ਪੰਜਾਬ ਚ 23 ਜੂਨ ਨੂੰ ਇਹਨਾਂ 3 ਜਿਲਿਆਂ ਚ ਛੁੱਟੀ ਦਾ ਕੀਤਾ ਗਿਆ ਐਲਾਨ, ਸਰਕਾਰੀ ਅਦਾਰੇ ਰਹਿਣਗੇ ਬੰਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਭਰ ਵਿੱਚ ਇਕ ਪਾਸੇ ਵਧ ਰਹੀ ਗਰਮੀ ਲੋਕਾਂ ਦੇ ਵੱਟ ਕੱਢ ਰਹੀ ਹੈ , ਪਰ ਦੂਜੇ ਪਾਸੇ ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਦੇ ਸਮੇਂ ਕਾਫੀ ਭਖੀ ਹੋਈ ਹੈ । ਸਿਆਸਤ ਵਿੱਚ ਹਰ ਇੱਕ ਪਾਰਟੀ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦਾ ਉਮੀਦਵਾਰ ਜੇਤੂ ਬਣੇ । ਜਿਸ ਦੇ ਚਲਦੇ ਹੁਣ ਪਾਰਟੀਆਂ ਕੋਸ਼ਿਸ਼ਾਂ ‘ਚ ਲੱਗੀਆਂ ਹੋਈਆਂ ਨੇ , ਪਰ ਦੂਜੇ ਪਾਸੇ ਇਨ੍ਹਾਂ ਜ਼ਿਮਨੀ ਚੋਣਾਂ ਵਾਲੇ ਦਿਨ ਸਰਕਾਰੀ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ । ਦਰਅਸਲ ਹੁਣ ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀਆਂ ਚੋਣਾਂ ਕਾਰਨ ਹੁਣ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿੱਚ ਸਰਕਾਰੀ ਦਫਤਰਾ ਕਾਰਪੋਰੇਸ਼ਨ ਦਫ਼ਤਰਾਂ ਸਮੇਤ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ ।

ਇਸ ਸੰਬੰਧੀ ਪੰਜਾਬ ਸਰਕਾਰ ਦੇ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ । ਜਿਸ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ ਕਰਮਚਾਰੀ ਜ਼ਿਲ੍ਹਾ ਸੰਗਰੂਰ , ਬਰਨਾਲਾ ਅਤੇ ਜ਼ਿਲ੍ਹਾ ਮਲੇਰਕੋਟਲਾ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ।

ਇੰਨਾ ਹੀ ਨਹੀਂ ਸਗੋਂ ਇਹ ਛੁੱਟੀ ਵਿਅਕਤੀ ਦੇ ਅਧਿਕਾਰਿਤ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ । ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ । ਉਮੀਦਵਾਰਾਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੋਟਰਾਂ ਨੂੰ ਲੁਭਾਇਆ ਜਾ ਸਕੇ ਤੇ ਉਨ੍ਹਾਂ ਦੇ ਪੱਖ ਵਿੱਚ ਵੋਟਾਂ ਪਾਈਆਂ ਜਾ ਸਕਣ ।

ਅਕਾਲੀ , ਕਾਂਗਰਸੀ, ਆਪ ਤੇ ਭਾਜਪਾ ਪਾਰਟੀ ਵਲੋਂ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਖਡ਼੍ਹੇ ਕਰ ਦਿੱਤੇ ਗਏ ਹਨ । ਜਿਨ੍ਹਾਂ ਦੇ ਵੱਲੋਂ ਵੱਖੋ ਵੱਖਰੇ ਢੰਗ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ । ਪਰ ਦੂਜੇ ਪਾਸੇ ਸਰਕਾਰ ਦੇ ਵੱਲੋਂ ਇਨ੍ਹਾਂ ਚੋਣਾਂ ਨੂੰ ਲੈ ਕੇ ਵਿਸ਼ੇਸ਼ ਛੁੱਟੀ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ ।