ਪੰਜਾਬ ਚ 21 ਫਰਵਰੀ ਤੋਂ ਬਾਅਦ ਇਹ ਕੰਮ ਨਾ ਕਰਨ ਵਾਲਿਆਂ ਨੂੰ ਜੁਰਮਾਨਾ ਲਾਇਆ ਜਾਵੇਗਾ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਪੰਜਾਬ ਨਿਵਾਸੀਆਂ ਨੂੰ ਭਰਪੂਰ ਫਾਇਦਾ ਹੋ ਸਕੇ। ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਇਕ ਤੋਂ ਬਾਅਦ ਇਕ ਪੂਰੇ ਕੀਤੇ ਜਾਣ ਦਾ ਰੁਝਾਨ ਜਾਰੀ ਹੈ। ਆਏ ਦਿਨ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਵਾਸਤੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਾਸਤੇ ਵੀ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਵਿਦੇਸ਼ਾਂ ਵਿਚ ਜਿੱਥੇ ਪੰਜਾਬੀ ਮਾਂ ਬੋਲੀ ਨੂੰ ਕਾਇਮ ਰੱਖਣ ਵਾਸਤੇ ਪੰਜਾਬੀਆਂ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਅਜਿਹੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ 21 ਫਰਵਰੀ ਤੋਂ ਬਾਅਦ ਇਹ ਕੰਮ ਨਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਕੁਝ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਨਾਲ ਪੰਜਾਬ ਅੰਦਰ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕੀਤਾ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬੀ ਭਾਸ਼ਾ ਵਿੱਚ ਸਾਇਨ ਬੋਰਡ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਸਰਕਾਰੀ ਇਮਾਰਤਾਂ , ਸਾਰੀਆਂ ਨਿੱਜੀ ਇਮਾਰਤਾਂ, ਦਫ਼ਤਰਾਂ ਅਤੇ ਦੁਕਾਨਾਂ ਦੇ ਬਾਹਰ ਲਿਖੇ ਜਾਣ ਵਾਲੇ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖੇ ਜਾਣਗੇ। ਜਿਸ ਵਾਸਤੇ ਸਰਕਾਰ ਵੱਲੋਂ 21 ਫਰਵਰੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 21 ਫਰਵਰੀ ਨੂੰ ਕੌਮਾਂਤਰੀ ਭਾਸ਼ਾ ਦਿਵਸ ਦੇ ਮੌਕੇ ਤੇ ਇਹ ਲਾਜ਼ਮੀ ਕੀਤਾ ਗਿਆ ਸੀ ਕਿ ਸਾਰੇ ਬੋਰਡ ਪੰਜਾਬੀ ਵਿਚ ਲਿਖੇ ਜਾਣਾ ਜ਼ਰੂਰੀ ਹੈ। ਉੱਥੇ ਹੀ ਪੰਜਾਬੀ ਨੂੰ ਪ੍ਰਮੁੱਖਤਾ ਨਾਲ ਸਾਈਨ ਬੋਰਡਾਂ ਤੇ ਲਿਖੇ ਜਾਣ ਦੇ ਆਦੇਸ਼ ਤੋਂ ਬਾਅਦ ਹੁਣ 21 ਫਰਵਰੀ ਤੱਕ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਦਿਆਂ ਹੋਇਆਂ ਜੁਰਮਾਨਾ ਲਗਾਏ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।