ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵਲੋਂ ਆਇਆ ਬਿਆਨ, ਜਤਾਇਆ ਇਹ ਇਤਰਾਜ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਈਆਂ ਜਿੱਥੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਸੱਤਾ ਵਿਚ ਆ ਚੁੱਕੀ ਹੈ ਅਤੇ ਆਪਣੇ ਕੰਮ ਕਰਨੇ ਆਰੰਭ ਕਰ ਦਿੱਤੇ ਗਏ ਹਨ। ਪੰਜਾਬ ਦੇ 117 ਵਿਧਾਨ ਸਭਾ ਸੀਟਾਂ ਤੇ ਹੋਈਆਂ ਚੋਣਾਂ ਤੇ ਵਿੱਚ 92 ਸੀਟਾਂ ਉਪਰ ਆਮ ਆਦਮੀ ਪਾਰਟੀ ਆਪਣਾ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਆਮ ਆਦਮੀ ਪਾਰਟੀ ਦੀ ਜਿੱਤ ਜਿੱਥੇ ਇਕ ਇਤਿਹਾਸਕ ਜਿੱਤ ਪ੍ਰਾਪਤ ਹੋਈ ਹੈ ਉਥੇ ਹੀ ਉਹ ਸਾਰੇ ਅਜਿਹੇ ਲੋਕਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ ਗਿਆ ਹੈ , ਜੋ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਜਿਨ੍ਹਾਂ ਵਿਧਾਇਕਾਂ ਵੱਲੋਂ ਪਹਿਲੀ ਵਾਰ ਰਾਜਨੀਤੀ ਵਿਚ ਆਪਣੀ ਕਿਸਮਤ ਅਜਮਾਈ ਗਈ ਸੀ ਉਹ ਬਹੁਤ ਵੱਡੀ ਜਿੱਤ ਨਾਲ ਵਿਧਾਇਕ ਬਣੇ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਧਾਇਕਾਂ ਨੂੰ ਉਨ੍ਹਾਂ ਦੇ ਅਨੁਸਾਰ ਮੰਤਰੀ ਮੰਡਲ ਵਿਚ ਜਗਾਹ ਦਿਤੀ ਗਈ ਹੈ। ਉੱਥੇ ਹੀ ਬਾਕੀ ਦੇ ਵਿਧਾਇਕਾਂ ਵੱਲੋਂ ਵੀ ਆਪਣੀ ਡਿਊਟੀ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ। ਹੁਣ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਮਾਰ ਵਿਜੇ ਪ੍ਰਤਾਪ ਸਿੰਘ ਵੱਲੋਂ ਇਹ ਬਿਆਨ ਆਇਆ ਹੈ ਜਿਥੇ ਉਨ੍ਹਾਂ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉਤਰੀ ਤੋਂ ਜਿੱਤ ਹਾਸਲ ਕਰਨ ਵਾਲੇ ਐਮ ਐਲ ਏ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਦੇ ਵਿੱਚ ਪੁਲਿਸ ਅਫਸਰ ਪ੍ਰਬੋਧ ਕੁਮਾਰ ਦੀ ਡੀਜੀਪੀ ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਵਿਚ ਪੁਲਿਸ ਕਮਿਸ਼ਨਰ ਵਜੋਂ ਤੈਨਾਤੀ ਉਪਰ ਇਤਰਾਜ਼ ਜ਼ਾਹਰ ਕੀਤਾ ਜਾ ਰਿਹਾ ਹੈ।

ਐਮ ਐਲ ਏ ਅਤੇ ਸਾਬਕਾ ਡੀਜੀਪੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਤਰਾਜ਼ ਜ਼ਾਹਿਰ ਕਰਦਿਆਂ ਦੱਸਿਆ ਹੈ ਕਿ ਇਨ੍ਹਾਂ ਦੋਹਾਂ ਅਫਸਰਾਂ ਵੱਲੋਂ ਬੇਅਦਬੀ ਦੇ ਮਾਮਲੇ ਵਿੱਚ ਜਿੱਥੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਕਾਂਡ ਦੇ ਮਾਮਲੇ ਦੇ ਜਾਂਚ ਦੌਰਾਨ ਦੋਸ਼ੀ ਤੇ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਸਤੇ ਕੋਸ਼ਿਸ਼ਾਂ ਕੀਤੀਆਂ ਸਨ। ਇਸ ਲਈ ਇਨ੍ਹਾਂ ਦੀ ਨਿਯੁਕਤੀ ਹੋਣ ਉੱਪਰ ਉਹਨਾਂ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਉਥੇ ਹੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇਨ੍ਹਾਂ ਦੋਹਾਂ ਦੀਆਂ ਨਿਯੁਕਤੀਆਂ ਤੇ ਪੁਨਰ ਵਿਚਾਰ ਕਰਨ ਦੀ ਲੋੜ ਤੇ ਜ਼ੋਰ ਦਿੰਦੇ ਹੋਏ ਇਸ ਸੰਬੰਧੀ ਪੋਸਟ ਫੇਸਬੁੱਕ ਤੇ ਜਾਰੀ ਕੀਤੀ ਹੈ।