ਪੰਜਾਬ ਤੋਂ ਮਨਾਲੀ ਗਏ ਦੋਸਤਾਂ ਦੀ ਕਾਰ ਡਿੱਗੀ ਦਰਿਆ ਚ, 2 ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਹਰ ਰੋਜ਼ ਹੀ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਬਹੁਤ ਸਾਰੇ ਲੋਕਾਂ ਦੇ ਪਰਿਵਾਰਾਂ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ ਜਦੋਂ ਉਨ੍ਹਾਂ ਦੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਪਾਲਣਾ ਕਰਨ ਨਾਲ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਇਸ ਮੌਸਮ ਦੇ ਦੌਰਾਨ ਵੀ ਹਾਦਸੇ ਵਾਪਰ ਜਾਂਦੇ ਹਨ।

ਕਿਉਂਕਿ ਬਰਸਾਤੀ ਮੌਸਮ ਵਿਚ ਪਹਾੜੀ ਰਸਤਿਆਂ ਤੇ ਅਚਾਨਕ ਢਿਗਾਂ ਡਿਗਣ ਦੇ ਚਲਦਿਆਂ ਹੋਇਆਂ ਵੀ ਕਈ ਹਾਦਸੇ ਵਾਪਰ ਰਹੇ ਹਨ। ਪੰਜਾਬ ਤੋਂ ਮਨਾਲੀ ਗਏ ਦੋਸਤਾਂ ਦੀ ਕਾਰ ਦਰਿਆ ਵਿੱਚ ਡਿੱਗੀ ਹੈ ਤੇ 2 ਦੀ ਦਰਦਨਾਕ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਮਲਾ ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ ਤੋਂ ਸਾਹਮਣੇ ਆਇਆ ਹੈ। ਜਿੱਥੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਵੀ ਰਾਤ ਨੂੰ ਵਾਪਰੀ ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ। ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 3 ਦੋਸਤ ਕਾਰ ਵਿੱਚ ਸਵਾਰ ਹੋ ਕੇ ਮਨਾਲੀ ਤੋਂ ਵਾਪਸ ਆ ਰਹੇ ਸਨ।

ਜਿਸ ਸਮੇਂ ਇਹ ਕਾਰ ਮੰਡੀ ਦੇ ਪੰਡੋਹ ਦੇ ਕੋਲ਼ ਪਹੁੰਚੀ ਤਾਂ 6 ਕਿਲੋਮੀਟਰ ਦੇ ਨੇੜੇ ਇਹ ਹਾਦਸਾ ਵਾਪਰ ਗਿਆ। ਦੱਸਿਆ ਗਿਆ ਹੈ ਕਿ ਇਹ ਹਾਦਸਾ ਕਾਰ ਦੇ ਬੇਕਾਬੂ ਹੋ ਕੇ ਬਿਆਸ ਦਰਿਆ ਵਿੱਚ ਡਿੱਗਣ ਕਾਰਨ ਵਾਪਰਿਆ ਹੈ। ਇਸ ਹਾਦਸੇ ਦੇ ਵਿਚ ਜਿੱਥੇ ਅੰਮ੍ਰਿਤਸਰ ਦੇ 28 ਸਾਲਾ ਹਰਨੂਰ ਸਿੰਘ ਦੀ ਘਟਨਾ ਸਥਾਨ ਤੇ ਮੌਤ ਹੋਈ ਹੈ ਉੱਥੇ ਹੀ ਉਸਦੇ ਨਾਲ ਚੰਡੀਗੜ੍ਹ ਦੇ ਸੈਕਟਰ45 ਦਾ 29 ਸਾਲਾ ਪ੍ਰਤੀਕ ਸਭਰਵਾਲ ਵੀ ਮੌਜੂਦ ਸੀ। 27 ਸਾਲਾ ਵਿਧੂ ਸ਼ਰਮਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਜੋ ਇਸ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਅਤੇ ਹਸਪਤਾਲ ਵਿਚ ਜੇਰੇ ਇਲਾਜ ਹੈ।

ਦੱਸਿਆ ਗਿਆ ਹੈ ਕਿ ਇਹ ਤਿੰਨੇ ਦੋਸਤ ਮਨਾਲੀ ਵਿਖੇ ਘੁੰਮਣ ਲਈ ਗਏ ਹੋਏ ਸਨ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਿਥੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ ਹੈ।