ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਇਤਿਹਾਸਕ ਜਿੱਤ ਦੇ ਨਾਲ ਜਿੱਥੇ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ ਅਤੇ ਲੋਕਾਂ ਵੱਲੋਂ ਬਦਲਾਅ ਦਾ ਨਾਅਰਾ ਵੀ ਲਾਇਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਆਖਿਆ ਗਿਆ ਸੀ ਤੇ ਉਨ੍ਹਾਂ ਵੱਲੋਂ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਇਆ ਜਾਵੇਗਾ ਅਤੇ ਇਸ ਰੰਗਲੇ ਪੰਜਾਬ ਨੂੰ ਬਣਾਉਣ ਵਾਸਤੇ ਦਿਨ ਰਾਤ ਮਿਹਨਤ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ ਜਿਸ ਨਾਲ ਪੰਜਾਬ ਵਾਸੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਪੰਜਾਬ ਵਿਚ 15 ਅਕਤੂਬਰ ਤੋਂ ਇਹ ਕੰਮ ਹੋਣ ਜਾ ਰਿਹਾ ਹੈ ਜਿੱਥੇ ਮਾਨ ਸਰਕਾਰ ਵੱਲੋਂ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਜਿਥੇ ਕਰੋਨਾ ਤੋਂ ਬਾਅਦ ਪਸ਼ੂਆਂ ਵਿੱਚ ਫੈਲੀ ਹੋਈ ਲੰਪੀ ਸਕਿਨ ਨਾਮ ਦੀ ਬਿਮਾਰੀ ਨੇ ਭਾਰੀ ਜਾਨੀ-ਮਾਲੀ ਨੁਕਸਾਨ ਕੀਤਾ ਹੈ। ਉਥੇ ਹੀ ਪਸ਼ੂਆਂ ਦੀ ਸੁਰੱਖਿਆ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਸਨ ਤਾਂ ਜੋ ਪਸ਼ੂਆਂ ਵਿੱਚ ਫੈਲਣ ਵਾਲੀ ਇਸ ਬੀਮਾਰੀ ਨੂੰ ਰੋਕਿਆ ਜਾ ਸਕੇ।
ਹੁਣ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨਾਲ ਪੰਜਾਬ ਭਵਨ ਦੇ ਬਾਹਰ ਇਕ ਮੀਟਿੰਗ ਕੀਤੀ ਗਈ ਹੈ ਉਥੇ ਹੀ ਫੈਸਲੇ ਲਏ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਕਿਸਾਨ ਜਥੇਬੰਧੀਆ ਨੂੰ ਕਈ ਭਰੋਸੇ ਦੁਆਏ ਗਏ ਹਨ ਜਿਸ ਵਿੱਚ ਉਨ੍ਹਾਂ ਵੱਲੋਂ ਵੀ ਮੁੜ ਪਸ਼ੂ ਮੇਲੇ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਸੂਬੇ ਅੰਦਰ ਹੁਣ ਇਹ ਪਸ਼ੂ ਮੇਲੇ 15 ਅਕਤੂਬਰ ਤੋਂ ਮੁੜ ਸ਼ੁਰੂ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਹੀ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਮੰਡੀ ਵਿੱਚ ਝੋਨੇ ਦੀ ਫ਼ਸਲ ਸਬੰਧੀ ਵੀ ਸਮੇਂ ਸਿਰ ਅਦਾਇਗੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਹਰ ਮਸਲੇ ਨੂੰ ਕਿਸਾਨਾਂ ਨਾਲ ਬੈਠਕੇ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ। ਮੂੰਗੀ ਦੀ ਫਸਲ ਉੱਪਰ ਵੀ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇ ਬਰਾਬਰ ਦੇਣ ਦੀ ਗੱਲ ਆਖੀ ਗਈ ਹੈ।
Previous Postਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਕਰਤਾ ਇਹਨਾਂ ਹਜਾਰਾਂ ਲੋਕਾਂ ਨੂੰ ਰਿਹਾ ਕਰਨ ਦਾ ਵੱਡਾ ਐਲਾਨ
Next Postਪੰਜਾਬ ਚ ਇਥੇ 11 ਅਕਤੂਬਰ ਨੂੰ ਛੁੱਟੀ ਦਾ ਕੀਤਾ ਗਿਆ ਐਲਾਨ, ਤਾਜਾ ਵੱਡੀ ਖਬਰ