ਪੰਜਾਬ ਦੀ ਇਸ ਜੇਲ ਚ ਆਪਣੇ ਭਰਾ ਨੂੰ ਮੁਲਾਕਾਤ ਤੇ ਮਿਲਣ ਆਈ ਭੈਣ ਕਰ ਗਈ ਇਹ ਵੱਡਾ ਕਾਰਾ , ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਜਿੱਥੇ ਕਾਂਗਰਸ ਸਰਕਾਰ ਵਿਚ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਕਾਰਜਕਾਲ ਦੌਰਾਨ ਆਖਿਆ ਗਿਆ ਸੀ ਤੇ ਉਨ੍ਹਾਂ ਵੱਲੋਂ ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ ਅਤੇ ਨਸ਼ਿਆਂ ਦਾ ਲੱਕ ਤੋੜ ਦਿੱਤਾ ਜਾਵੇਗਾ। ਜਦ ਕਿ ਉਨ੍ਹਾਂ ਦੇ ਸਮੇਂ ਨਸ਼ਿਆਂ ਦੀ ਤਸਕਰੀ ਵਿਚ ਬਹੁਤ ਵੱਡਾ ਵਾਧਾ ਦਰਜ ਕੀਤਾ ਗਿਆ। ਇਸ ਨਸ਼ੇ ਦੀ ਮਾਰ ਹੇਠ ਆਉਣ ਕਾਰਨ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਹਮੇਸ਼ਾ ਲਈ ਇਸ ਦੁਨੀਆਂ ਨੂੰ ਛੱਡ ਕੇ ਤੁਰ ਗਏ। ਜਿਸ ਕਾਰਨ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਗਏ। ਉੱਥੇ ਹੀ ਸਰਕਾਰ ਵੱਲੋਂ ਲਗਾਤਾਰ ਨਸ਼ਿਆਂ ਨੂੰ ਠੱਲ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਥੇ ਹੀ ਨਸ਼ਿਆਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।

ਹੁਣ ਪੰਜਾਬ ਦੀ ਜੇਲ੍ਹ ਵਿੱਚ ਭਰਾ ਨੂੰ ਮਿਲਣ ਆਈ ਭੈਣ ਵੱਲੋਂ ਅਜਿਹਾ ਕਾਂਡ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜ਼ਪੁਰ ਕੇਂਦਰੀ ਜੇਲ ਤੋਂ ਸਾਹਮਣੇ ਆਇਆ ਹੈ। ਜਿੱਥੇ ਜੇਲ ਵਿਚ ਅਮਨਪ੍ਰੀਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਨੇੜੇ ਗੁਰਦੁਆਰਾ ਜਲਾਲ ਥਾਣਾ ਦਿਆਲਪੁਰ ਜ਼ਿਲ੍ਹਾ ਬਠਿੰਡਾ ਬਤੌਰ ਹਵਾਲਾਤੀ ਦੇ ਤੌਰ ਤੇ ਫਿਰੋਜ਼ਪੁਰ ਕੇਂਦਰੀ ਜੇਲ ਵਿੱਚ ਬੰਦ ਹੈ। ਉੱਥੇ ਹੀ ਉਸ ਦੀ ਭੈਣ ਸੁਖਪ੍ਰੀਤ ਕੌਰ ਕਰੋਨਾ ਪ੍ਰੋਟੋਕੋਲ ਦੇ ਚੱਲਦੇ ਹੋਏ ਆਪਣੇ ਭਰਾ ਨੂੰ 11 ਮਾਰਚ 2022 ਨੂੰ ਕੱਪੜੇ ਅਤੇ ਬੂਟ ਦੇਣ ਆਈ ਸੀ।

ਜੋ ਜਮਾ ਕਰ ਲਏ ਗਏ ਸਨ ਅਤੇ ਅਗਲੇ ਦਿਨ 12 ਮਾਰਚ 2022 ਨੂੰ ਜਦੋਂ ਇਸ ਸਮਾਨ ਦੀ ਤਲਾਸ਼ੀ ਲਈ ਗਈ ਤਾਂ ਇਸ ਵਿੱਚੋਂ 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ ਜੋ ਕਿ ਬੂਟਾ ਦੇ ਤਲੇ ਵਿੱਚ ਲੁਕੋ ਕੇ ਰੱਖਿਆ ਹੋਇਆ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਤੇ ਹੀ ਜੇਲ੍ਹ ਵਿੱਚ ਬੰਦ ਹਵਾਲਾਤੀ ਅਮਨਪ੍ਰੀਤ ਸਿੰਘ ਅਤੇ ਉਸ ਦੀ ਭੈਣ ਸੁਖਪ੍ਰੀਤ ਕੌਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਹੈ ਏ ਐਸ ਆਈ ਬਲਦੇਵ ਸਿੰਘ ਨੇ ਦੱਸਿਆ ਹੈ ਕਿ ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਸਹਾਇਕ ਸੁਪਰਡੈਂਟ ਕੇਂਦਰੀ ਜੇਲ ਫਿਰੋਜ਼ਪੁਰ ਦੇ ਹਰੀ ਸਿੰਘ ਵੱਲੋਂ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ ਬਹੁਤ ਸਾਰੀਆਂ ਜੇਲ੍ਹਾਂ ਵਿੱਚੋਂ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ।