ਪੰਜਾਬ ਦੀ ਇਸ ਬਾਬਾ ਬੋਹੜ ਹਸਤੀ ਦੀ ਹੋਈ ਅਚਾਨਕ ਮੌਤ, ਕਿਹਾ ਫਾਨੀ ਸੰਸਾਰ ਨੂੰ ਅਲਵਿਦਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵਾਪਰ ਰਹੇ ਸੜਕ ਹਾਦਸਿਆਂ ਤੇ ਬਿਮਾਰੀਆ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਵੀ ਸ਼ਿਕਾਰ ਹੋਈਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹਰ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਦੀ ਇਸ ਬਾਬਾ ਬੋਹੜ ਹਸਤੀ ਦੀ ਹੋਈ ਅਚਾਨਕ ਮੌਤ,ਕਿਹਾ ਫਾਨੀ ਸੰਸਾਰ ਨੂੰ ਅਲਵਿਦਾ , ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੀਡੀਆ ਖੇਤਰ ਵਿੱਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪੱਤਰਕਾਰੀ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਸਿੱਧ ਪੱਤਰਕਾਰ ਐਡਵੋਕੇਟ ਅਮਰ ਸਿੰਘ ਧੀਮਾਨ ਮੋਗਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਹੈ ਅਤੇ ਦਸਿਆ ਗਿਆ ਹੈ ਕਿ ਬੀਤੀ ਰਾਤ ਪੱਤਰਕਾਰ ਐਡਵੋਕੇਟ ਅਮਰ ਸਿੰਘ ਧੀਮਾਨ ਮੋਗਾ ਸਾਡੇ ਵਿਚਕਾਰ ਨਹੀਂ ਰਹੇ।

ਉਨ੍ਹਾਂ ਵੱਲੋਂ ਜਿੱਥੇ ਪੱਤਰਕਾਰੀ ਦੇ ਖੇਤਰ ਨਾਲ ਪਿਛਲੇ 7 ਦਹਾਕਿਆਂ ਤੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ ਉਥੇ ਹੀ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਤੌਰ ਪੱਤਰਕਾਰ ਰੋਜ਼ਾਨਾ ਅਜੀਤ ਸਮਾਚਾਰ ਅਖਬਾਰ ਨਾਲ ਵੀ ਜੁੜੇ ਹੋਏ ਸਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਡੀਆਂ ਨਿਊਜ਼ ਏਜੰਸੀਆਂ ਪੀ.ਟੀ. ਆਈ, ਯੂ.ਐਨ.ਆਈ. ਲਈ ਵੀ ਕਾਫੀ ਲੰਮਾ ਸਮਾਂ ਕੰਮ ਕੀਤਾ ਗਿਆ ਹੈ। ਉਹ 91 ਵਰ੍ਹਿਆਂ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।

ਜਿੱਥੇ ਉਹ ਬਹੁਤ ਸਾਰੇ ਪੱਤਰਕਾਰਾਂ ਲਈ ਇੱਕ ਪ੍ਰੇਰਨਾ ਸਰੋਤ ਸਨ ਉਥੇ ਹੀ ਕਈ ਪੱਤਰਕਾਰਾਂ ਵੱਲੋਂ ਉਨ੍ਹਾਂ ਨੂੰ ਆਪਣਾ ਗੁਰੂ ਮੰਨਿਆ ਜਾਂਦਾ ਸੀ। ਪੱਤਰਕਾਰੀ ਦੇ ਖੇਤਰ ਵਿਚ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਮੀਡੀਆ ਖੇਤਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।