ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਛੁੱਟ ਗਿਆ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੇ ਆਰਥਿਕ ਮੰਦੀ ਦੇ ਦੌਰ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕੀਤਾ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਇਕ ਲੱਖ ਅਸਾਮੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਦੇ ਜ਼ਰੀਏ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ।
ਹੁਣ ਪੰਜਾਬ ਲਈ ਇੱਕ ਬਹੁਤ ਚੰਗੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਚਾਰੇ ਪਾਸੇ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਲਈ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ। 7 ਤੋਂ 26 ਫਰਵਰੀ ਤੱਕ ਲਈ ਪੰਜਾਬ ਵਿੱਚ ਇੱਕ ਐਲਾਨ ਹੋ ਗਿਆ ਹੈ ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੇ ਤਹਿਤ ਭਾਰਤੀ ਫੌਜ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਦੀਆਂ ਤਿਆਰੀਆਂ ਪਟਿਆਲੇ ਦੇ ਮਿਲਟਰੀ ਸਟੇਸ਼ਨ ਦੇ ਖੁੱਲੇ ਮੈਦਾਨ ਵਿੱਚ ਕੀਤੀਆਂ ਜਾ ਰਹੀਆਂ ਹਨ।
ਆਰਮੀ ਭਰਤੀ ਡਾਇਰੈਕਟਰ ਕਰਨਲ ਆਰ. ਆਰ. ਚੰਦੇਲ ਨੇ ਆਖਿਆ ਹੈ ਕਿ 2020 ਵਿੱਚ ਅਗਸਤ ਵਿੱਚ ਕਰੋਨਾ ਨੂੰ ਵੇਖਦੇ ਹੋਏ ਇਹ ਭਰਤੀ ਅੱਗੇ ਕਰ ਦਿੱਤੀ ਗਈ ਸੀ। ਹੁਣ ਇਸ ਭਰਤੀ ਵਿੱਚ ਪੰਜ ਜ਼ਿਲਿਆਂ ਦੇ ਨੌਜਵਾਨ ਹਿੱਸਾ ਲੈ ਰਹੇ ਹਨ। ਜਿਸ ਵਿੱਚ ਪਟਿਆਲਾ ,ਸੰਗਰੂਰ ,ਮਾਨਸਾ ,ਬਰਨਾਲਾ ਤੇ ਫਤਹਿਗੜ ਸਾਹਿਬ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚੋਂ 32 ਹਜ਼ਾਰ ਦੇ ਕਰੀਬ ਨੌਜਵਾਨ ਇਸ ਭਰਤੀ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣਗੇ। ਇਸ ਪ੍ਰਕਿਰਿਆ ਵਾਸਤੇ ਉਮੀਦਵਾਰਾਂ ਦੇ ਫਿਜੀਕਲ ਟੈਸਟਾਂ ਦੇ ਨਾਲ ਨਾਲ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਹੀ ਭਰਤੀ ਕੀਤੀ ਜਾਵੇਗੀ ।
ਇਸ ਪ੍ਰਕਿਰਿਆ ਦੇ ਦਰਾਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਇਸ ਭਰਤੀ ਲਈ ਨੌਜਵਾਨਾਂ ਨੂੰ ਦੋ ਫਾਰਮ ਭਰ ਕੇ ਦੇਣੇ ਪੈਣਗੇ, ਜਿਸ ਵਿੱਚ ਮਾਤਾ ਪਿਤਾ ਦੀ ਆਗਿਆ ਅਤੇ ਕਰੋਨਾ ਬਾਰੇ ਜਾਣਕਾਰੀ ਹੋਵੇਗੀ। ਚਾਹਵਾਨ ਉਮੀਦਵਾਰ ਇਨ੍ਹਾਂ ਨੂੰ ਫੌਜ ਦੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਇਸ ਭਰਤੀ ਦੀ ਪ੍ਰਕਿਰਿਆ ਲਈ ਸਭ ਉਮੀਦਵਾਰਾਂ ਨੂੰ ਆਖਿਆ ਗਿਆ ਹੈ ਕਿ ਉਹ ਰਿਸ਼ਵਤ ਤੋਂ ਦੂਰ ਰਹਿਣ।
Previous Post16 ਜਨਵਰੀ ਲਈ ਪੰਜਾਬ ਸਰਕਾਰ ਨੇ ਖਿਚੀ ਇਹ ਤਿਆਰੀ-ਆਈ ਤਾਜਾ ਵੱਡੀ ਖਬਰ
Next Postਮਸ਼ਹੂਰ ਟਿਕ ਟਾਕ ਸਟਾਰ ਨੂਰ ਦੇ ਬਾਰੇ ਚ ਆਈ ਇਹ ਵੱਡੀ ਤਾਜਾ ਖਬਰ