ਪੰਜਾਬ ਚ ਹੁਣ ਇਹਨਾਂ ਗੱਡੀਆਂ ਦੇ ਵੀ ਹੋਣਗੇ ਚਲਾਨ, ਮਾਨ ਸਰਕਾਰ ਨੇ ਕਰਤੀ ਵੱਡੀ ਸਖਤੀ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਪੰਜਾਬ ਅੰਦਰ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਕਈ ਫੈਸਲਿਆ ਉਪਰ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਪਰ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਵਾਸਤੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਹਨ ਉਥੇ ਹੀ ਪੰਜਾਬ ਅੰਦਰ ਗੈਂਗਸਟਰਾਂ ਨੂੰ ਠੱਲ ਪਾਉਣ ਵਾਸਤੇ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।

ਵਾਹਨ ਚਾਲਕਾਂ ਲਈ ਜਿੱਥੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾਂਦੇ ਹਨ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੇ ਚਲਾਨ ਕੱਟੇ ਜਾਣ ਵਾਸਤੇ ਵੀ ਸਰਕਾਰ ਨੇ ਸਖਤੀ ਕਰ ਦਿੱਤੀ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਉਹਨਾਂ ਸਾਰੀਆਂ ਸਰਕਾਰੀ ਗੱਡੀਆਂ ਦੇ ਚਲਾਨ ਕੱਟੇ ਜਾਣ ਦਾ ਐਲਾਨ ਕੀਤਾ ਹੈ। ਜਿਨ੍ਹਾਂ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ।

ਇਸ ਬਾਰੇ ਡਾਇਰੈਕਟਰ ਜਨਰਲ ਪੁਲਿਸ ਟ੍ਰੈਫਿਕ ਅਮਰਦੀਪ ਸਿੰਘ ਰਾਏ ਵੱਲੋਂ ਇਸ ਬਾਬਤ ਆਦੇਸ਼ ਜਾਰੀ ਕਰਦੇ ਹੋਏ ਆਖਿਆ ਗਿਆ ਹੈ ਕਿ ਉਨ੍ਹਾਂ ਸਾਰੀਆਂ ਸਰਕਾਰੀ ਗੱਡੀਆਂ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਦੇ ਕੋਲ ਕਾਗਜ਼ ਪੂਰੇ ਨਹੀਂ ਹੋਣਗੇ ਅਤੇ ਜਿਨ੍ਹਾਂ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਦੇ ਹੋਏ ਉਲੰਘਣਾ ਕੀਤੀ ਜਾਵੇਗੀ।

ਕਿਉਂਕਿ ਅਜਿਹੇ ਬਹੁਤ ਸਾਰੇ ਮਾਮਲੇ ਸੋਸ਼ਲ ਮੀਡੀਆ ਤੇ ਵੀ ਸਾਹਮਣੇ ਆ ਚੁੱਕੇ ਹਨ ਜਿਥੇ ਟਰੈਫਿਕ ਪੁਲੀਸ ਵੱਲੋਂ ਆਮ ਲੋਕਾਂ ਨੂੰ ਰੋਕ ਕੇ ਉਨ੍ਹਾਂ ਦੇ ਚਲਾਨ ਕੱਟੇ ਜਾਂਦੇ ਹਨ, ਪਰ ਜਦੋਂ ਉਨ੍ਹਾਂ ਕੋਲੋਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਦੀਆਂ ਗੱਡੀਆਂ ਦੇ ਕਾਗਜ਼ ਮੰਗੇ ਜਾਂਦੇ ਹਨ ਤਾਂ ਉਨ੍ਹਾਂ ਕੋਲ ਕਾਗਜ਼ ਨਾ ਹੋਣ ਦੀ ਸੂਰਤ ਵਿਚ ਉਨ੍ਹਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵੀ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ ਜਿਸ ਕਾਰਨ ਲੋਕਾਂ ਵਿੱਚ ਰੋਸ ਪੈਦਾ ਹੋ ਜਾਂਦਾ ਹੈ ਅਤੇ ਪੁਲਸ ਪ੍ਰਸ਼ਾਸਨ ਉਪਰ ਵੀ ਕਈ ਤਰਾਂ ਦੇ ਸਵਾਲ ਖੜੇ ਹੋ ਜਾਂਦੇ ਹਨ। ਇਸ ਲਈ ਟਰੈਫਿਕ ਸਟਾਫ ਵੱਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਜਿਸ ਵੀ ਵਿਅਕਤੀ ਦੇ ਕਾਗਜ਼ ਪੂਰੇ ਨਹੀਂ ਹੋਣਗੇ ਉਨ੍ਹਾਂ ਦਾ ਚਲਾਨ ਕੀਤਾ ਜਾਵੇਗਾ।