ਪੰਜਾਬ: ਜਲੇਬੀਆਂ ਖਾਣ ਨਾਲ ਬਿਮਾਰ ਹੋਏ ਪਰਿਵਾਰ ਦੇ 3 ਮੈਂਬਰਾਂ ਚੋਂ 1 ਬੀਬੀ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਇਨੀ ਦਿਨੀ ਬਰਸਾਤਾਂ ਦੇ ਮੌਸਮ ਵਿੱਚ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਿਉਂਕਿ ਇਸ ਵਾਰ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਪਾਉਣ ਵਾਸਤੇ ਵੱਖ-ਵੱਖ ਤਰੀਕਿਆਂ ਦਾ ਲੋਕਾਂ ਵੱਲੋਂ ਇਸਤੇਮਾਲ ਕਰਦੇ ਹੋਏ ਵੀ ਵੇਖਿਆ ਗਿਆ ਹੈ। ਬੀਤੇ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਦੇ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ ਪਰ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਖਾਣ-ਪੀਣ ਦੀਆਂ ਚੀਜ਼ਾਂ ਨੂੰ ਲੈ ਕੇ ਵੀ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਬਰਸਾਤ ਦੇ ਮੌਸਮ ਦੇ ਦਿਨਾਂ ਵਿੱਚ ਬਹੁਤ ਸਾਰੇ ਜ਼ਹਿਰੀਲੇ ਜੀਵ ਜੰਤੂ ਵੀ ਭੋਜਨ ਨੂੰ ਇਸ ਤਰ੍ਹਾਂ ਪ੍ਰਭਾਵਤ ਕਰਦੇ ਹਨ ਕਿ ਇਨਸਾਨ ਦੀ ਮੌਤ ਵੀ ਹੋ ਜਾਂਦੀ ਹੈ।

ਉਥੇ ਹੀ ਕੁਝ ਲੋਕਾਂ ਵੱਲੋਂ ਖਾਣ-ਪੀਣ ਦੀਆਂ ਚੀਜ਼ਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਚਲਦਿਆਂ ਹੋਇਆਂ ਵੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਜਲੇਬੀਆਂ ਖਾਣ ਨਾਲ ਬਿਮਾਰ ਹੋਏ ਪਰਿਵਾਰ ਦੇ ਤਿੰਨ ਮੈਂਬਰਾਂ ਵਿੱਚੋਂ ਇਕ ਔਰਤ ਦੀ ਮੌਤ ਹੋ ਗਈ ਅਤੇ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜੈਤੋ ਦੇ ਅਧੀਨ ਆਉਂਦੇ ਪਿੰਡ ਬਹਿਬਲ ਖੁਰਦ (ਨਿਆਮੀਵਾਲਾ) ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਰਿਵਾਰ ਵੱਲੋਂ ਘਰ ਵਿੱਚ ਜਲੇਬੀਆਂ ਖਾਧੀਆਂ ਗਈਆਂ ਸਨ।

ਉੱਥੇ ਹੀ ਇਹ ਜਲੇਬੀਆਂ ਖਾਣ ਉਪਰੰਤ 3 ਪਰਿਵਾਰਕ ਮੈਂਬਰ ਬਿਮਾਰ ਹੋ ਗਏ ਸਨ। ਦੱਸਿਆ ਗਿਆ ਹੈ ਕਿ ਇਹ ਜਲੇਬੀਆਂ ਲੰਘੇ ਐਤਵਾਰ ਨੂੰ ਮੁਖਤਿਆਰ ਸਿੰਘ ਦੀ ਸਵਰਗਵਾਸੀ ਮਾਤਾ ਬਸੰਤ ਕੌਰ ਦੀ ਅੰਤਿਮ ਅਰਦਾਸ ਮੌਕੇ ਤੇ ਬਣਾਈਆਂ ਗਈਆਂ ਸਨ।

ਜਿਸ ਨੂੰ ਖਾਣ ਨਾਲ ਬੀਤੇ ਕੱਲ੍ਹ ਪਿੰਡ ਬਹਿਬਲ ਖੁਰਦ (ਨਿਆਮੀਵਾਲਾ) ਦੇ ਮੁਖਤਿਆਰ ਸਿੰਘ ਪੁੱਤਰ ਕਰਤਾਰ ਸਿੰਘ, ਜਸਮੇਲ ਕੌਰ ਪਤਨੀ ਮੁਖਤਿਆਰ ਸਿੰਘ ਅਤੇ ਜਸਵਿੰਦਰ ਕੌਰ ਪਤਨੀ ਜਰਨੈਲ ਸਿੰਘ ਦੀ ਹਾਲਤ ਖਰਾਬ ਹੋ ਗਈ ਸੀ। ਜਿੱਥੇ ਇਕ ਹੀ ਪਰਿਵਾਰ ਦੇ ਤਿੰਨ ਲੋਕ ਬੀਮਾਰ ਹੋ ਗਏ ਸਨ। ਉਥੇ ਹੀ ਇਹ ਜਲੇਬੀਆਂ ਖਾਣ ਨਾਲ਼ ਜਸਮੇਲ ਕੌਰ ਪਤਨੀ ਮੁਖ਼ਤਿਆਰ ਸਿੰਘ ਦੀ ਮੌਤ ਹੋ ਗਈ ਹੈ।