ਪੰਜਾਬ ਦੀ ਇਸ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਹਸਤੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਇਆ ਹੈ। ਇਹਨਾਂ ਖੇਤਰ ਦੀਆਂ ਹਸਤੀਆਂ ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਪ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆਂ ਹਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਈਆਂ, ਉੱਥੇ ਹੀ ਬਿਮਾਰੀਆਂ, ਸੜਕ ਹਾਦਸਿਆਂ ਅਤੇ ਹੋਰ ਵਾਪਰੇ ਹਾਦਸਿਆਂ ਦਾ ਸ਼ਿਕਾਰ ਵੀ ਹੋਈਆਂ ਹਨ। ਪੰਜਾਬ ਅੰਦਰ ਵੱਖ-ਵੱਖ ਖੇਤਰਾਂ ਦੀਆਂ ਇਹ ਹਸਤੀਆਂ ਇੱਕ ਤੋਂ ਬਾਅਦ ਇੱਕ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉੱਥੇ ਹੀ ਇਨ੍ਹਾਂ ਸ਼ਖਸੀਅਤਾਂ ਦੇ ਜਾਣ ਨਾਲ ਉਨ੍ਹਾਂ ਦਾ ਵੱਖ ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਹਸਤੀਆਂ ਹਮੇਸ਼ਾ ਲਈ ਦੂਰ ਚਲੇ ਗਈਆਂ ਹਨ।

ਪੰਜਾਬ ਵਿੱਚ ਇਸ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਤ ਜਗਤ ਨੂੰ ਅੱਜ ਉਸ ਸਮੇਂ ਵੱਡਾ ਘਾਟਾ ਪੈ ਗਿਆ ਜਦੋਂ ਪੰਜਾਬੀ ਕਵੀ ਫਤਿਹਜੀਤ ਸਿੰਘ ਦਾ ਦਿਹਾਂਤ ਹੋ ਗਿਆ। ਉਨ੍ਹਾਂ ਵੱਲੋਂ ਅਧਿਆਪਨ ਦੇ ਕਾਰਜ ਦੇ ਨਾਲ-ਨਾਲ ਦੁਆਬੇ ਅੰਦਰ ਲੋਕਾਂ ਨੂੰ ਸਾਹਿਤਕ ਲਹਿਰ ਨਾਲ ਜੋੜਿਆ ਗਿਆ। ਉੱਥੇ ਹੀ ਉਨ੍ਹਾਂ ਵੱਲੋਂ ਚਾਰ ਕਵੀ ਪੁਸਤਕਾ ਵੀ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਗਈਆਂ।

ਉਹਨਾਂ ਵੱਲੋਂ ਅਧਿਆਪਕ ਖੇਤਰ ਦੇ ਵਿੱਚ ਹੋਣ ਦੇ ਨਾਲ-ਨਾਲ ਭਾਰਤੀ ਪੱਛਮੀ ਅਤੇ ਪੰਜਾਬੀ ਸਾਹਿਤ ਦਾ ਅਧਿਐਨ ਵੀ ਕੀਤਾ। ਉਨ੍ਹਾਂ ਦੇ ਦਿਹਾਂਤ ਬਾਰੇ ਅੱਜ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਵੱਡੀ ਬੇਟੀ ਬਲਜੀਤ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਜੀ ਪੰਜਾਬੀ ਕਵੀ ਫਤਿਹਜੀਤ ਸਿੰਘ ਸਿਹਤ ਸਬੰਧੀ ਸਮਸਿਆਵਾਂ ਦੇ ਚਲਦੇ ਹੋਏ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਜੇਰੇ ਇਲਾਜ ਸਨ। ਉਥੇ ਹੀ ਅੱਜ ਸਾਢੇ ਤਿੰਨ ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

4 ਦਸੰਬਰ ਨੂੰ 83 ਵਰ੍ਹਿਆਂ ਦੇ ਹੋਏ ਸਨ। ਜਿੱਥੇ ਉਨ੍ਹਾਂ ਵੱਲੋਂ ਜਲੰਧਰ ਜ਼ਿਲੇ ਅਧੀਨ ਆਉਣ ਵਾਲੇ ਸ਼ਾਹਕੋਟ ਇਲਾਕੇ ਵਿੱਚ ਸਕੂਲ ਅਧਿਆਪਨ ਦਾ ਕਾਰਜ ਆਰੰਭ ਕੀਤਾ ਗਿਆ ਸੀ। ਹੁਣ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਹਿਤ ਜਗਤ ਨਾਲ ਜੁੜੀਆਂ ਹੋਈਆਂ ਵੱਖ-ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਤਰ੍ਹਾਂ ਨਜ਼ਦੀਕੀ ਗੁਰਭਜਨ ਗਿੱਲ ਵੱਲੋਂ ਵੀ ਉਨ੍ਹਾਂ ਦੇ ਦਿਹਾਂਤ ਤੇ ਗਹਿਰੇ ਦੁੱਖ ਜ਼ਾਹਿਰ ਕੀਤਾ ਗਿਆ ਹੈ।