ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿਚ ਆਏ ਦਿਨ ਹੀ ਕੁਝ ਨਾ ਕੁਝ ਵੱਖਰਾ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਹਲਕਿਆਂ ਅੰਦਰ ਆਪਣੇ ਚੋਣ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਮੁੱਦਾ ਵੀ ਕਾਫੀ ਚਰਚਾ ਵਿਚ ਬਣਿਆ ਹੋਇਆ ਹੈ।
ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ। ਹੁਣ ਪੰਜਾਬ ਦੀ ਸਿਆਸਤ ਵਿੱਚ ਕੈਪਟਨ ਵੱਲੋਂ ਇਕ ਵੱਡਾ ਧ-ਮਾ-ਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਬਾਗੀ ਵਿਧਾਇਕਾਂ ਦੇ ਵਿਰੋਧ ਦੇ ਚਲਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਵੀ ਐਲਾਨ ਕਰ ਦਿੱਤਾ ਗਿਆ। ਕਈ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਵੱਲੋਂ ਭਾਜਪਾ ਨਾਲ ਵੀ ਦਿੱਲੀ ਜਾ ਕੇ ਗੱਲਬਾਤ ਕੀਤੀ ਗਈ ਹੈ।
ਜਿਸ ਵਿੱਚ ਕਿਸਾਨੀ ਸੰਘਰਸ਼ ਦਾ ਮੁੱਦਾ ਵੀ ਸ਼ਾਮਲ ਹੈ। ਉੱਥੇ ਹੀ ਹੁਣ ਕਾਂਗਰਸ ਸਰਕਾਰ ਦੇ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਇੱਕ ਵੱਡੀ ਖ਼ਬਰ ਜਾਰੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਵੀ ਕੀਤੀ ਗਈ ਹੈ। ਉਥੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਨੇਤਾ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਗੱਲਬਾਤ ਕਰਨ ਲਈ ਮਹਾਰਾਣੀ ਪਰਨੀਤ ਕੌਰ ਦੀ ਰਿਹਾਇਸ਼ ਤੇ ਆ ਰਹੇ ਹਨ।
ਜਿਸ ਨੂੰ ਲੈ ਕੇ ਸਿਆਸਤ ਇੱਕ ਵਾਰ ਫਿਰ ਤੋਂ ਗਰਮਾ ਗਈ ਹੈ ਕੇ ਕੈਪਟਨ ਅਮਰਿੰਦਰ ਸਿੰਘ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਆ ਸਕਦੇ ਹਨ। ਜਦ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦਿੰਦੇ ਸਮੇਂ ਇਹ ਆਖਿਆ ਗਿਆ ਸੀ ਕਿ ਉਹ ਮੁੜ ਤੋਂ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਣਗੇ। ਜਿੱਥੇ ਚੋਣਾਂ ਹੋਣ ਵਿਚ ਕੁਝ ਸਮਾਂ ਹੀ ਬਾਕੀ ਰਹਿ ਗਿਆ ਹੈ ਉੱਥੇ ਹੀ ਕਾਂਗਰਸ ਵੱਲੋਂ ਆਪਣੇ ਰੁੱਸੇ ਹੋਏ ਵਿਧਾਇਕਾਂ ਨੂੰ ਮਨਾਏ ਜਾਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
Previous Postਵੋਟਾਂ ਚ ਖੜਨ ਬਾਰੇ ਨਵਜੋਤ ਸਿੱਧੂ ਨੇ ਕਰਤਾ ਐਲਾਨ – ਦਿੱਤਾ ਇਹ ਵੱਡਾ ਬਿਆਨ
Next Postਪੰਜਾਬ ਚ ਅਫੀਮ ਦੀ ਖੇਤੀ ਕਰਨ ਨੂੰ ਮਾਨਤਾ ਦੇਣ ਬਾਰੇ ਆਈ ਇਹ ਤਾਜਾ ਵੱਡੀ ਤਾਜਾ ਖਬਰ