ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ 424 ਲੋਕਾਂ ਦੀ ਸੁਰਖਿਆ ਕੀਤੀ ਬਹਾਲ, ਮੁਲਾਜਮਾਂ ਨੂੰ ਆਪਣੀ ਡਿਊਟੀ ਤੇ ਪਰਤਣ ਦੇ ਨਿਰਦੇਸ਼ ਜਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੀਆਈਪੀ ਕਲਚਰ ਖ਼ਤਮ ਕਰਨ ਲਈ ਕਈ ਤਰ੍ਹਾਂ ਦੇ ਕਾਰਜ ਕੀਤੇ ਜਾ ਰਹੇ ਹਨ , ਹੁਣ ਤਕ ਕਈ ਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਜਾ ਰਹੀ ਹੈ । ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਵੀ ਮਾਨ ਸਰਕਾਰ ਵਲੋ ਕਟੌਤੀ ਕੀਤੀ ਗਈ ਸੀ ਜਿਸਤੋਂ ਬਾਅਦ ਦਿਨ ਦਿਹਾੜੇ ਮੂਸੇਵਾਲੇ ਦਾ ਕਤਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਮਾਨ ਸਰਕਾਰ ਹੁਣ ਸਵਾਲਾਂ ਦੇ ਘੇਰੇ ਵਿੱਚ ਨਜ਼ਰ ਆ ਰਹੀ ਹੈ ਅਤੇ ਲਗਾਤਾਰ ਮਾਨ ਸਰਕਾਰ ਵੱਲੋਂ ਹੁਣ ਉਨ੍ਹਾਂ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਜਿਨ੍ਹਾਂ ਦੀ ਜਾਨ ਨੂੰ ਖਤਰਾ ਹੈ ।

ਇਸੇ ਵਿਚਕਾਰ ਹੁਣ ਭਗਵੰਤ ਮਾਨ ਦੀ ਸਰਕਾਰ ਵੱਲੋਂ ਜਿਨ੍ਹਾਂ ਲੋਕਾਂ ਦੀ ਸੁਰੱਖਿਆ ਪਿਛਲੇ ਹਫ਼ਤੇ ਵਾਪਸ ਲਈ ਗਈ ਸੀ ਜਾ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ ਉਨ੍ਹਾਂ ਦੀ ਸੁਰੱਖਿਆ ਹੁਣ ਮੁੜ ਤੋਂ ਬਹਾਲ ਕਰ ਦਿੱਤੀ ਗਈ ਹੈ । ਇੰਨਾ ਹੀ ਨਹੀਂ ਸਗੋਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਤੇ ਪਰਤਣ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ ਬੀਤੇ ਹਫਤੇ 424 ਵੀਆਈਪੀਜ਼ ਦੀ ਸੁਰੱਖਿਆ ਵਾਪਸ ਲਈ ਗਈ ਸੀ, ਪਰ ਹੁਣ ਪੰਜਾਬ ਸਰਕਾਰ ਵੱਲੋਂ ਅਹਿਮ ਐਲਾਨ ਕਰਦਿਆਂ ਇਨ੍ਹਾਂ ਸਾਰੇ 424 VIP’s ਦੀ ਸੁਰੱਖਿਆ ਨੂੰ ਬਹਾਲ ਕਰ ਦਿੱਤਾ ਗਿਆ ਹੈ ।

ਇੰਨਾ ਹੀ ਨਹੀਂ ਸਗੋਂ ਸਾਰੇ ਮੁਲਾਜ਼ਮਾਂ ਨੂੰ ਆਪੋ ਆਪਣੀ ਡਿਊਟੀ ਤੇ ਪਰਤਣ ਲਈ ਨਿਰਦੇਸ਼ ਵੀ ਮਾਨ ਸਰਕਾਰ ਵੱਲੋਂ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ ਛੇ ਜੂਨ ਨੂੰ ਘੱਲੂਘਾਰਾ ਦਿਵਸ ਕਾਰਨ ਵੀਆਈਪੀਜ਼ ਦੀ ਸੁਰੱਖਿਆ ਘਟਾਈ ਗਈ ਸੀ । ਜਿਸ ਨੂੰ ਹੁਣ ਮਾਨ ਸਰਕਾਰ ਦੇ ਵੱਲੋਂ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ ਤੇ ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਘੱਲੂਘਾਰਾ ਦਿਵਸ ਤੋਂ ਪਹਿਲਾਂ ਹੀ ਤੈਨਾਤੀ ਤੇ ਵਾਪਸ ਜਾਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ ।

ਦੂਜੇ ਪਾਸੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵੀ ਪੰਜਾਬ ਸਰਕਾਰ ਤੋਂ ਸੁਰੱਖਿਆ ਵਾਪਸ ਲੈਣ ਸਬੰਧੀ ਜਵਾਬ ਮੰਗਿਆ ਸੀ । ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਹੋਇਆ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਉਨ੍ਹਾਂ ਲੋਕਾਂ ਨੂੰ ਮੁੜ ਤੋਂ ਸੁਰੱਖਿਆ ਦੇ ਦਿੱਤੀ ਗਈ ਹੈ ਜਿਨ੍ਹਾਂ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ ।