ਪੰਜਾਬ ਤੋਂ ਕੈਨੇਡਾ ਜਾਣ ਦੇ ਚੱਕਰ ਚ ਵੱਜ ਗਈ ਵੱਡੀ ਠੱਗੀ, ਹੋ ਗਈ 1160000 ਦੀ ਧੋਖਾ ਧੜੀ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿੱਥੇ ਲੋਕਾਂ ਵੱਲੋਂ ਜਲਦ ਅਮੀਰ ਹੋਣ ਦੇ ਚੱਕਰ ਵਿੱਚ ਜਿੱਥੇ ਬਹੁਤ ਸਾਰੇ ਗੈਰਕਾਨੂੰਨੀ ਤਰੀਕੇ ਅਪਣਾਏ ਜਾਂਦੇ ਹਨ। ਜਿੱਥੇ ਵੱਖ ਵੱਖ ਮਾਮਲਿਆਂ ਦੇ ਤਹਿਤ ਕਈ ਲੋਕਾਂ ਨੂੰ ਫਸਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਪੈਸਾ ਹੜੱਪ ਲਿਆ ਜਾਂਦਾ ਹੈ। ਪੰਜਾਬ ਅੰਦਰ ਆਏ ਦਿਨ ਹੀ ਧੋਖਾਧੜੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜਕਲ ਹਰ ਇਨਸਾਨ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਵਿਦੇਸ਼ ਦਾ ਰੁੱਖ ਕਰਨਾ ਚਾਹੁੰਦਾ ਹੈ। ਉੱਥੇ ਹੀ ਬਹੁਤ ਸਾਰੇ ਝੂਠੇ ਏਜੰਟਾਂ ਤੇ ਝਾਂਸੇ ਵਿਚ ਆ ਕੇ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਉਨ੍ਹਾਂ ਨੂੰ ਦੇ ਦਿੱਤੀ ਜਾਂਦੀ ਹੈ।

ਜਿੱਥੇ ਵਿਦੇਸ਼ ਭੇਜਣ ਦੇ ਨਾਮ ਤੇ ਉਨ੍ਹਾਂ ਵੱਲੋਂ ਭਾਰੀ ਲੁੱਟ ਖਸੁੱਟ ਕੀਤੀ ਜਾ ਰਹੀ ਹੈ। ਹੁਣ ਪੰਜਾਬ ਤੋਂ ਕੈਨੇਡਾ ਜਾਣ ਦੇ ਚੱਕਰ ਵਿੱਚ ਵੱਡੀ ਠੱਗੀ ਵੱਜੀ ਹੈ ਜਿੱਥੇ 11 ਲੱਖ 60 ਹਜ਼ਾਰ ਦੀ ਹੋਈ ਧੋਖਾਧੜੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਕ ਹੋਰ ਧੋਖਾਧੜੀ ਦਾ ਮਾਮਲਾ ਫਿਰ ਸਾਹਮਣੇ ਆਇਆ ਹੈ। ਜਿੱਥੇ ਪਿੰਡ ਲੁਹਾਰਾ ਦੇ ਰਹਿਣ ਵਾਲੇ ਕਰਨਜੀਤ ਸਿੰਘ ਵੱਲੋ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੇ ਨਾਲ ਗੁਰੂ ਰਾਮਦਾਸ ਮਾਰਕੀਟ ਕਪੂਰਥਲਾ ਰੋਡ ਜਲੰਧਰ ਦੇ ਟ੍ਰੈਵਲ ਏਜੰਟ ਅਮਨਜੋਤ ਸਿੰਘ, ਗੁਰਮੀਤ ਸਿੰਘ ਰਾਜਪਾਲ ਅਤੇ ਚੈਰੀਂ ਰਾਜਪਾਲ ਵੱਲੋਂ ਵਿਦੇਸ਼ ਭੇਜਣ ਦੇ ਨਾਮ ਤੇ 11 ਲੱਖ 60 ਹਜ਼ਾਰ ਦੀ ਠੱਗੀ ਮਾਰੀ ਗਈ ਹੈ।

ਜਿੱਥੇ ਏਜੰਟ ਵੱਲੋਂ ਉਨ੍ਹਾਂ ਨੂੰ ਪੱਕੇ ਤੌਰ ਤੇ ਕੈਨੇਡਾ ਭੇਜਣ ਦਾ ਵਾਅਦਾ ਕੀਤਾ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਿਕਾਇਤਕਰਤਾ ਕਰਨਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੂੰ ਕੈਨੇਡਾ ਭੇਜਣ ਵਾਸਤੇ ਇਹ ਸਾਰੀ ਰਕਮ ਇਨ੍ਹਾਂ ਨੂੰ ਦਿੱਤੀ ਗਈ ਸੀ।

ਪਰ ਪੈਸੇ ਲੈਣ ਤੋਂ ਬਾਅਦ ਕਾਫੀ ਸਮਾਂ ਬੀਤ ਜਾਣ ਤੇ ਨਾ ਤਾਂ ਉਨ੍ਹਾਂ ਦੇ ਪੁੱਤਰ ਨੂੰ ਕੈਨੇਡਾ ਭੇਜਿਆ ਗਿਆ ਅਤੇ ਨਾ ਹੀ ਉਨ੍ਹਾਂ ਦੀ ਰਕਮ ਵਾਪਸ ਕੀਤੀ ਗਈ। ਜਿਸ ਤੋਂ ਬਾਅਦ 28 ਅਗਸਤ ਨੂੰ ਉਨ੍ਹਾਂ ਵੱਲੋਂ ਇਸ ਬਾਬਤ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ, ਤੇ ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਅਪਰਾਧਿਕ ਸਾਜਿਸ਼ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਦੇ ਤਹਿਤ ਅਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਹੈ। ਉਥੇ ਹੀ ਹੁਣ ਪੁਲਸ ਵੱਲੋਂ ਦੋਸ਼ੀਆਂ ਨੂੰ ਜਲਦ ਕਾਬੂ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।