ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਹੁਣ 15 ਜੂਨ ਤੱਕ ਵਧਾਏ ਜਾਣ ਦੇ ਆਦੇਸ਼ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਉਥੇ ਹੀ ਜਿੱਥੇ ਦੁਕਾਨਦਾਰਾਂ ਨੂੰ ਦੁਕਾਨਾਂ ਸ਼ਾਮ 6 ਵਜੇ ਤੱਕ ਖੋਲ੍ਹਣ ਦੀ ਖੁੱਲ੍ਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਨੂੰ 10 ਤੋਂ ਵਧਾ ਕੇ 20 ਤੱਕ ਕਰ ਦਿੱਤਾ ਗਿਆ ਹੈ। ਇਸੇ ਨਾਲ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਆ ਰਹੀ ਹੈ ਲੇਕਿਨ ਇਸ ਆਫ਼ਤ ਤੋਂ ਅਜੇ ਪੂਰੀ ਤਰ੍ਹਾਂ ਛੁਟਕਾਰਾ ਨਹੀਂ ਮਿਲਿਆ ਹੈ। ਹੁਣ ਪੰਜਾਬ ਵਿੱਚ 20 ਜੂਨ ਤੱਕ ਲੱਗੀ ਇਹ ਮੁਕੰਮਲ ਰੋਕ,ਜਿਸ ਬਾਰੇ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਕਈ ਕੰਮਾਂ ਨੂੰ ਵੀ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ। ਕਿਉਂ ਕਿ ਸਰਕਾਰ ਵੱਲੋਂ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਉਣਾ ਜ਼ਰੂਰੀ ਕੀਤਾ ਗਿਆ ਹੈ।
ਫਿਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਪੰਜਾਬ ‘ਚ ਬਦਲੀਆਂ ,ਤਾਇਨਾਤੀਆਂ ਉਪਰ ਪਹਿਲਾਂ ਕੁਝ ਸਮੇਂ ਲਈ ਰੋਕ ਲਗਾਈ ਗਈ ਸੀ, ਜਿਸ ਨੂੰ ਹੁਣ ਸੂਬਾ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਹੈ, ਜਿਸ ਦੇ ਅਨੁਸਾਰ ਇਹਨਾਂ ਉਪਰ 20 ਜੂਨ ਤੱਕ ਮੁਕੰਮਲ ਰੋਕ ਲੱਗਾ ਦਿੱਤੀ ਗਈ ਹੈ ।
ਇਸ ਗਲ ਦੀ ਜਾਣਕਾਰੀ ਮੁਹਇਆ ਕਰਵਾਉਦੇ ਹੋਏ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜਿਹੜੇ ਪ੍ਰਬੰਧਕੀ ਵਿਭਾਗਾਂ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਦੇ ਹੁਕਮ ਕੀਤੇ ਜਾ ਚੁੱਕੇ ਹਨ, ਉਨ੍ਹਾਂ ਨੂੰ ਵੀ ਰੋਕੇ ਜਾਣ ਦੇ ਨਵੇਂ ਹੁਕਮ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ ਕਿ ਇਹ ਵੀ ਹੁਣ 20 ਜੂਨ ਤੱਕ ਰੋਕ ਵਿਚ ਰੱਖੀਆਂ ਜਾਣਗੀਆਂ । ਇਸ ਲਈ ਹੁਣ ਬਦਲੀਆਂ ਅਤੇ ਤੈਨਾਤੀਆਂ ਲਈ ਲੋਕਾਂ ਨੂੰ 20 ਜੂਨ ਤੱਕ ਇੰਤਜ਼ਾਰ ਕਰਨਾ ਪਵੇਗਾ।
Previous Postਪੰਜਾਬ : ਮਰੇ ਪਿਓ ਦੇ ਭੋਗ ਵਾਲੇ ਦਿਨ ਪੁੱਤ ਨੂੰ ਵੀ ਮਿਲੀ ਬਾਪ ਵਾਂਗ ਮੌਤ, ਛਾਈ ਇਲਾਕੇ ਚ ਸੋਗ ਦੀ ਲਹਿਰ
Next Postਘਰ ਚ ਰੱਖੇ ਸੋਨੇ ਦਾ ਕੀ ਹੋਵੇਗਾ: 16 ਜੂਨ ਤੋਂ ਜਵੇਲਰ ਸਿਰਫ Hallmark ਵਾਲਾ ਸੋਨਾ ਹੀ ਵੇਚ ਸਕਣਗੇ – ਦੇਖੋ ਵੱਡੀ ਖਬਰ