ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਜਿਥੇ ਇਜ਼ਾਫਾ ਹੁੰਦਾ ਜਾ ਰਿਹਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆ ਬਹੁਤ ਸਾਰੇ ਲੋਕਾਂ ਨੂੰ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਅਜਿਹੇ ਹਾਦਸੇ ਨੂੰ ਰੋਕਣ ਵਾਸਤੇ ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ। ਉੱਥੇ ਹੀ ਵਾਪਰਨ ਵਾਲੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਦੋਂ ਉਨ੍ਹਾਂ ਘਰਾਂ ਦੇ ਚਿਰਾਗ ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਹਮੇਸ਼ਾ ਲਈ ਅਲਵਿਦਾ ਆਖ ਜਾਂਦੇ ਹਨ।
ਬਹੁਤ ਸਾਰੇ ਬੱਚਿਆਂ ਵੱਲੋਂ ਜਿੱਥੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਅਣਗਹਿਲੀ ਵਰਤੀ ਜਾਂਦੀ ਹੈ ਤਾਂ ਉਹ ਨੌਜਵਾਨ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਪੰਜਾਬ ਵਿੱਚ ਟਰੈਕਟਰ ਦੀ ਲਪੇਟ ਚ ਆਉਣ ਕਾਰਨ ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਮੌਤ, ਛਾਇਆ ਸੋਗ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਇਕ ਸੜਕ ਹਾਦਸੇ ਦੌਰਾਨ ਟਰੈਕਟਰ ਦੀ ਚਪੇਟ ਦੇ ਵਿੱਚ ਆਉਣ ਨਾਲ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ ਜਿਸ ਕਾਰਨ ਪਿੰਡ ਚੰਨਣਖੇੜਾ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਅੱਜ ਸਵੇਰੇ ਇਕ ਸਾਈਕਲ ਸਵਾਰ 13 ਸਾਲਾ ਬੱਚੇ ਦੀ ਉਸ ਸਮੇਂ ਮੌਤ ਹੋ ਗਈ।
ਜਦੋਂ ਬੱਚਾ ਕਿਸੇ ਕੰਮ ਦੇ ਸਿਲਸਲੇ ਵਿੱਚ ਆਪਣੇ ਸਾਈਕਲ ਉੱਪਰ ਕਿਧਰੇ ਜਾ ਰਿਹਾ ਸੀ। ਦੱਸਿਆ ਗਿਆ ਹੈ ਕਿ ਇਹ ਬੱਚਾ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋਇਆ ਜਦੋਂ ਇਕ ਔਰਤ ਨੂੰ ਬਚਾਉਂਦੇ ਹੋਇਆ 13 ਸਾਲਾਂ ਦਾ ਬੱਚਾ ਟਰੈਕਟਰ ਦੀ ਚਪੇਟ ਵਿਚ ਆ ਗਿਆ। ਜਦੋਂ ਇਹ ਬੱਚਾ ਅਣਗਹਿਲੀ ਦੇ ਚਲਦੇ ਹੋਏ ਟਰੈਕਟਰ ਦੇ ਹੇਠਾਂ ਆ ਗਿਆ, ਉੱਥੇ ਹੀ ਉਸ ਬੱਚੇ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਮ੍ਰਿਤਕ ਦੀ ਪਹਿਚਾਣ ਹਰਮਨ ਸਿੰਘ ਵਜੋਂ ਹੋਈ ਹੈ। ਜੋ ਕਿ ਪਿੰਡ ਚੰਦਨ ਖੇੜੇ ਦਾ ਰਹਿਣ ਵਾਲਾ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਕਾਰਨ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
Previous Postਅਧਿਆਪਕ ਨੇ ਝਿੜਕਿਆ 10 ਸਾਲਾਂ ਵਿਦਿਆਰਥੀ, ਬੇਇੱਜਤੀ ਨਾ ਸਹਾਰਦੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ
Next Postਭਗਤ ਸਿੰਘ ਦੀ ਫਾਂਸੀ ਦੀ ਰਿਹਸਲ ਕਰਦੇ ਵਾਪਰਿਆ ਭਾਣਾ, 12 ਸਾਲਾਂ ਲੜਕੇ ਦੀ ਹੋਈ ਮੌਤ