ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਲਗਾਤਾਰ ਜਿਥੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਹੀ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਲਏ ਗਏ ਫ਼ੈਸਲਿਆਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਕ ਤੋਂ ਬਾਅਦ ਇਕ ਅਜਿਹੇ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਨੂੰ ਸੁਣ ਕੇ ਲੋਕ ਵੀ ਹੈਰਾਨ ਹਨ ਅਤੇ ਪੰਜਾਬ ਦੇ ਇਤਿਹਾਸ ਵਿਚ ਅਜਿਹੇ ਫੈਸਲੇ ਪਹਿਲੀ ਵਾਰ ਲਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਇਨਾਂ ਕੁਝ ਹੀ ਦਿਨਾਂ ਵਿੱਚ ਬਹੁਤ ਸਾਰੇ ਵੱਡੇ ਬਦਲਾਅ ਲਿਆਂਦੇ ਗਏ ਹਨ। ਜਿੱਥੇ ਸਰਕਾਰ ਵੱਲੋਂ ਇਸ ਨੂੰ ਆਮ ਲੋਕਾਂ ਦੀ ਸਰਕਾਰ ਆਖਿਆ ਜਾ ਰਿਹਾ ਹੈ ਉਥੇ ਹੀ ਸਾਬਕਾ ਵਿਧਾਇਕਾਂ ਨੂੰ ਵੀ ਇਕ ਤੋਂ ਬਾਅਦ ਇਕ ਭਾਰੀ ਝਟਕੇ ਦਿੱਤੇ ਜਾ ਰਹੇ ਹਨ।
ਬੀਤੇ ਕਲ ਪੰਜਾਬ ਸਰਕਾਰ ਵੱਲੋਂ 8 ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਕੇ ਉਨ੍ਹਾਂ ਨੂੰ ਵੱਡੇ ਝਟਕੇ ਦਿਤੇ ਗਏ ਹਨ ਜਿਨ੍ਹਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕੁਝ ਖਾਸ ਨੇਤਾ ਵੀ ਸ਼ਾਮਲ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਬਾਰੇ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਚਾਲੀ ਸਾਲ ਪੁਰਾਣਾ ਕਬਜ਼ਾ ਛੱਡਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਐਲਾਨ ਕਰ ਦਿੱਤਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਵੱਲੋਂ ਸਰਕਾਰੀ ਜ਼ਮੀਨ ਉਪਰ ਆਪਣੇ ਕੀਤੇ ਹੋਏ ਕਬਜ਼ੇ ਨਹੀਂ ਛੱਡੇ ਜਾਣਗੇ ਉਨ੍ਹਾਂ ਉਪਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਪੰਜਾਬ ਦੀ ਪਹਿਲੀ ਮਹਿਲਾ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਗਈ ਹੈ।
ਜਿੱਥੇ ਉਨ੍ਹਾਂ ਵੱਲੋਂ ਆਪਣੀ ਰਿਹਾਇਸ਼ ਦੇ ਕੋਲ ਲਹਿਰਾਗਾਗਾ ਸ਼ਹਿਰ ਦੇ ਵਿਚਕਾਰ 40 ਸਾਲਾਂ ਤੋਂ ਨਗਰ ਕੌਂਸਲ ਅਤੇ ਨਹਿਰੀ ਵਿਭਾਗ ਦੀ ਜਾਇਦਾਦ ਤੇ ਕਬਜ਼ਾ ਕੀਤਾ ਹੋਇਆ ਸੀ ਜਿਸ ਨੂੰ ਉਨ੍ਹਾਂ ਵੱਲੋਂ ਛੱਡ ਦਿੱਤਾ ਗਿਆ ਹੈ। ਇਹ ਹੁਣ ਇਸ ਕਬਜ਼ੇ ਨੂੰ ਛੱਡਣ ਤੋਂ ਬਾਅਦ ਇਸ ਜਗ੍ਹਾ ਉਤੇ ਬਣਾਏ ਗਏ ਕਮਰਿਆਂ ਤੋਂ ਇਲਾਵਾ ਗੇਟ ਨੂੰ ਲਗਾ ਕੇ ਉਸਾਰੀ ਕੀਤੀ ਗਈ ਸੀ ਜਿਸ ਨੂੰ ਹਟਾਉਣ ਤੋਂ ਬਾਅਦ ਦਿਆਲਪੁਰਾ ਰਾਜਵਾਹਾ ਨੂੰ ਜਾਣ ਵਾਲਾ ਰਸਤਾ ਵੀ ਖੋਲ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਇਹ ਜਗ੍ਹਾ ਬੀਬੀ ਭੱਠਲ ਦੀ ਕੋਠੀ ਦੇ ਬਿਲਕੁਲ ਸਾਹਮਣੇ ਹੈ। ਸਰਕਾਰ ਵੱਲੋਂ ਬੀਤੇ ਕੱਲ੍ਹ ਬੀਬੀ ਭੱਠਲ ਦੀ ਸੁਰੱਖਿਆ ਵਿੱਚ ਵੀ ਕਟੌਤੀ ਕੀਤੀ ਗਈ ਸੀ ਜਿਥੇ ਉਨ੍ਹਾਂ ਕੋਲ 36 ਪੁਲੀਸ ਕਰਮਚਾਰੀ ਸਨ ਉਨ੍ਹਾਂ ਵਿੱਚੋਂ ਹੁਣ ਅੱਠ ਪੁਲਿਸ ਕਰਮਚਾਰੀਆਂ ਉਨ੍ਹਾਂ ਦੀ ਸੁਰੱਖਿਆ ਵਿੱਚ ਰੱਖੇ ਗਏ ਹਨ।
Home ਤਾਜਾ ਖ਼ਬਰਾਂ ਪੰਜਾਬ ਦੀ ਸਾਬਕਾ ਮੁੱਖਮੰਤਰੀ ਰਾਜਿੰਦਰ ਕੌਰ ਭੱਠਲ ਬਾਰੇ ਆਈ ਵੱਡੀ ਖਬਰ, 40 ਸਾਲ ਪੁਰਾਣਾ ਕਬਜ਼ਾ ਛੱਡਿਆ
Previous Postਧੀ ਦੇ ਵਿਆਹ ਵਾਲੇ ਦਿਨ ਹੋਈ ਪਿਓ ਦੀ ਮੌਤ, ਖੁਸ਼ੀਆਂ ਚ ਪਿਆ ਮਾਤਮ- ਛਾਈ ਸੋਗ ਦੀ ਲਹਿਰ
Next Postਪੰਜਾਬ ਚ ਵਾਪਰਿਆ ਕਹਿਰ, ਇਕੋ ਪਰਿਵਾਰ ਦੇ 2 ਬੱਚਿਆਂ ਸਮੇਤ 4 ਜੀਆਂ ਦੀ ਹੋਈ ਦਰਦਨਾਕ ਹਾਦਸੇ ਚ ਮੌਤ- ਤਾਜਾ ਵੱਡੀ ਖਬਰ