨਾ ਦੀ ਚਪੇਟ ਵਿੱਚ ਆਏ ਹਨ ਉਥੇ ਹੀ ਹੁਣ ਬਲਾਕ ਮਾਜਰੀ ਦੇ ਅਧੀਨ ਆਉਂਦੇ ਪਿੰਡ ਦੁੱਲਵਾਂ ਖੱਦਰੀ ਦੇ ਵਿੱਚ ਵੀ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿੱਚ ਸੱਤ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਮੋਹਾਲੀ ਦੇ ਜ਼ਿਲਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਲਈ ਇੱਕ ਵੱਡੀ ਚੁਣੌਤੀ ਪੈਦਾ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਸ ਸਕੂਲ ਦੇ ਵਿਚ ਜਿੱਥੇ ਸੱਤ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਏ ਹਨ। ਉਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਵੇਖਿਆ ਜਾ ਰਿਹਾ ਹੈ ਅਤੇ ਸਹਿਮ ਦਾ ਮਾਹੌਲ ਹੈ। ਜਿੱਥੇ ਸਾਰੇ ਵਿਦਿਆਰਥੀ ਤੰਦਰੁਸਤ ਹਨ ਅਤੇ ਉਨ੍ਹਾਂ ਦੇ ਘਰਾਂ ਵਿੱਚ ਵੀ ਉਨ੍ਹਾਂ ਬੱਚਿਆਂ ਨੂੰ ਇਕਾਂਤਵਾਸ ਕੀਤਾ ਗਿਆ ਹੈ।

ਜਿੱਥੇ 63 ਨਮੂਨੇ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ਵਿੱਚੋਂ ਸੱਤ ਵਿਦਿਆਰਥੀ ਕਰੋਨਾ ਪੀੜਤ ਨਿਕਲੇ ਹਨ। ਇਸੇ ਤਰ੍ਹਾਂ ਹੀ ਬੀਤੇ ਦਿਨੀਂ ਪਿੰਡ ਤੀੜਾ ਦੇ ਸਕੂਲ ਵਿਚੋਂ ਤਿੰਨ ਸੌ ਤੋਂ ਵਧੇਰੇ ਸੈਂਪਲ ਭੇਜੇ ਗਏ ਸਨ ਜਿਨ੍ਹਾਂ ਵਿੱਚੋਂ 22 ਵਿਦਿਆਰਥੀ ਕਰੋਨਾ ਤੋਂ ਪੀੜਤ ਹਨ।ਲਾਲੜੂ ਸਕੂਲ ਤੋਂ 31 ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਏ ਸਨ।