ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਗਰਮਾਈ ਹੋਈ ਹੈ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੇ ਸਹਾਰੇ ਪਾਰਟੀ ਨੂੰ ਹੋਰ ਵਧੇਰੇ ਮ-ਜ਼-ਬੂ-ਤੀ ਮਿਲ ਸਕੇ। ਉਥੇ ਹੀ ਪਾਰਟੀ ਵਿੱਚ ਅਜਿਹੇ ਚਿਹਰੇ ਵੀ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਦੇ ਪਾਰਟੀ ਵਿੱਚ ਜੁੜਨ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉਥੇ ਹੀ ਚੋਣਾਂ ਨੂੰ ਲੈ ਕੇ ਆਏ ਦਿਨ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਵੀ ਇਸ ਤਰ੍ਹਾਂ ਦੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਹੁਣ ਪੰਜਾਬ ਵਿੱਚ 4 ਫਰਵਰੀ ਨੂੰ ਵੋਟਾਂ ਅਤੇ 23 ਦਸੰਬਰ ਨੂੰ ਚੋਣ ਜ਼ਾਬਤੇ ਦੀ ਖ਼ਬਰ ਬਾਰੇ ਅਸਲ ਸਚਾਈ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਏ ਉੱਪਰ ਚੋਣਾਂ ਨੂੰ ਲੈ ਕੇ ਬਹੁਤ ਸਾਰੀਆਂ ਅਫ਼ਵਾਹਾਂ ਫੈਲ ਰਹੀਆ ਹਨ। ਉੱਥੇ ਹੀ ਮੁੱਖ ਚੋਣ ਅਧਿਕਾਰੀ ਦੇ ਬੁਲਾਰੇ ਵੱਲੋਂ ਇਹਨਾ ਸਾਰੀਆਂ ਝੂ-ਠੀ-ਆਂ ਖਬਰਾਂ ਦਾ ਖੰਡਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਵੱਲੋਂ ਬਿਨਾ ਵਜਾ ਹੀ ਅਜਿਹੀਆਂ ਬੇਬੁਨਿਆਦ ਅਤੇ ਮਨ-ਘੜਤ ਖਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 23 ਦਸੰਬਰ ਨੂੰ ਚੋਣ ਜਾਬਤਾ ਲਾਗੂ ਹੋਣ ਅਤੇ ਅਗਲੇ ਸਾਲ 4 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੀ ਤਰੀਕ ਬਾਰੇ ਦਿੱਤੀ ਗਈ ਜਾਣਕਾਰੀ ਝੂਠੀ ਹੈ। ਇਸ ਲਈ ਲੋਕਾਂ ਨੂੰ ਅਜਿਹੀਆਂ ਖ਼ਬਰਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਚੋਣਾਂ ਸਬੰਧੀ ਅਗਰ ਕੋਈ ਵੀ ਜਾਣਕਾਰੀ ਲੈਣੀ ਹੋਵੇ ਤਾਂ ਨਵੇਂ ਚੋਣ ਹੁਕਮਾਂ ਬਾਰੇ ਜਾਨਣ ਵਾਸਤੇ ਲੋਕ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਦਫ਼ਤਰ ਅਫਸਰ ਅਤੇ ਪੰਜਾਬ ਦੇ ਦਫ਼ਤਰ ਅਫ਼ਸਰ ਨੂੰ ਸੁਚਿਤ ਕਰ ਸਕਦੇ ਹਨ ਅਤੇ ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਅਧਿਕਾਰਤ ਵੈਬਸਾਈਟ ceopunjab.gov.in ਤੇ ਜਾ ਕੇ ਇਸ ਬਾਰੇ ਜਾਣਕਾਰੀ ਲੈ ਸਕਦੇ ਹਨ।
ਉਥੇ ਹੀ ਚੋਣ ਅਧਿਕਾਰੀ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਲੋਕਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਖ਼ਬਰਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਆਖਿਆ ਹੈ ਕਿ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਉਪਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹੀਆ ਝੂਠੀਆਂ ਖਬਰਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
Previous Postਹੁਣ ਫਿਰ ਲਾਕ ਡਾਊਨ ਲਗਨ ਦੀਆਂ ਚਰਚਾਵਾਂ ਹੋ ਗਈਆਂ ਜੋਰਾਂ ਤੇ ਓਮੀਕ੍ਰੋਨ ਦੀ ਲਹਿਰ ਨੂੰ ਦੇਖਦੇ ਹੋਏ
Next Postਇਹਨਾਂ ਲੋਕਾਂ ਨੂੰ ਮਿਲਣਗੇ 25 ਹਜਾਰ ਰੁਪਏ – ਮੁਖ ਮੰਤਰੀ ਚੰਨੀ ਨੇ ਕਰਤਾ ਇਹ ਵੱਡਾ ਐਲਾਨ