ਪੰਜਾਬ ਚ NRI ਦੇ ਘਰੇ ਵਾਪਰਿਆ ਇਹ ਕਾਂਡ ਇਲਾਕੇ ਚ ਪਈ ਦਹਿਸ਼ਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਸਰਕਾਰਾਂ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ ਅਤੇ ਨਸ਼ਿਆਂ ਉਪਰ ਠੱਲ ਪਾਏ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਕਿਉਂਕਿ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਕਾਰਨ ਬਹੁਤ ਸਾਰੇ ਨੌਜਵਾਨਾਂ ਵੱਲੋਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਦਾ ਖਮਿਆਜ਼ਾ ਕਈ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ ਜਿਸ ਨਾਲ ਪੰਜਾਬ ਦੇ ਹਾਲਾਤਾਂ ਉਪਰ ਵੀ ਇਨ੍ਹਾਂ ਦਾ ਸਿੱਧਾ ਅਸਰ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਲਗਾਤਾਰ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਇਨ੍ਹਾਂ ਘਟਨਾਵਾਂ ਦੇ ਵਾਪਰਨ ਕਾਰਨ ਬਹੁਤ ਸਾਰੇ ਪਰਵਾਰਾਂ ਦਾ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਕ ਵਿਦੇਸ਼ ਤੋਂ ਆਏ ਪਰਿਵਾਰ ਨਾਲ ਇਹ ਕਾਂਡ ਵਾਪਰਿਆ ਹੈ ਜਿੱਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ,ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੀਨਾਨਗਰ ਵਿੱਚ ਸਥਾਨਕ ਵਾਰਡ ਨੰਬਰ 5 ਦੀ ਡੀ ਐਸ ਕਲੋਨੀ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਕੁੱਝ ਚੋਰਾਂ ਵੱਲੋਂ 27 ਫਰਵਰੀ ਦੀ ਰਾਤ ਨੂੰ ਇੱਕ ਵਿਦੇਸ਼ ਤੋਂ ਆਏ ਪਰਿਵਾਰ ਦੀ ਕੋਠੀ ਨੂੰ ਆਪਣੀ ਚੋਰੀ ਦਾ ਸ਼ਿਕਾਰ ਬਣਾ ਲਿਆ ਗਿਆ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਬਾਸੀ ਦੀ ਇਸ ਕਲੋਨੀ ਦੀਨਾਨਗਰ ਵੱਲੋਂ ਦੱਸਿਆ ਗਿਆ ਹੈ ਕਿ ਉਹ 27 ਫਰਵਰੀ ਨੂੰ ਆਪਣੇ ਪਰਿਵਾਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਵਡਭਾਗ ਸਿੰਘ ਦੇ ਦਰਸ਼ਨਾਂ ਲਈ ਗਏ ਹੋਏ ਸਨ। ਕਿਉਂਕਿ ਉਹ ਕੁਝ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਸਮੇਤ ਜਰਮਨੀ ਤੋਂ ਪੰਜਾਬ ਆਏ ਸਨ।

ਜਿਸ ਸਮੇਂ ਉਹ ਘਰ ਤੋਂ ਗਏ ਹੋਏ ਸਨ ਉਸੇ ਰਾਤ ਚੋਰਾਂ ਵੱਲੋਂ ਉਨ੍ਹਾਂ ਦੇ ਘਰ ਦੇ ਪਿਛਲੇ ਪਾਸੇ ਦੀ ਗਰਿਲ ਨੂੰ ਤੋੜ ਕੇ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਵੱਲੋਂ ਉਹਨਾਂ ਦੇ ਘਰ ਵਿੱਚੋ 27 ਤੋਲੇ ਸੋਨੇ ਦੇ ਗਹਿਣੇ, 1000 ਜਰਮਨੀ-ਯੂਰੋ ਕਰੰਸੀ ਅਤੇ ਢਾਈ ਲੱਖ ਰੁਪਏ ਭਾਰਤੀ ਕਰੰਸੀ ਚੋਰੀ ਕਰ ਲਏ ਗਏ। ਉਨ੍ਹਾਂ ਨੂੰ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਹ ਬੀਤੀ ਸ਼ਾਮ ਆਪਣੇ ਘਰ ਵਾਪਸ ਆਏ। ਇਸ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।