ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਅਗਲੇ ਸਾਲ ਹੋਣ ਵਾਲੇ 2022 ਦੀਆਂ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਬਾਅਦ ਆਪਣੀ ਇਕ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਭਾਜਪਾ ਨਾਲ ਗੱਠਜੋੜ ਤੋੜ ਦਿੱਤਾ ਗਿਆ ਸੀ ਉਥੇ ਹੀ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਨਵੀਆਂ ਪਾਰਟੀਆਂ ਬਹੁਤ ਸਾਰੀਆਂ ਹੋਂਦ ਵਿੱਚ ਆ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਹੁਣ ਚੋਣਾ ਲੜੀਆਂ ਜਾਣਗੀਆਂ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਜਿਥੇ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਕਜੁਟ ਹੋ ਕੇ ਸੰਘਰਸ਼ ਤੋਂ ਬਾਅਦ ਰੱਦ ਕਰਵਾਇਆ ਗਿਆ ਹੈ। ਉਥੇ ਹੀ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਕਿਸਾਨਾਂ ਵੱਲੋਂ ਵੀ ਆਪਣੀ ਵੱਖਰੀ ਪਾਰਟੀ ਦਾ ਗਠਨ ਕਰ ਦਿੱਤਾ ਗਿਆ ਹੈ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ।

ਹੁਣ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ 32 ਕਿਸਾਨ ਜਥੇਬੰਦੀਆਂ ਵਿੱਚੋਂ ਕਿਸਾਨ ਸੰਗਠਨ ਚੋਣਾ ਲੜ ਰਹੇ ਹਨ। ਉਥੇ ਹੀ ਇਨ੍ਹਾਂ 22 ਜਥੇਬੰਦੀਆਂ ਵੱਲੋਂ ਇੱਕ ਸਿਆਸੀ ਮੋਰਚਾ ਬਣਾ ਕੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਕਿਸਾਨਾਂ ਵੱਲੋਂ ਕਿਸਾਨਾਂ ਦੀ ਪਾਰਟੀ ਨੂੰ ਅੱਗੇ ਲਿਆਉਣ ਲਈ ਰਾਜਨੀਤਕ ਬਦਲਾਅ ਦੀ ਪਹਿਲ ਕੀਤੀ ਹੈ।

ਜਿਸ ਸਦਕਾ ਪੰਜਾਬ ਵਿਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲੜ ਕੇ ਲੋਕਾਂ ਨੂੰ ਇੱਕ ਵੱਖਰੀ ਸਰਕਾਰ ਦਿੱਤੀ ਜਾ ਸਕੇ। ਉੱਥੇ ਹੀ ਕੁੱਝ ਲੋਕਾਂ ਵੱਲੋਂ ਇਸ ਗੱਲ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਬਾਰੇ ਇਕ ਵੱਡਾ ਬਿਆਨ ਦਿੱਤਾ ਗਿਆ ਹੈ।

ਉਨ੍ਹਾਂ ਆਖਿਆ ਹੈ ਕਿ ਜਿਥੇ ਕੁਝ ਕਿਸਾਨ ਆਗੂਆਂ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ ਉੱਥੇ ਹੀ ਉਨ੍ਹਾਂ ਵੱਲੋਂ ਕਿਸੇ ਵੀ ਚੋਣ ਪ੍ਰਚਾਰ ਵਿੱਚ ਹਿੱਸਾ ਨਹੀਂ ਲਿਆ ਜਾਵੇਗਾ। ਇਹ ਫੈਸਲਾ ਸਿਰਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਹੈ ਨਾ ਕਿ ਸੰਯੁਕਤ ਕਿਸਾਨ ਮੋਰਚੇ ਦਾ, ਕਿਉਂਕਿ ਇਸ ਮੋਰਚੇ ਦਾ ਕੋਈ ਵੀ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਆਖਿਆ ਹੈ ਕਿ ਉਹ ਚੋਣਾਂ ਦਾ ਪ੍ਰਚਾਰ ਕਰਨ ਲਈ ਪੰਜਾਬ ਵਿੱਚ ਨਹੀਂ ਆਉਣਗੇ। ਇਥੇ ਇਹ ਦੱਸਣਯੋਗ ਹੈ ਕਿ ਰਾਕੇਸ਼ ਟਿਕੈਤ ਵੱਲੋਂ 2007 ਅਤੇ 2014 ਵਿਚ ਚੋਣਾਂ ਲੜੀਆਂ ਸਨ ਜਿੱਥੇ ਉਹਨਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।