ਪੰਜਾਬ: ਡਿਊਟੀ ਤੋਂ ਅੱਧਾ ਘੰਟਾ ਪਹਿਲਾਂ ਬੰਦੂਕ ਚੈੱਕ ਕਰਦਿਆਂ ਗੋਲੀ ਲੱਗਣ ਕਾਰਨ ASI ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਪੁਲਿਸ ਨੂੰ ਜਿੱਥੇ ਚੌਕਸੀ ਵਰਤਣ ਦੇ ਆਦੇਸ਼ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਹਾਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਪੰਜਾਬ ਦੇ ਵਿੱਚ ਲਗਾਤਾਰ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਪ੍ਰਸ਼ਾਸ਼ਨ ਵੱਲੋਂ ਜਿੱਥੇ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨਾ ਹੋ ਸਕੇ। ਪੰਜਾਬ ਪੁਲਸ ਨੂੰ ਵੀ ਆਪਣੀ ਰੱਖਿਆ ਵਾਸਤੇ ਪੰਜਾਬ ਸਰਕਾਰ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਬੀਤੇ ਦਿਨੀਂ ਜਿੱਥੇ ਪੁਲੀਸ ਵੱਲੋਂ ਗੈਂਗਸਟਰ ਦਾ ਐਨਕਾਉਂਟਰ ਕੀਤਾ ਗਿਆ ਸੀ ਜਿਸ ਦੇ ਚਲਦਿਆਂ ਹੋਇਆਂ ਪੰਜਾਬ ਪੁਲਸ ਦੀ ਸਭ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਸੀ।

ਉਥੇ ਹੀ ਪੁਲਸ ਕਰਮਚਾਰੀਆਂ ਦੇ ਨਾਲ ਵਾਪਰਨ ਵਾਲੇ ਹਾਦਸੇ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ,ਜਿਨ੍ਹਾਂ ਘਰਾਂ ਵਿਚ ਅਜਿਹੇ ਹਾਦਸੇ ਵਾਪਰਦੇ ਹਨ। ਡਿਊਟੀ ਤੋਂ ਦੋ ਘੰਟੇ ਪਹਿਲਾਂ ਬੰਦੂਕ ਸਾਫ਼ ਕਰਦਿਆਂ ਗੋਲੀ ਲੱਗਣ ਕਾਰਨ ਇਕ ਏਐਸਆਈ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲਾ ਲੁਧਿਆਣਾ ਦੇ ਅਧੀਨ ਆਉਂਦੇ ਕਸਬਾ ਜਗਰਾਉਂ ਤੋਂ ਸਾਹਮਣੇ ਆਈ ਹੈ। ਜਿੱਥੇ ਕਵਿਕ ਟੀਮ ਵਿੱਚ ਤੈਨਾਤ ਇੱਕ ਏ ਐਸ ਆਈ ਦੀ ਡਿਊਟੀ ਤੋਂ ਪਹਿਲਾਂ ਬੰਦੂਕ ਚੈਂਕ ਕਰਦੇ ਹੋਏ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਪਜਾਹ ਸਾਲਾ ਮ੍ਰਿਤਕ ਕੁਲਜੀਤ ਸਿੰਘ ਜਿਥੇ ਏ ਐੱਸ ਆਈ ਵਜੋਂ ਆਪਣੀ ਡਿਊਟੀ ਨਿਭਾ ਰਿਹਾ ਸੀ। ਉੱਥੇ ਹੀ ਡਿਊਟੀ ਤੇ ਜਾਣ ਤੋਂ ਅੱਧਾ ਘੰਟਾ ਪਹਿਲਾਂ ਆਪਣੀ ਬੰਦੂਕ ਚੈਕ ਕਰ ਰਿਹਾ ਸੀ ਉਸ ਸਮੇਂ ਹੀ ਅਚਾਨਕ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਜਿਸ ਵੱਲੋਂ ਬੁਲਟ ਪਰੂਫ ਗੱਡੀ ਵਿਚ ਸਵਾਰ ਹੋ ਕੇ ਗਸ਼ਤ ਕੀਤੀ ਜਾਂਦੀ ਸੀ ਉਥੇ ਹੀ ਦੱਸਿਆ ਗਿਆ ਕਿ ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕੁਲਜੀਤ ਸਿੰਘ ਦੇ ਕਮਰੇ ਵਿਚ ਉਸ ਨੂੰ ਜ਼ਮੀਨ ਤੇ ਡਿੱਗੇ ਹੋਏ ਦੇਖਿਆ ਅਤੇ ਉਸਦੇ ਸਾਥੀ ਹੈਰਾਨ ਰਹਿ ਗਏ ਜਿਨ੍ਹਾਂ ਵੱਲੋਂ ਤੁਰੰਤ ਹੀ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੋਸਟ ਮਾਰਟਮ ਤੋਂ ਬਾਅਦ ਉਸ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕੀਤਾ ਜਾਵੇਗਾ।