ਪੰਜਾਬ: ਜੇਲ ਤੋਂ ਬਾਹਰ ਆਉਂਦਿਆਂ ਹੀ ਨੌਜਵਾਨ ਨੇ ਪਰਿਵਾਰ ਤੇ ਕੀਤਾ ਜਾਨਲੇਵਾ ਹਮਲਾ, ਪਤਨੀ ਦੀ ਹੋਈ ਮੌਤ ਅਤੇ ਆਪ ਵੀ ਕੀਤੀ ਖ਼ੁਦਕੁਸ਼ੀ

ਆਈ ਤਾਜ਼ਾ ਵੱਡੀ ਖਬਰ 

ਅਪਰਾਧਿਕ ਘਟਨਾਵਾਂ ਨੂੰ ਠੱਲ ਪਾਉਣ ਵਾਸਤੇ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਦਾ ਹੈ ਅਜਿਹੀਆਂ ਘਟਨਾਵਾਂ ਦਾ ਅਸਰ ਪੰਜਾਬ ਉਪਰ ਵੀ ਵੇਖਿਆ ਜਾ ਰਿਹਾ ਹੈ। ਜਿੱਥੇ ਕੁਝ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚੱਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਆਪਣਿਆਂ ਦੀ ਹੀ ਜਾਨ ਲਈ ਜਾ ਰਹੀ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਆਪਣਿਆਂ ਤੋਂ ਲੋਕਾਂ ਦਾ ਵਿਸ਼ਵਾਸ ਉਠ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਇੱਕ ਨੌਜਵਾਨ ਵੱਲੋਂ ਆਪਣੇ ਪਰਿਵਾਰ ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ ਜਿੱਥੇ ਪਤਨੀ ਦੀ ਮੌਤ ਹੋਈ ਹੈ ਤੇ ਉਸ ਵੱਲੋਂ ਖੁਦਕੁਸ਼ੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਲੋਟ ਦੇ ਅਧੀਨ ਆਉਣ ਵਾਲੇ ਪਿੰਡ ਔਲਖ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪਰਿਵਾਰ ਦੇ ਵਿੱਚ ਕੁਝ ਘਰੇਲੂ ਵਿਵਾਦ ਚੱਲਦਾ ਸੀ। ਇਸ ਪਿੰਡ ਦਾ ਰਹਿਣ ਵਾਲਾ ਅਮਰਿੰਦਰ ਸਿੰਘ ਪੁੱਤਰ ਗੁਰਦਿੱਤ ਸਿੰਘ ਜਿਥੇ 10 ਸਾਲ ਪਹਿਲਾਂ ਇੱਕ ਕਤਲ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ।

ਜਿੱਥੇ ਉਹ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਸੀ ਤੇ ਇਨ੍ਹੀਂ ਦਿਨੀਂ ਜਮਾਨਤ ਉੱਪਰ ਆਪਣੇ ਘਰ ਪਰਤਿਆ ਸੀ। ਇਹ ਨੌਜਵਾਨ ਵਿਆਹਿਆ ਹੋਇਆ ਸੀ ਅਤੇ 9 ਸਾਲ ਦੀ ਇਕ ਬੇਟੀ ਵੀ ਹੈ। ਇਸ ਵੱਲੋਂ ਜਿਥੇ ਆਪਣੇ ਘਰ ਲੜਾਈ ਝਗੜਾ ਕੀਤਾ ਜਾ ਰਿਹਾ ਸੀ ਤੇ ਉਸ ਨੂੰ ਸਮਝਾਉਣ ਵਾਸਤੇ ਕੁਝ ਰਿਸ਼ਤੇਦਾਰ ਵੀ ਆਏ ਹੋਏ ਸਨ। ਜਿਨ੍ਹਾਂ ਵਿੱਚ ਮਲੋਟ ਤੋਂ ਉਸਦੀ ਭੈਣ ਸ਼ਿੰਦਰ ਕੌਰ, ਭੂਆ ਦਾ ਮੁੰਡਾ ਗੁਰਧਿਆਨ ਸਿੰਘ,ਉਸਦੀ ਪਤਨੀ ਸਰਬਜੀਤ ਕੌਰ ਰਾਜਸਥਾਨ ਤੋਂ ਆਏ ਸਨ।ਜਿੱਥੇ ਉਨ੍ਹਾਂ ਵੱਲੋਂ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਉੱਥੇ ਹੀ ਦੋਸ਼ੀ ਅਮਰਿੰਦਰ ਸਿੰਘ ਵੱਲੋਂ ਅੱਜ ਸਵੇਰ ਦੇ ਸਮੇਂ ਉਨ੍ਹਾਂ ਉਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਹੈ।

ਇਸ ਹਮਲੇ ਵਿੱਚ ਜਿੱਥੇ ਇਹ ਸਾਰੇ ਜਣੇ ਬੁਰੀ ਤਰ੍ਹਾਂ ਜ਼ਖਮੀ ਹੋਏ ਉਥੇ ਹੀ ਉਸਦੀ ਪਤਨੀ ਅਤੇ ਪਿਤਾ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ। ਇਸ ਘਟਨਾ ਤੋਂ ਬਾਅਦ ਅਮਰਿੰਦਰ ਸਿੰਘ ਵੱਲੋਂ ਵੀ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਗਈ। ਰਾਜਸਥਾਨ ਤੋਂ ਆਏ ਰਿਸ਼ਤੇਦਾਰ ਗੁਰਧਿਆਨ ਸਿੰਘ ਦੀ ਪਤਨੀ ਸਰਬਜੀਤ ਕੌਰ ਦੀ ਇਸ ਹਾਦਸੇ ਦੌਰਾਨ ਹਸਪਤਾਲ ਜਾਂਦੇ ਹੋਏ ਰਸਤੇ ਵਿੱਚ ਮੌਤ ਹੋ ਗਈ।