ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿਚ ਆਉਦੇ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਗਏ ਹਨ। ਉੱਥੇ ਹੀ ਪੰਜਾਬ ਸਰਕਾਰ ਦੁਆਰਾ ਲਏ ਗਏ ਫ਼ੈਸਲਿਆਂ ਦੀ ਪੰਜਾਬ ਦੇ ਲੋਕਾਂ ਵੱਲੋਂ ਲਗਾਤਾਰ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਦੀ ਬਿਨਾ ਵਜ੍ਹਾ ਜਾਨ ਜਾਣ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਵਧੀਆ ਵਿਦਿਆ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਇਹ ਸੌਗਾਤ ਦਿੱਤੀ ਗਈ ਹੈ ਜਿੱਥੇ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਜਿੱਥੇ ਲੋਕਾਂ ਦੇ ਹਿੱਤਾਂ ਵਾਸਤੇ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਖੋਲ੍ਹੇ ਜਾਣ ਦਾ ਤੋਹਫ਼ਾ ਦਿੱਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਆਉਣ ਵਾਲੇ ਪੰਜ ਸਾਲਾਂ ਦੇ ਵਿੱਚ ਇਹਨਾ ਕਾਲਜਾਂ ਦੇ ਵਿੱਚ ਐਮ ਬੀ ਬੀ ਐਸ ਸੀਟਾਂ ਨੂੰ ਡਬਲ ਕਰ ਦਿੱਤਾ ਜਾਵੇਗਾ। ਕਿਉਂਕਿ ਬਹੁਤ ਸਾਰੇ ਪ੍ਰਾਈਵੇਟ ਕਾਲਜਾਂ ਵੱਲੋਂ ਜਿੱਥੇ ਇਸ ਵਿੱਦਿਆ ਨੂੰ ਵਿਦਿਆਰਥੀਆਂ ਵਿੱਚ ਜਾਰੀ ਕੀਤੇ ਜਾਣ ਵਾਸਤੇ ਭਾਰੀ ਫੀਸਾਂ ਵਸੂਲੀਆਂ ਜਾਂਦੀਆਂ ਹਨ।
ਜਿਸ ਦੀ ਕੀਮਤ ਲੱਖਾਂ ਵਿੱਚ ਹੋਣ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਫ਼ੀਸਾਂ ਅਦਾ ਨਹੀਂ ਕੀਤੀਆਂ ਜਾਂਦੀਆਂ। ਪੰਜਾਬ ਵਿੱਚ ਵਿਦਿਆਰਥੀਆਂ ਵੱਲੋਂ ਲਗਾਤਾਰ ਮੈਡੀਕਲ ਕਾਲਜਾਂ ਦੀ ਗਿਣਤੀ ਵਧਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਉੱਥੇ ਹੀ ਹੁਣ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਹਰ ਜ਼ਿਲੇ ਵਿੱਚ ਇੱਕ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ। ਇਸ ਵਾਸਤੇ ਯੋਜਨਾ ਤਿਆਰ ਕਰਨ ਲਈ ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ ਤੇ ਯੋਜਨਾ ਬਣਾਈ ਜਾਵੇਗੀ। ਇਸ ਯੋਜਨਾ ਨੂੰ ਜਿੱਥੇ ਸੂਬਾ ਸਰਕਾਰ ਵੱਲੋਂ ਬਾਅਦ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।
Previous Postਕਰਲੋ ਜੇਬ ਢਿਲੀ ਕਰਨ ਦੀ ਤਿਆਰੀ, ਇਹ ਚੀਜਾਂ ਹੋਣ ਜਾ ਰਹੀਆਂ ਏਨੀਆਂ ਮਹਿੰਗੀਆਂ
Next Postਆਸਟ੍ਰੇਲੀਆ ਤੋਂ ਆਈ ਚੰਗੀ ਖਬਰ, ਪੰਜਾਬਣ ਕੁੜੀ ਨੇ ਗੱਡੇ ਝੰਡੇ- ਮਾਂ ਤੋਂ ਧੀ ਨੇ ਵੀ ਭਰਤੀ ਹੋਈ ਏਅਰਫੋਰਸ ਚ