ਪੰਜਾਬ ਦੀ ਚੰਨੀ ਸਰਕਾਰ ਨੇ 1 ਅਕਤੂਬਰ ਤੋਂ ਪੰਜਾਬ ਵਾਸਤੇ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਫਸਲਾਂ ਦੀ ਖਰੀਦਦਾਰੀ ਨੂੰ ਲੈ ਕੇ ਸਰਕਾਰਾਂ ਵੱਲੋਂ ਹਰ ਸਾਲ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ । ਇਹ ਫਸਲ ਕੋਈ ਵੀ ਹੋਵੇ, ਝੋਨਾ ਹੋਵੇ ਜਾਂ ਫਿਰ ਕਣਕ। ਝੋਨੇ ਦੀ ਫਸਲ ਦੀ ਖਰੀਦਦਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਇਸ ਵਾਰ ਵੀ ਨਵੇਂ ਹੁਕਮ ਜਾਰੀ ਕੀਤੇ ਹਨ।ਦਰਅਸਲ ਪੰਜਾਬ ਸਰਕਾਰ ਵਲੋਂ 1 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ।  ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਸਦੇ ਨਾਲ ਹੀ ਭਾਰਤ ਭੂਸ਼ਨ ਆਸ਼ੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਮੇਂ ਸਿਰ ਸੀ.ਸੀ.ਐਲ ਹਾਸਲ ਕਰਨ ਲਈ ਕੀਤੇ ਗਏ ਸੁਹਿਰਦ ਯਤਨਾ ਲਈ ਧੰਨਵਾਦ ਕੀਤਾ ਗਿਆ ਹੈ।

ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਦੇ ਯਤਨਾ ਸਦਕਾ ਝੋਨੇ ਦੀ ਖਰੀਦ ਸੁਰੂ ਹੋਣ ਤੋ ਪਹਿਲਾਂ ਹੀ ਸੂਬੇ ਨੂੰ ਸੀ.ਸੀ.ਐਲ ਮਿਲ ਗਈ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਚੰਨੀ ਵਲੋਂ ਸੀ.ਸੀ.ਐਲ ਹਾਸਲ ਕਰਨ ਲਈ ਸੁਧਾਂਸ਼ੂ ਪਾਂਡੇ ਖੁਰਾਕ ਸਕੱਤਰ, ਭਾਰਤ ਸਰਕਾਰ ਨਾਲ ਇਸ ਮਸਲੇ ਤੇ ਲਗਾਤਾਰ ਸੰਪਰਕ ਬਣਾਕੇ ਰੱਖਿਆ ਗਿਆ। ਭਾਰਤ ਭੂਸ਼ਨ ਆਸ਼ੂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਭੀੜ-ਭੜੱਕੇ ਨੂੰ ਰੋਕਣ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ, ਪੱਲੇਦਾਰਾਂ, ਆੜਤੀਆਂ, ਢੋਆ-ਢੁਆਈ ਵਿਚ ਸ਼ਾਮਿਲ ਲੋਕਾਂ ਅਤੇ ਖਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਕੋਵਿਡ-19 ਦੇ ਬਚਾਅ ਲਈ ਨਿਯਮ ਜਰੂਰੀ ਹਨ।

ਇਸ ਤੋਂ ਇਲਾਵਾ ਉਨਾਂ ਇਹ ਵੀ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਲਾਈਟ, ਛਾਂਦਾਰ ਬੈਠਣ ਵਾਲੀ ਜਗਾ ਅਤੇ ਸਾਫ਼ ਸੁਥਰੇ ਪਖਾਨਿਆਂ ਦਾ ਵੀ ਪ੍ਰਬੰਧ ਖਾਸ ਕਰਨ ਦੇ ਹੁਕਮ ਦਿੱਤੇ ਗਏ ਹਨ। ਦੇਖਿਆ ਜਾਵੇ ਜਨਤਕ ਥਾਵਾਂ ‘ਤੇ ਕੈਰੋਨਾ ਮਹਾਂਮਾਰੀ ਨੂੰ ਦੇਖਦਿਆਂ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।

ਤੇ ਸਮੇਂ ਸਮੇਂ ਸਿਰ ਸਰਕਾਰ ਵਲੋਂ ਵੀ ਇਨ੍ਹਾਂ ਦੀ ਪਾਲਣਾ ਕਰਨ ਲਈ ਕਿਹਾ ਜਾਂਦਾ ਹੈ। ਤੇ ਖਰੀਦਦਾਰੀ ਨੂੰ ਲੈ ਕੇ ਜਾਰੀ ਕੀਤੇ ਹੁਕਮਾਂ ਦੀ ਕਿੰਨੀ ਕੁ ਪਾਲਣਾ ਹੁੰਦੀ ਹੈ। ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀ ਇਹ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।