ਪੰਜਾਬ : ਡਿਊਟੀ ਤੇ ਹਾਜਰ ਐਸਐਚਓ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ , ਛਾਇਆ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਇਸ ਸਮੇਂ ਜਿਥੇ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਕਾਰਨ ਜਾ ਰਹੀ ਹੈ। ਉਥੇ ਹੀ ਸੂਬੇ ਅੰਦਰ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਪੰਜਾਬ ਵਿੱਚ ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ, ਜੋ ਮਾਹੌਲ ਨੂੰ ਹੋਰ ਸੋਗਮਈ ਬਣਾ ਦਿੰਦੀ ਹੈ। ਬਹੁਤ ਸਾਰੇ ਲੋਕਾਂ ਦੀ ਜਾਨ ਬਿਮਾਰੀਆਂ ਦੇ ਚਲਦੇ ਹੋਏ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੌਰਾਨ ਵੀ ਜਾ ਰਹੀ ਹੈ। ਅਜਿਹੇ ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਪੁਲਿਸ ਵਿੱਚ ਡਿਊਟੀ ਤੇ ਤਾਇਨਾਤ ਐਸਐਚਓ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਥਾਣਾ ਦਰੇਸੀ ਦੇ ਐਸ ਐਚ ਓ ਇੰਸਪੈਕਟਰ ਬਰਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਬੱਸੀਅਨ ਵੈਦਵਾਨ ਪਬਾਲਾ ਦੇ ਵਸਨੀਕ ਬਲਜਿੰਦਰ ਸਿੰਘ ਜਿਨ੍ਹਾਂ ਨੂੰ 20 ਦਿਨ ਪਹਿਲਾਂ ਹੀ ਇਸ ਖੇਤਰ ਦੇ ਵਿੱਚ ਤਬਦੀਲ ਕੀਤਾ ਗਿਆ ਸੀ ਤੇ ਉਨ੍ਹਾਂ ਵੱਲੋਂ ਇਸ ਖੇਤਰ ਵਿੱਚ ਆਪਣੀ ਡਿਊਟੀ ਸੰਭਾਲਣ ਤੋਂ ਬਾਅਦ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾ ਰਹੀ ਸੀ।

ਉਹ ਇਲਾਕੇ ਵਿੱਚ ਸ਼ਾਂਤੀ ਨੂੰ ਬਣਾਈ ਰੱਖਣ ਲਈ ਰਾਊਂਡ ਤੇ ਰਹਿੰਦੇ ਸਨ ਤਾਂ ਜੋ ਕਿਸੇ ਵੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਅੱਜ ਸਵੇਰੇ ਜਦੋਂ ਉਹ ਆਪਣੀ ਡਿਊਟੀ ਤੇ ਤਾਇਨਾਤ ਸਨ ਤਾਂ ਉਸ ਸਮੇਂ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦੇ ਸਹਿਯੋਗੀ ਕਰਮਚਾਰੀ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਕੇ ਗਏ,ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਐਸ ਐਚ ਓ ਬਲਜਿੰਦਰ ਸਿੰਘ 50 ਸਾਲਾ ਜੋ ਕੁਝ ਦਿਨ ਪਹਿਲਾਂ ਇਸ ਥਾਣੇ ਅੰਦਰ ਤਬਦੀਲ ਹੋ ਕੇ ਆਏ ਸਨ।

ਉਥੇ ਹੀ ਉਨ੍ਹਾਂ ਦਾ ਦਿਹਾਂਤ ਹੋਣ ਨਾਲ ਸੋਗ ਦੀ ਲਹਿਰ ਫ਼ੈਲ ਗਈ। ਇਸ ਤਰ੍ਹਾਂ ਹੀ ਜਿਲ੍ਹੇ ਦੇ ਦਫਤਰ ਵਿੱਚ ਈ ਵੀ ਐਮ ਮਸ਼ੀਨਾਂ ਦੀ ਸੁਰੱਖਿਆ ਦੇ ਇੰਚਾਰਜ ਸ ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਨ੍ਹਾਂ ਦੀ ਮੌਤ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਹ ਸਵੇਰੇ ਉੱਠੇ ਤਾਂ ਉਨ੍ਹਾਂ ਦੇ ਸਾਥੀਆਂ ਵੱਲੋਂ ਦੇਖਿਆ ਗਿਆ ਕਿ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।