ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਵਾਪਰਨ ਵਾਲੇ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਇਨੀ ਦਿਨੀ ਜਿੱਥੇ ਕਿਸਾਨਾਂ ਦੇ ਕੰਮ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਰਹੀ ਹੈ। ਉਥੇ ਹੀ ਲਗਾਤਾਰ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਆ ਰਹੀਆਂ ਹਨ। ਜਿੱਥੇ ਕਈ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਜਾਨ ਵੀ ਜਾ ਰਹੀ ਹੈ।
ਹੁਣ ਪੰਜਾਬ ਵਿੱਚ ਝੋਨੇ ਦੀ ਵਾਢੀ ਕਰ ਰਹੇ ਕਿਸਾਨ ਨੂੰ ਮੌਤ ਲੈ ਗਈ ਇੰਝ ਆਪਣੇ ਨਾਲ, ਛਾਇਆ ਸੋਗ, ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੁਢਲਾਡਾ ਸ਼ਹਿਰ ਦੇ ਵਾਰਡ ਨੰ.7 ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਕਿਸਾਨ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਖੇਤ ਵਿੱਚ ਝੋਨੇ ਦੀ ਫ਼ਸਲ ਦੀ ਵਾਢੀ ਕੀਤੀ ਜਾ ਰਹੀ ਸੀ। ਉਸ ਸਮੇਂ ਚਲ ਰਹੀ ਕੰਬਾਇਨ ਦੇ ਦੌਰਾਨ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈਂ।
ਇਸ ਘਟਨਾ ਵਿੱਚ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਵਾਲੇ ਮ੍ਰਿਤਕ ਕਿਸਾਨ ਦੀ ਪਛਾਣ 45 ਸਾਲਾਂ ਰਛਪਾਲ ਸਿੰਘ ਪੁੱਤਰ ਮਿੱਠੂ ਸਿੰਘ ਵਜੋਂ ਹੋਈ ਹੈ। ਜਦੋਂ ਖੇਤਾਂ ਵਿਚ ਝੋਨੇ ਦੀ ਫਸਲ ਦੀ ਵਾਢੀ ਕੰਬਾਈਨ ਦੇ ਨਾਲ ਕੀਤੀ ਜਾ ਰਹੀ ਸੀ ਤਾਂ ਉਸ ਸਮੇ ਕੰਬਾਇਨ ਦੇ ਨਜ਼ਦੀਕ ਬਿਜਲੀ ਦੀਆਂ ਕੁਝ ਤਾਰਾਂ ਸਨ। ਜਿਨ੍ਹਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦਿਆਂ ਹੋਇਆਂ ਕਿਸਾਨ ਉਨ੍ਹਾਂ ਤਾਰਾਂ ਦੇ ਕਾਰਨ ਕਰੰਟ ਦੀ ਲਪੇਟ ‘ਚ ਆ ਗਿਆ। ਜਿਸ ਨੂੰ ਕਰੰਟ ਲੱਗਣ ਤੇ ਉਸਦੀ ਸਥਿਤੀ ਨੂੰ ਗੰਭੀਰ ਦੇਖਦੇ ਹੋਏ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਲਜਾਇਆ ਗਿਆ।
ਹਸਪਤਾਲ ਵੱਲੋਂ ਉਸ ਦੀ ਗੰਭੀਰ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੋਰ ਹਸਪਤਾਲ ਰੈਫਰ ਕੀਤਾ ਗਿਆ ਸੀ ਪਰ ਗੰਭੀਰ ਸਥਿਤੀ ਦੇ ਚਲਦਿਆਂ ਹੋਇਆਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਇਸ ਹਾਦਸੇ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਪਹਿਲਾ ਦਿਖਾਏ ਸੁਪਨੇ ਫਿਰ ਵਿਆਹ ਤੋਂ ਮੁਕਰਿਆ ਪ੍ਰੇਮੀ, ਕੁੜੀ ਨੇ ਮਾਰੀ ਨਹਿਰ ਚ ਛਾਲ
Next Postਪੰਜਾਬ ਚ ਪਰਾਲੀ ਨੂੰ ਲੈਕੇ ਸਰਕਾਰ ਹੋਈ ਸਖਤ, ਕੀਤਾ ਵੱਡਾ ਐਕਸ਼ਨ