ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਸੁਰੱਖਿਆ ਲਈ ਤਾਲਾਬੰਦੀ ਕੀਤੀ ਗਈ ਹੈ ਤਾਂ ਜੋ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਸੂਬੇ ਦੇ ਲੋਕਾਂ ਨੂੰ ਬਚਾਇਆ ਜਾ ਸਕੇ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਜਿਥੇ ਰਾਜ ਵਿਚ ਕਰਫ਼ਿਊ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਲਗਾਤਾਰ ਜਾਰੀ ਹੈ। ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ 15 ਮਈ ਤੱਕ ਤਾਲਾ ਬੰਦੀ ਕੀਤੀ ਗਈ ਹੈ। ਜਿਸ ਵਿੱਚ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੋਲ੍ਹੇ ਜਾਣ ਅਤੇ ਗੈਰਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਦੁਕਾਨਦਾਰਾਂ ਨੇ ਹੁਣ ਇੱਥੇ ਹੋ ਗਿਆ ਹੈ ਇਹ ਹੁਕਮ ਜਾਰੀ ਕੀਤੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਕੀਤੀ ਗਈ ਤਾਲਾਬੰਦੀ ਨੂੰ ਲੈ ਕੇ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦੁਕਾਨਾਂ ਦੇ ਬੰਦ ਕੀਤੇ ਜਾਣ ਨਾਲ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ ਜਿਸ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਵੱਲੋਂ ਸਾਰੀਆਂ ਦੁਕਾਨਾਂ ਨੂੰ ਬੰਦ ਕੀਤਾ ਜਾਵੇ ਜਾਂ ਸਾਰੀਆਂ ਦੁਕਾਨਾਂ ਖੋਲ ਦਿੱਤਾ ਜਾਵੇ। ਨਾਭਾ ਵਿਚ ਵੀ ਅੱਜ ਦੁਕਾਨਦਾਰਾਂ ਵੱਲੋਂ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਜਿੱਥੇ ਵਪਾਰ ਮੰਡਲ ਵੱਲੋਂ ਵੀ ਦੁਕਾਨਦਾਰਾਂ ਨੂੰ ਅਪੀਲ ਕਰ ਦਿੱਤੀ ਗਈ ਹੈ ਕਿ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਾਰੇ ਦੁਕਾਨਦਾਰ, ਨੌਕਰ ਕਰੋਨਾ ਟੈਸਟ ਕਰਵਾ ਲੈਣ।
ਕਰੋਨਾ ਦੀ ਨੈਗਟਿਬ ਰਿਪੋਰਟ ਆਉਣ ਤੇ ਦੁਕਾਨਦਾਰ ਦੁਕਾਨ ਖੋਲ੍ਹ ਸਕਦੇ ਹਨ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਉਨ੍ਹਾਂ ਦੁਕਾਨਦਾਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਵਲੋ ਦੱਸਿਆ ਹੈ ਕੇ ਸਰਕਾਰ ਵੱਲੋਂ ਕਰੋਨਾ ਨੂੰ ਲੈ ਕੇ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਉਨ੍ਹਾਂ ਸੱਭ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ, ਜੋ ਪਾਰਕ ਵਿੱਚ ਇਕੱਠੇ ਹੋਣਗੇ , ਜਾਂ ਜੋ ਬਿਨਾਂ ਕੰਮ ਤੋਂ ਆਪਣੇ ਘਰ ਤੋਂ ਬਾਹਰ ਜਾਣਗੇ।
ਉਥੇ ਹੀ ਆਮ ਆਦਮੀ ਪਾਰਟੀ ਦੇ ਆਗੂ ਉਸ ਦੇ ਮਾਨ ਨੇ ਕਿਹਾ ਹੈ ਕਿ ਸਰਕਾਰੀ ਮੁਲਾਜਮ ਇੱਕ ਇੱਕ ਗੱਡੀ ਵਿੱਚ ਚਾਰ ਜਾਣੇ ਸਫ਼ਰ ਕਰ ਰਹੇ ਹਨ ਅਤੇ ਆਮ ਲੋਕਾਂ ਨੂੰ ਚਾਰ ਪਹਿਆ ਵਿੱਚ ਦੋ ਵਿਅਕਤੀ , ਤੇ ਦੋ ਪਹੀਆ ਤੇ ਇਕ ਵਿਅਕਤੀ ਨੂੰ ਵੀ ਸਫ਼ਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਉੱਥੇ ਹੀ ਐਸ ਡੀ ਐਮ ਕਾਲਾ ਰਾਮ ਕਾਂਸਲ ਵੱਲੋਂ ਵੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
Previous Postਬੋਲੀਵੁਡ ਚ ਛਾਈ ਸੋਗ ਦੀ ਲਹਿਰ ਹੁਣ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ
Next Postਹੋ ਜਾਵੋ ਸਾਵਧਾਨ ਹੁਣੇ ਹੁਣੇ ਪੰਜਾਬ ਚ ਇਥੇ ਲਈ ਜਾਰੀ ਹੋ ਗਿਆ ਇਹ ਸਰਕਾਰੀ ਹੁਕਮ ਜਾਰੀ