ਪੰਜਾਬ ਚ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਜੋ ਹੁਣ ਪੂਰੇ ਵਿਸ਼ਵ ਵਿੱਚ ਫੈਲ ਚੁੱਕੀ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਕਰੋਨਾ ਦੀ ਪਹਿਲੀ ਲਹਿਰ ਨਾਲ ਹੋਏ ਜਾਨੀ ਨੁਕਸਾਨ ਤੋਂ ਲੋਕ ਅਜੇ ਉਭਰ ਨਹੀਂ ਪਾਏ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਹਮਲਾ ਬੋਲ ਦਿੱਤਾ, ਜਿਸ ਕਰਕੇ ਸਰਕਾਰ ਨੂੰ ਦੇਸ਼ ਵਿੱਚ ਤਾਲਾਬੰਦੀ ਕਰਨੀ ਪਈ ਇਸ ਦੌਰਾਨ ਸਾਰੇ ਹੀ ਵਿੱਦਿਅਕ ਅਦਾਰੇ, ਆਫਿਸ, ਹਵਾਈ ਉਡਾਣਾਂ ਆਦਿ ਸਭ ਬੰਦ ਕਰਨਾ ਪਿਆ। ਇਸ ਤਰ੍ਹਾਂ ਤਾਲਾਬੰਦੀ ਕਰਕੇ ਬਹੁਤ ਸਾਰੇ ਯਾਤਰੀ ਕਈ ਦੂਜੇ ਦੇਸ਼ਾਂ ਅਤੇ ਦੂਜੇ ਰਾਜਾਂ ਵਿੱਚ ਫਸ ਗਏ।

ਕਰੋਨਾ ਦੇ ਇਸ ਪਰਭਾਵ ਕਾਰਨ ਭਾਰਤ ਦੇ ਕਈ ਸੂਬੇ ਪ੍ਰਭਾਵਿਤ-ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ, ਕਿ ਉਹ ਸਥਿਤੀ ਨੂੰ ਦੇਖਦੇ ਹੋਏ ਤਾਲਾਬੰਦੀ ਕਰ ਸਕਦੇ ਹਨ ਅਤੇ ਸਖ਼ਤ ਹਦਾਇਤਾਂ ਵੀ ਜਾਰੀ ਕਰ ਸਕਦੇ ਹਨ। ਪੰਜਾਬ ਵਿਚ ਵੀ ਕਰੋਨਾ ਦੀ ਦੂਜੀ ਲਹਿਰ ਨੇ ਹਾਹਾਕਾਰ ਮਚਾ ਰੱਖੀ ਹੋਈ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 38 ਮੌਤਾਂ ਹੋਈਆਂ ਹਨ ਜਦਕਿ 642 ਨਵੇਂ ਕੇਸ ਸਾਹਮਣੇ ਆਏ ਹਨ, ਇਸ ਨਾਲ ਹੀ ਐਕਟਿਵ ਮਰੀਜ਼ਾਂ ਦੀ ਕੁੱਲ ਗਿਣਤੀ 10802 ਹੋ ਗਈ ਹੈ। ਜਦੋਂ ਕਿ ਪੰਜਾਬ ਵਿਚ ਹੁਣ ਤੱਕ ਕਰੋਨਾ ਪਾਜੀਟਿਵ ਮਰੀਜ਼ਾਂ ਦੀ ਕੁਲ ਗਿਣਤੀ 589153 ਹੋ ਗਈ ਹੈ ਅਤੇ ਹੁਣ ਤੱਕ 562702 ਮਰੀਜ ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਵਾਪਿਸ ਜਾ ਚੁੱਕੇ ਹਨ।ਕਰੋਨਾ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਜਾਰੀ ਕੀਤੀ ਗਈ ਹੈ।

ਮੌਜੂਦਾ ਸਮੇਂ ਦੇ ਵਿੱਚ 18 ਸਾਲ ਤੋ ਉਪਰ ਦੀ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਇਸ ਮਹਾਮਾਰੀ ਦੀ ਚਪੇਟ ਵਿੱਚ ਆਉਣ ਤੋਂ ਬਚ ਸਕਣ। ਕਰੋਨਾ ਦੇ ਮਰੀਜ਼ਾਂ ਲਈ ਹਸਪਤਾਲਾਂ ਵਿੱਚ ਵੱਖਰੇ ਵਾਰਡ ਤੇ ਸੁਰੱਖਿਆ ਸਾਧਨ ਮੁਹਇਆ ਕਰਵਾਏ ਗਏ ਹਨ ਤਾਂ ਜੋ ਪੀੜਤਾਂ ਦਾ ਇਲਾਜ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ। ਇਸ ਟੀਕਾਕਰਨ ਨਾਲ ਕਰੋਨਾ ਪੌਜ਼ਟਿਵ ਮਰੀਜਾਂ ਦੀ ਗਿਣਤੀ ਵਿਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ ਅਤੇ ਬਹੁਤ ਸਾਰੇ ਲੋਕ ਕਰੋਨਾ ਨੂੰ ਹਰਾ ਕੇ ਸਹੀ ਸਲਾਮਤ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ।