ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਜਾ ਰਹੇ ਜਹਾਜ਼ ਬਾਰੇ ਆਈ ਵੱਡੀ ਖਬਰ – ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ 

ਦੁਨੀਆਂ ‘ਚ ਆਈ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਘਟਣ ਤੋਂ ਬਾਅਦ ਹੁਣ ਮੁੜ ਤੋਂ ਲੋਕ ਹਵਾਈ ਸਫ਼ਰ ਦਾ ਆਨੰਦ ਮਾਣ ਰਹੇ ਹਨ । ਕਿਉਂਕਿ ਹੁਣ ਸਰਕਾਰ ਵੱਲੋਂ ਹਵਾਈ ਉਡਾਣਾਂ ਤੇ ਲਗਾਈਆਂ ਸਾਰੀਆਂ ਪਾਬੰਦੀਆਂ ਦੀ ਵਿੱਚ ਛੋਟ ਦੇ ਦਿੱਤੀ ਗਈ ਹੈ । ਭਾਰਤ ਹੀ ਨਹੀਂ ਸਗੋਂ ਬਹੁਤ ਸਾਰੇ ਦੇਸ਼ਾਂ ਵਿਚ ਹਵਾਈ ਉਡਾਣਾਂ ਤੇ ਲੱਗੀਆਂ ਪਾਬੰਦੀਆਂ ਨੂੰ ਕੋਰੋਨਾ ਮਹਾਂਮਾਰੀ ਦੇ ਘਟਦੇ ਮਾਮਲਿਆਂ ਦੇ ਚੱਲਦੇ ਹਟਾ ਦਿੱਤਾ ਗਿਆ ਹੈ । ਜਿਸ ਦੇ ਚਲਦੇ ਹੁਣ ਲੋਕ ਇਕ ਦੇਸ਼ ਤੋਂ ਦੂਜੇ ਦੇਸ਼ ਵਿੱਚ ਜਾਣ ਲਈ ਹਵਾਈ ਸਫਰ ਦਾ ਆਨੰਦ ਮਾਣ ਰਹੇ ਹਨ । ਇਸੇ ਵਿਚਕਾਰ ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਇਕ ਜਹਾਜ਼ ਸੰਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੱਛਮੀ ਦਿੱਲੀ ਦੇ ਪਾਲਮ ਇਲਾਕੇ ਵਿੱਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਉਪਰ ਪੰਜਾਬ ਦੇ ਅੰਮ੍ਰਿਤਸਰ ਜਾ ਰਹੇ ਇਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਸ ਜਹਾਜ਼ ਦੀ ਇਕ ਬ੍ਰੇਕ ਕੰਮ ਨਹੀਂ ਕਰ ਰਹੀ ਸੀ , ਜਿਸ ਦੇ ਚੱਲਦੇ ਸਵਾਰੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਇਸ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਤੇ ਸਾਰੇ ਯਾਤਰੀ ਜੋ ਇਸ ਜਹਾਜ਼ ਦੇ ਵਿੱਚ ਮੌਜੂਦ ਸਨ ਉਹ ਸਾਰੇ ਸੁਰੱਖਿਅਤ ਹਨ ।

ਉੱਥੇ ਹੀ ਇਸ ਜਹਾਜ਼ ਦੇ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਜਹਾਜ਼ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਇਆ ਸੀ । ਪਰ ਤਕਨੀਕੀ ਖਰਾਬੀ ਦੇ ਕਾਰਨ ਇਸ ਜਹਾਜ਼ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਐਮਰਜੈਂਸੀ ਕਾਰਨ ਉਤਾਰਿਆ ਗਿਆ । ਕਿਉਂਕਿ ਇਸ ‘ਚ 146 ਦੇ ਕਰੀਬ ਯਾਤਰੀ ਬੈਠੇ ਹੋਏ ਸਨ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਸੀ।

ਉੱਥੇ ਹੀ ਅਜਿਹਾ ਵੀ ਕਿਹਾ ਜਾ ਰਿਹਾ ਹੈ ਕਿ ਉਡਾਨ ਭਰਨ ਤੋਂ ਤੁਰੰਤ ਬਾਅਦ ਪਾਇਲਟ ਨੂੰ ਜਹਾਜ਼ ਚ ਤਕਨੀਕੀ ਦੀ ਖਰਾਬੀ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਜਿਸ ਦੇ ਚਲਦੇ ਉਸਦੇ ਵੱਲੋਂ ਹੁਸ਼ਿਆਰੀ ਦਿਖਾਉਂਦੇ ਹੋਏ ਇਸ ਬਾਬਤ ਜਾਣਕਾਰੀ ਤੁਰੰਤ ਏਅਰਪੋਰਟ ਅਥਾਰਿਟੀ ਨਾਲ ਸਾਂਝੀ ਕੀਤੀ ਗਈ ਤੇ ਇਜਾਜ਼ਤ ਮਿਲਣ ਤੋਂ ਬਾਅਦ ਇਸ ਜਹਾਜ਼ ਨੂੰ ਐਮਰਜੈਂਸੀ ਲੈਡਿੰਗ ਕਰਵਾਇਆ ਗਿਆ ਤਾਂ ਜੋ ਇਸ ਜਹਾਜ਼ ਚ ਬੈਠੇ ਯਾਤਰੀਆਂ ਦੀ ਜਾਨ ਨੂੰ ਕੋਈ ਖਤਰਾ ਨਾ ਹੋ ਸਕੇ ।