ਪੰਜਾਬ ਚ 2 ਦਿਨ ਮੀਂਹ ਦੇ ਨਾਲ ਗੜੇ ਪੈਣ ਦੀ ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਪੰਜਾਬ ਅੰਦਰ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ । ਠੰਡ ਵਧਣ ਦੇ ਕਾਰਨ ਆਮ ਜਨਜੀਵਨ ਵੀ ਕਾਫੀ ਪ੍ਰਭਾਵਿਤ ਹੁੰਦਾ ਪਿਆ ਹੈ। ਮੌਸਮ ਵਿਭਾਗ ਦੇ ਵੱਲੋਂ ਵੀ ਲਗਾਤਾਰ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਪੰਜਾਬ ਅੰਦਰ ਲਗਾਤਾਰ ਵੱਧ ਰਹੀ ਠੰਡ ਵਿਚਾਲੇ ਹੁਣ ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ । ਜਿਸ ਦੇ ਚਲਦੇ ਪੰਜਾਬ ਵਿੱਚ ਦੋ ਦਿਨ ਮੀਹ ਦੇ ਨਾਲ ਨਾਲ ਗੜੇ ਪੈਣ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ । ਇਸ ਚੇਤਾਵਨੀ ਤੋਂ ਬਾਅਦ ਹੁਣ ਪੰਜਾਬੀਆਂ ਅੰਦਰ ਕਾਫੀ ਡਰ ਪਾਇਆ ਜਾ ਰਿਹਾ ਹੈ, ਕਿਉਂਕਿ ਪਹਿਲਾਂ ਹੀ ਠੰਡ ਆਪਣੇ ਰੰਗ ਵਿਖਾ ਰਹੀ ਹੈ । ਦਸਦਿਆਂ ਕਿ ਪੰਜਾਬ ਗਰੀਨ ਜ਼ੋਨ ‘ਚ ਆ ਗਿਆ । ਪਰ ਇਸ ਦੇ ਨਾਲ ਹੀ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ‘ਚ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ , ਜਾਹਿਰ ਜਹੀ ਗੱਲ ਹੈ ਕਿ ਜੇਕਰ ਪੰਜਾਬ ਵਿੱਚ ਮੀਂਹ ਪੈਂਦਾ ਹੈ ਤਾਂ , ਮੀਂਹ ਦੇ ਨਾਲ ਠੰਡ ਹੋਰ ਜਿਆਦਾ ਵਧੇਗੀ , ਜਿਸ ਦੇ ਚਲਦੇ ਪੰਜਾਬੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਦੂਜੇ ਪਾਸੇ ਮੌਸਮ ਵਿਭਾਗ ਦੇ ਮੁਤਾਬਕ 22-23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ-ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਜਿਨਾਂ ਜਿਲਿਆਂ ਦੇ ਵਿੱਚ ਮੀਂਹ ਪੈਣ ਵਾਲਾ ਹੈ ਉਨਾਂ ਜਿਲਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹਨਾਂ ਇਲਾਕਿਆਂ ਦੇ ਵਿੱਚ ਗੜੇ ਪੈਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਸਦਿਆਂ ਕਿ ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਮੋਹਾਲੀ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਐਤਵਾਰ ਸ਼ਾਮ ਦੇ ਤਾਪਮਾਨ ਅਨੁਸਾਰ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿੱਚ ਦਰਜ ਕੀਤਾ ਗਿਆ। ਸੋ ਪੰਜਾਬ ਅੰਦਰ ਲਗਾਤਾਰ ਠੰਡ ਵਧਨ ਕਾਰਨ ਜਿੱਥੇ ਮੌਸਮ ਵਿੱਚ ਕਾਫੀ ਤਬਦੀਲੀ ਵੇਖਣ ਨੂੰ ਮਿਲਦੀ ਪਈ ਹੈ ਤੇ ਦੂਜੇ ਪਾਸੇ ਲੋਕਾਂ ਦਾ ਕੰਮ ਕਾਰ ਵੀ ਕਾਫੀ ਪ੍ਰਭਾਵਿਤ ਹੁੰਦਾ ਪਿਆ ਹੈ। ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਤੋਂ ਬਾਅਦ ਹੁਣ ਪੰਜਾਬੀਆਂ ਦੀ ਚਿੰਤਾ ਹੋਰ ਜਿਆਦਾ ਵੱਧ ਚੁੱਕੀ ਹੈ।