ਪੰਜਾਬ ਦੇ ਇਸ ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਭਰ ਜਵਾਨੀ ਚ ਦਿੱਲ ਦਾ ਦੌਰਾ ਪੈਣ ਨਾਲ ਹੋਈ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਨੂੰ ਦੇਖ ਕੇ ਹੀ ਬਹੁਤ ਸਾਰੇ ਨੌਜਵਾਨ ਵੀ ਉਹਨਾਂ ਖੇਤਰਾਂ ਵਿੱਚ ਆਉਣ ਲਈ ਪ੍ਰੇਰਿਤ ਹੁੰਦੇ ਹਨ। ਕਿਉਕਿ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਜਿਹੇ ਪੰਜਾਬੀ ਨੌਜਵਾਨ ਬਾਕੀ ਨੌਜਵਾਨਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੇ ਹਨ। ਜਿੱਥੇ ਪੰਜਾਬ ਦੇ ਇਨ੍ਹਾਂ ਨੌਜਵਾਨਾਂ ਵੱਲੋਂ ਖੇਡਾਂ ਵਿੱਚ ਬਹੁਤ ਹੀ ਜ਼ਿਆਦਾ ਅੱਗੇ ਆ ਕੇ ਵੱਖਰਾ ਮੁਕਾਮ ਹਾਸਲ ਕੀਤਾ ਹੈ ਉਥੇ ਹੀ ਇਨ੍ਹਾਂ ਖੇਡਾਂ ਦੇ ਵਿੱਚ ਜਿੱਤ ਹਾਸਲ ਕਰ ਕੇ ਇਨ੍ਹਾਂ ਨੌਜਵਾਨਾਂ ਵੱਲੋਂ ਆਪਣੇ ਪਿੰਡ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਜਾਂਦਾ ਹੈ। ਅਜਿਹੇ ਨੌਜਵਾਨਾਂ ਉਪਰ ਜਿਥੇ ਮਾਪਿਆਂ ਨੂੰ ਫਖਰ ਹੁੰਦਾ ਹੈ ਉਥੇ ਹੀ ਪੂਰੇ ਪੰਜਾਬ ਨੂੰ ਵੀ ਮਾਣ ਮਹਿਸੂਸ ਹੁੰਦਾ ਹੈ। ਪਰ ਅਜਿਹੇ ਨੌਜਵਾਨਾਂ ਨਾਲ ਜਦੋਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ ਤਾਂ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬ ਦੇ ਇਸ ਮਸ਼ਹੂਰ ਕਬੱਡੀ ਖਿਡਾਰੀ ਦੀ ਭਰ ਜਵਾਨੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਜ਼ਿਲ੍ਹਾ ਮੋਗਾ ਦੇ ਅਧੀਨ ਆਉਣ ਵਾਲੇ ਪਿੰਡ ਇੰਦਰਗੜ੍ਹ ਦਾ ਰਹਿਣ ਵਾਲਾ ਕਬੱਡੀ ਖਿਡਾਰੀ ਨੌਜਵਾਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਇਸ ਪਿੰਡ ਦਾ 30 ਸਾਲਾਂ ਨੌਜਵਾਨ ਨਰਿੰਦਰ ਸਿੰਘ ਉਰਫ ਨਿੰਦੂ ਇੰਦਰਗੜ੍ਹੀਆ ਪੁੱਤਰ ਅਮਰੀਕ ਸਿੰਘ ਖਹਿਰਾ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਤੜਕੇ ਢਾਈ ਵਜੇ ਦੇ ਕਰੀਬ ਵਾਪਰਿਆ ਹੈ। ਜਿੱਥੇ ਇਹ ਖਿਡਾਰੀ ਕਬੱਡੀ ਦਾ ਬਿਹਤਰੀਨ ਖਿਡਾਰੀ ਸੀ ਉਥੇ ਹੀ ਇਸ ਵੱਲੋਂ ਨਿਊਜ਼ੀਲੈਂਡ ਦੀ ਧਰਤੀ ਉਪਰ ਵੀ ਇਕ ਸਾਲ ਤੱਕ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਨੌਜਵਾਨ ਵੱਲੋਂ ਜਿੱਥੇ ਵੱਖ-ਵੱਖ ਖੇਡ ਮੇਲਿਆਂ ਵਿੱਚ ਅਨੇਕਾਂ ਹੀ ਇਨਾਮ ਹਾਸਲ ਕੀਤੇ ਗਏ ਉਥੇ ਹੀ ਉਹ ਆਪਣੇ ਪਰਿਵਾਰ ਪਿੰਡ ਅਤੇ ਪੰਜਾਬ ਦਾ ਨਾਮ ਵੀ ਸਾਰੀ ਦੁਨੀਆ ਵਿਚ ਰੌਸ਼ਨ ਕੀਤਾ ਗਿਆ। ਇਸ ਨੌਜਵਾਨ ਦੀ ਮੌਤ ਉੱਪਰ ਵੱਖ-ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਇਹ ਕਬੱਡੀ ਖਿਡਾਰੀ ਆਪਣੇ ਪਿੱਛੇ ਆਪਣੇ ਮਾਤਾ-ਪਿਤਾ, ਪਤਨੀ ਅਤੇ ਦੋ ਸਾਲ ਦੀ ਬੱਚੀ ਨੂੰ ਛੱਡ ਗਿਆ ਹੈ।