ਪੰਜਾਬ ਚ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾਣ ਅਤੇ ਤਾਲਾਬੰਦੀ ਦੇ ਦੌਰਾਨ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁ-ਕ-ਸਾ-ਨ ਹੋਇਆ ਹੈ। ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਸਭ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਜਾਵੇ। ਉਥੇ ਹੀ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦੌਰਾਨ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਲਾਜ਼ਮੀ ਕੀਤੇ ਗਏ ਸਨ।

ਜਿੱਥੇ ਬਹੁਤ ਸਾਰੇ ਅਧਿਆਪਕ ਅਤੇ ਬੱਚੇ ਕਰੋਨਾ ਤੋਂ ਸੰਕ੍ਰਮਿਤ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਸਨ। ਹੁਣ ਕਰੋਨਾ ਦੀ ਅਗਲੀ ਲਹਿਰ ਨੂੰ ਹਾਵੀ ਹੁੰਦੇ ਦੇਖ ਕੇ ਸਰਕਾਰ ਵੱਲੋਂ ਫਿਰ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਹੁਣ 8ਵੀ ਕਲਾਸ ਦੇ ਵਿਦਿਆਰਥੀਆਂ ਬਾਰੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਤੇ ਦਾਖਲੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਦੀ ਜਾਣਕਾਰੀ ਸਮੇਂ-ਸਮੇਂ ਤੇ ਦਿੱਤੀ ਜਾ ਰਹੀ ਹੈ।

ਹੁਣ ਪੰਜਾਬ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਦਾਖਲਿਆਂ ਨੂੰ ਲੈ ਕੇ ਕਿਸੇ ਵੀ ਬੱਚੇ ਨੂੰ ਇਨਕਾਰ ਨਾ ਕੀਤਾ ਜਾਵੇ। ਸਕੂਲ ਦਾਖਲੇ ਲਈ ਆਉਣ ਵਾਲੇ ਸਾਰੇ ਬੱਚਿਆਂ ਨੂੰ 8ਵੀਂ ਕਲਾਸ ਵਿੱਚ ਦਾਖਲਾ ਦਿੱਤਾ ਜਾਣਾ ਲਾਜ਼ਮੀ ਕੀਤਾ ਗਿਆ ਹੈ। ਅਗਰ ਕਿਸੇ ਵੀ ਬੱਚੇ ਕੋਲ ਜਨਮ ਸਰਟੀਫਿਕੇਟ ਅਧਾਰ ਕਾਰਡ ਨਾਲ ਸਬੰਧਤ ਕੋਈ ਦਸਤਾਵੇਜ਼ ਨਹੀ ਹੋਣਗੇ, ਤਾਂ ਵੀ ਸਭ ਬੱਚਿਆਂ ਨੂੰ ਦਾਖ਼ਲਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਜਿੱਥੇ ਨਿੱਜੀ ਸਕੂਲ ਬੱਚਿਆਂ ਨੂੰ ਸਰਟੀਫਿਕੇਟ ਦੇਣ ਤੋਂ ਝਿਜਕਦੇ ਹਨ। ਇਸ ਲਈ ਵਿਭਾਗ ਵੱਲੋਂ DEOs ਤੇ ਸਕੂਲ ਮੁਖੀਆਂ ਨੂੰ ਪੁਰਾਣੇ ਸਕੂਲ ਵਿੱਚ ਆਪਣੇ ਬੱਚਿਆਂ ਦੀ ਜਮਾਤ ਬਾਰੇ ਮਾਪਿਆਂ ਤੋਂ ਲਿਖਤੀ ਜਾਣਕਾਰੀ ਲੈ ਕੇ ਦਾਖਲੇ ਦੀ ਮਨਜ਼ੂਰੀ ਦਿੱਤੀ ਜਾਵੇਗੀ। ਸਾਰੇ ਸਕੂਲ ਆਰਜ਼ੀ ਦਾਖ਼ਲੇ ਕਰਨ ਤੋਂ ਬਾਅਦ ਬੱਚਿਆਂ ਦੇ ਸਰਟੀਫਿਕੇਟ ਲੈ ਸਕਦੇ ਹਨ। ਦਾਖ਼ਲੇ ਤੋਂ ਪਹਿਲਾਂ ਵਿਦਿਆਰਥੀਆਂ ਕੋਲੋਂ ਸਰਟੀਫਿਕੇਟ ਲੈਣਾ ਲਾਜ਼ਮੀ ਸੀ ਪਰ ਹੁਣ ਇਸ ਨੂੰ ਵੀ ਮਾਫ ਕਰ ਦਿੱਤਾ ਗਿਆ ਹੈ।