ਪੰਜਾਬ ਚ ਹੁਣ 13 ਦਸੰਬਰ ਤੋਂ 2 ਦਿਨਾਂ ਲਈ ਕਿਸਾਨਾਂ ਵਲੋਂ ਹੋ ਗਿਆ ਇਹ ਵੱਡਾ ਐਲਾਨ – ਚੰਨੀ ਸਰਕਾਰ ਪਈ ਸੋਚਾਂ ਚ

ਆਈ ਤਾਜ਼ਾ ਵੱਡੀ ਖਬਰ 

ਦੇਸ ਵਿਚ ਜਿੱਥੇ ਕੱਲ ਗੁਰਪੁਰਬ ਦੇ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ 3 ਕਾਲੇ ਖ਼ੇਤੀ ਕਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਵੀ ਐਲਾਨ ਕਰ ਦਿੱਤਾ ਗਿਆ ਸੀ। ਜਿਸ ਨੂੰ ਸੁਣਦੇ ਹੀ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਉਥੇ ਹੀ ਉਸ ਹਰ ਇਕ ਇਨਸਾਨ ਦੀ ਜਿੱਤ ਦਸਿਆ ਹੈ ਜਿਸ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਆਪਣਾ ਸਹਿਯੋਗ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਪਾਰਲੀਮੈਂਟ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ ਉਸ ਸਮੇਂ ਤੱਕ ਉਹ ਆਪਣਾ ਸੰਘਰਸ਼ ਖਤਮ ਨਹੀਂ ਕਰਨਗੇ। ਹੁਣ ਪੰਜਾਬ ਵਿਚ 13 ਦਸੰਬਰ ਤੋਂ ਦੋ ਦਿਨਾਂ ਲਈ ਕਿਸਾਨਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਚੰਨੀ ਸਰਕਾਰ ਵੀ ਸੋਚਾਂ ਵਿੱਚ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਖਬਰ ਸਾਰੇ ਪਾਸੇ ਫੈਲ ਗਈ ਹੈ। ਉਥੇ ਹੀ ਹੁਣ ਪੰਜਾਬ ਵਿਚ ਫਿਰੋਜ਼ਪੁਰ ਵਿਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੁਝ ਮੰਗਾਂ ਨੂੰ ਪੂਰੀਆਂ ਨਾ ਕੀਤੇ ਜਾਣ ਦੇ ਖਿਲਾਫ਼ 13 ਦਸੰਬਰ ਤੋਂ ਦੋ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਜਿਸ ਬਾਰੇ ਉਨ੍ਹਾਂ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੋਖਲੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਸਿਰ ਇਕ ਲੱਖ ਕਰੋੜ ਤੋਂ ਵੀ ਵਧੇਰੇ ਦਾ ਕਰਜਾ ਅਜੇ ਮੌਜੂਦ ਹੈ। ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਕਿਸਾਨ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ।

ਉੱਥੇ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਇਸ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਨਹੀਂ ਦਿੱਤੀ ਜਾਂਦੀ, ਕਰਜਾ ਮੁਆਫ ਨਹੀ ਕੀਤਾ ਜਾਂਦਾ ਅਤੇ ਪਹਿਲੀ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਥੇ ਹੀ ਉਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ, ਮਜ਼ਦੂਰਾਂ ਅਤੇ ਕਿਸਾਨਾਂ ਤੋਂ ਇਲਾਵਾ ਔਰਤਾਂ ਨੂੰ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।