ਆਈ ਤਾਜਾ ਵੱਡੀ ਖਬਰ
ਪੂਰੇ ਦੇਸ਼ ਨੂੰ ਪ੍ਰਭਾਵਤ ਕਰਨ ਵਾਲੀ ਕਰੋਨਾ ਨੇ ਕੁਝ ਸੂਬਿਆਂ ਅੰਦਰ ਵਧੇਰੇ ਆਪਣਾ ਪ੍ਰਭਾਵ ਪਾਇਆ ਹੈ। ਜਿਸ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਜ਼ਰੀਏ ਉਨ੍ਹਾਂ ਦੇ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ, ਕਰੋਨਾ ਨਾਲ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਸੀ। ਜਿਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਅਤੇ ਤਾਲਾਬੰਦੀ ਵੀ ਕੀਤੀ ਗਈ ਸੀ।
ਜਿਸ ਸਦਕਾ ਕਰੋਨਾ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਹੁਣ ਪੰਜਾਬ ਵਿੱਚ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਕਰੋਨਾ ਕੇਸਾਂ ਵਿੱਚ ਕਮੀ ਹੋਣ ਕਾਰਨ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਕਾਫ਼ੀ ਹਦਾਇਤਾਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਜਿਸ ਨਾਲ ਮੁੜ ਲੋਕਾਂ ਦੇ ਕਾਰੋਬਾਰ ਸ਼ੁਰੂ ਹੋ ਰਹੇ ਹਨ।
ਕੱਲ੍ਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 25 ਜੂਨ ਤੱਕ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵਧਾ ਕੇ 30 ਜੂਨ ਤੱਕ ਕਰ ਦਿੱਤਾ ਹੈ,ਉਥੇ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕਾਫੀ ਹੱਦ ਤੱਕ ਰਾਹਤ ਵੀ ਦਿਤੀ ਗਈ ਹੈ। ਅੱਜ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 15 ਮੌਤਾਂ ਹੋਈਆਂ ਹਨ। ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ,ਉੱਥੇ ਹੀ ਸਰਕਾਰ ਵੱਲੋਂ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ, ਉਥੇ ਹੀ ਅੱਜ 308 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4376 ਹੋ ਗਈ ਹੈ।
ਸੂਬੇ ਅੰਦਰ ਲਗਾਤਾਰ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਐਤਵਾਰ ਦੀ ਤਾਲਾਬੰਦੀ ਨੂੰ ਵੀ ਖਤਮ ਕੀਤੇ ਜਾਣ ਦੇ ਐਲਾਨ ਕਰ ਦਿੱਤੇ ਗਏ ਹਨ। ਪਹਿਲਾਂ ਦੇ ਮੁਕਾਬਲੇ ਕਰੋਨਾ ਕੇਸਾਂ ਵਿਚ ਕਮੀ ਆਉਣ ਕਾਰਨ ਬਾਕੀ ਸੰਸਥਾਵਾਂ ਨੂੰ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਜਦ ਕਿ ਸਕੂਲ ਅਤੇ ਕਾਲਜ ਬੰਦ ਰਹਿਣਗੇ।
Previous Postਬਚ ਜਾਵੋ ਬਚ – ਠੱਗਾਂ ਨੇ ਪੰਜਾਬ ਪੁਲਸ ਦੇ ASI ਨੂੰ ਲਗਾਇਆ ਏਦਾਂ ਰਗੜਾ ਕੇ ਬੈਂਕ ਅਕਾਊਂਟ ਕਰ ਗਿਆ ਭਾਂ ਭਾਂ
Next Postਆਖਰ ਕਿਸਾਨਾਂ ਦਾ ਜੋਰਦਾਰ ਪ੍ਰਦਰਸ਼ਨ ਦੇਖਣ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ