ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆ ਹਸਤੀਆਂ ਵੱਖ ਵੱਖ ਕਾਰਨਾਂ ਦੇ ਚਲਦਿਆਂ ਹੋਇਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ।ਉਥੇ ਹੀ ਉਹ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ ਉਥੇ ਹੀ ਵਾਪਰਨ ਵਾਲੇ ਭਿਆਨਕ ਹਾਦਸਿਆ, ਬਿਮਾਰੀਆਂ, ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋਈਆਂ ਹਨ। ਹੁਣ ਪੰਜਾਬ ਵਿੱਚ ਇਸ ਮਸ਼ਹੂਰ ਹਸਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਤਕ ਜਗਤ ਵਿੱਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਉੱਘੇ ਲੇਖਕ ਜਗਜੀਤ ਸਿੰਘ ਪਿਆਸਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਜਿੱਥੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿਚ ਜੇਰੇ ਇਲਾਜ ਹਨ ਉਥੇ ਹੀ ਅੱਜ ਉਨ੍ਹਾਂ ਦਾ ਸਵੇਰ ਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਦੱਸ ਦੇਈਏ ਕਿ 70 ਸਾਲਾ ਕੋਟਕਪੂਰਾ ਦੇ ਰਹਿਣ ਵਾਲੇ ਲੇਖਕ ਜਗਜੀਤ ਸਿੰਘ ਪਿਆਸਾ ਆਪਣੀ ਲਿਖੀ ਗਈ ਬੇਹੱਦ ਮਕਬੂਲ ਕਿਤਾਬ ਤੂੰ ਬੂਹਾ ਖੋਲ੍ਹ ਕੇ ਰੱਖੀਂ ਨਾਲ ਹਰ ਪਾਸੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਿਚ ਕਾਮਯਾਬ ਹੋਏ ਸਨ।

ਤੇ ਉਨ੍ਹਾਂ ਦੀ ਇਹ ਪੁਸਤਕ ਕਾਫ਼ਿਰ ਚਰਚਿਤ ਰਹੀ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਪਾਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਜੀ ਨੂੰ ਪਹਿਲਾਂ ਵੀ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰੇਨ ਟਿਊਮਰ ਵੀ ਹੋ ਗਿਆ ਸੀ ਤੇ ਉਨ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਹੋਇਆਂ ਹੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਉਹਨਾਂ ਦਾ ਸੰਸਕਾਰ ਅੱਜ ਸ਼ਾਮ 5 ਵਜੇ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਾਹਤਿਕ ਸ਼ਖਸ਼ੀਅਤਾ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਉਹ ਆਪਣੇ ਪਿਛੇ ਪਤਨੀ ,2 ਬੇਟੇ ਅਤੇ ਇਕ ਬੇਟੀ ਨੂੰ ਛੱਡ ਗਏ ਹਨ।