ਪੰਜਾਬ ਦੀ ਭਗਵੰਤ ਮਾਨ ਸਰਕਾਰ ਜਲਦ ਕਰਨ ਜਾ ਰਹੀ ਕੈਬਿਨੇਟ ਚ ਵਿਸਥਾਰ, ਨਵੇਂ ਮੰਤਰੀਆਂ ਨੂੰ ਮਿਲ ਸਕਦੀ ਜਿੰਮੇਵਾਰੀ- ਇਹਨਾਂ ਦਾ ਨਾਮ ਅਗੇ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਨੂੰ ਜਿਥੇ ਹੋਈਆ ਵਿਧਾਨ ਸਭਾ ਚੋਣਾਂ ਦੇ ਵਿਚ ਇਤਿਹਾਸਕ ਜਿੱਤ ਪ੍ਰਾਪਤ ਹੋਈ ਸੀ। ਉਥੇ ਹੀ ਮੁੱਖ ਮੰਤਰੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਲੋਕਾਂ ਨਾਲ ਕੀਤੇ ਗਏ ਇਕ ਤੋਂ ਬਾਅਦ ਇਕ ਪੂਰੇ ਜਾ ਰਿਹਾ ਹੈ। ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਆਪਣੇ ਕੈਬਨਿਟ ਮੰਡਲ ਦਾ ਗਠਨ ਕੀਤਾ ਗਿਆ ਸੀ। ਉਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਵਿੱਚ ਭਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਿਸ ਵਾਸਤੇ ਉਨ੍ਹਾਂ ਵੱਲੋਂ ਇਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ।

ਇਸਦੇ ਤਹਿਤ ਹੀ ਉਹਨਾ ਵੱਲੋਂ ਆਪਣੇ ਕੈਬਨਿਟ ਮੰਡਲ ਵਿਚ ਮੌਜੂਦ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਉਨ੍ਹਾਂ ਉਪਰ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਸੀ। ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੈਬਨਿਟ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਨਵੇਂ ਮੰਤਰੀਆਂ ਨੂੰ ਜਿੰਮੇਵਾਰੀ ਮਿਲ ਸਕਦੀ ਹੈ, ਇਨ੍ਹਾਂ ਦਾ ਨਾਮ ਅੱਗੇ ਆ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਵੱਲੋਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਬਣਾਏ ਜਾ ਸਕਦੇ ਹਨ।

ਪਹਿਲਾਂ ਜਿੱਥੇ ਸਰਕਾਰ ਵੱਲੋਂ ਮੰਤਰੀ ਮੰਡਲ ਦਾ ਗਠਨ ਕਰਦੇ ਹੋਏ 10 ਮੰਤਰੀ ਬਣਾਏ ਗਏ ਸਨ। ਉਥੇ ਹੀ ਹੁਣ 8 ਮੰਤਰੀਆਂ ਦੀ ਜਗ੍ਹਾ ਖਾਲੀ ਹੋਣ ਤੇ ਪੰਜ ਹੋਰ ਮੰਤਰੀਆਂ ਨੂੰ ਇਸ ਵਿਚ ਜਗਾਹ ਦਿਤੀ ਜਾ ਰਹੀ ਹੈ। ਜਦ ਕਿ ਪੰਜਾਬ ਸਰਕਾਰ ਵੱਲੋਂ ਤਿੰਨ ਮੰਤਰੀਆਂ ਦੀਆਂ ਕੁਰਸੀਆਂ ਨੂੰ ਅਜੇ ਭਰਿਆ ਨਹੀਂ ਜਾਵੇਗਾ। ਜਿਥੇ ਹੁਣ ਦੂਸਰੀ ਬਾਰ ਵਧਾਇਕ ਬਣੇ ਮੰਤਰੀ ਇਸ ਵਿੱਚ ਸ਼ਾਮਲ ਹੋਣਗੇ ਜਿਨ੍ਹਾਂ ਵਿਚ ਸਰਬਜੀਤ ਕੌਰ ਮਾਣੂਕੇ,ਬਲਜਿੰਦਰ ਕੌਰ ਅਤੇ ਅਮਨ ਅਰੋੜਾ ਦਾ ਨਾਮ ਸ਼ਾਮਲ ਹੈ। ਜਿਨ੍ਹਾਂ ਨੂੰ ਹੁਣ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਦੋ ਹੋਰ ਵਿਧਾਇਕਾਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਦਿੱਤੀ ਜਾਵੇਗੀ। ਇਸ ਬਾਬਤ ਜਿਥੇ ਹੁਣ ਪੰਜਾਬ ਸਰਕਾਰ ਵੱਲੋਂ ਤਿੰਨ ਘੰਟੇ ਲਈ ਦਿੱਲੀ ਵਿਚ ਭਗਵੰਤ ਮਾਨ ਅਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਵਿਚਕਾਰ ਮੰਥਨ ਹੋਇਆ ਹੈ। ਇਸ ਗੱਲਬਾਤ ਦੇ ਮੌਕੇ ਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਰਾਘਵ ਚੱਡਾ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ।