ਪੰਜਾਬ ਚ 10 ਜੁਲਾਈ ਨੂੰ ਵੱਖ ਵੱਖ ਥਾਵਾਂ ‘ਤੇ ਇਹਨਾਂ ਵਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਹੋ ਚੁੱਕੇ ਹਨ। ਕਿਉਂਕਿ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੇ ਰੁਜ਼ਗਾਰ ਠੱਪ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਹਨ। ਜਿਸ ਸਦਕਾ ਯੋਗਤਾ ਪੂਰੀ ਕਰਦੇ ਹੋਏ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਬਹੁਤ ਸਾਰੇ ਪਹਿਲਾਂ ਤੋਂ ਤੈਨਾਤ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ 10 ਜੁਲਾਈ ਨੂੰ ਵੱਖ ਵੱਖ ਥਾਵਾਂ ਤੇ ਇਨ੍ਹਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਬਠਿੰਡਾ ਦੇ ਅਧੀਨ ਪਿੰਡ ਮਹਿਮਾ ਸਰਜਾ, ਮਹਿਮਾ ਸਰਕਾਰੀ ਅਤੇ ਸਵਾਈ ਵਿੱਚ ਠੇਕਾ ਕਾਮਿਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਮਾਰਚ ਕੀਤਾ ਗਿਆ। ਉਥੇ ਹੀ 10 ਜੁਲਾਈ ਨੂੰ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਬਾਰੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਦੇ ਆਗੂ ਗੁਰਵਿੰਦਰ ਪੰਨੂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ ਹੀ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਕਿਰਤੀ ਲੋਕਾਂ ਉਪਰ ਕੀਤੇ ਜਾਂਦੇ ਅਤਿਆਚਾਰ ਨੂੰ ਦੇਖਦੇ ਹੋਏ, ਜਿੰਦਗੀ ਜਿਉਣ ਲਈ ਲੋੜ ਮੁਤਾਬਕ ਤਨਖਾਹ ਨਿਸਚਿਤ ਕੀਤੀਆਂ ਜਾਣ। ਇਸ ਸਭ ਲਈ ਆਗੂਆਂ ਵੱਲੋਂ ਸਮੂਹ ਠੇਕਾ ਮੁਲਾਜ਼ਮਾਂ ਨੂੰ ਇਕ ਜ਼ੋਰਦਾਰ ਅਪੀਲ ਕੀਤੀ ਗਈ ਹੈ। ਕਿ ਮੰਤਰੀਆਂ ਦੇ ਪਿੰਡਾਂ ਵਿੱਚ ਆਉਣ ਤੇ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇ ਅਤੇ ਨਿੱਜੀਕਰਨ ਦੀ ਨੀਤੀ ਉਪਰ ਸਵਾਲ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਹੀ ਨਹੀਂ ਰਹੀ ਸਗੋਂ ਪੂਰੇ ਕਰਨ ਦੀ ਮੰਗ ਕਰ ਰਹੇ ਠੇਕਾ ਮੁਲਾਜ਼ਮਾਂ ਉਪਰ ਵੀ ਤਸ਼ੱਦਦ ਢਾਹਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਜਿੱਥੇ ਪੰਜਾਬ ਸਰਕਾਰ ਵੱਲੋਂ ਘਰ-ਘਰ ਪੱਕਾ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਗੱਦੀ ਤੇ ਬਿਰਾਜਮਾਨ ਹੋਈ ਸੀ। ਉੱਥੇ ਹੀ ਇਸ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਵਰਕਰਾਂ ਨੂੰ ਪੱਕਿਆਂ ਕੀਤਾ ਜਾਵੇ। ਅਤੇ ਵਿਭਾਗਾਂ ਵਿਚ ਤਨਖਾਹ ਵੀ ਨਿਸ਼ਚਿਤ ਕੀਤੀ ਜਾਵੇ। ਇਸ ਲਈ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ 10 ਜੁਲਾਈ ਨੂੰ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ।