ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਜਿੱਥੇ ਕਿਸਾਨ ਜਥੇ ਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਦਿੱਲੀ ਹਰਿਆਣਾ ਦੀਆਂ ਸਰਹੱਦਾਂ ਤੇ ਵੀ ਪੰਜਾਬੀ ਮੋਰਚਾ ਲਾ ਕੇ ਡਟੇ ਹੋਏ ਹਨ। ਪਿਛਲੇ ਮਹੀਨੇ 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਸਰਹੱਦਾਂ ਬੰਦ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਜਿਥੇ ਕੇਂਦਰ ਸਰਕਾਰ ਵੱਲੋਂ 8 ਦਸੰਬਰ ਦੇ ਬੰਦ ਨੂੰ ਦੇਖਦੇ ਹੋਏ ਇਨ੍ਹਾਂ ਖੇਤੀ ਕਨੂੰਨਾਂ ਦੇ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਆਪਸੀ ਸਹਿਮਤੀ ਨਾਲ ਗੱਲ ਬਾਤ ਕਰਦੇ ਹੋਏ ਠੁਕਰਾ ਦਿੱਤਾ ਗਿਆ ਸੀ। ਕਿਸਾਨ ਜਥੇ ਬੰਦੀਆਂ ਵੱਲੋਂ ਇਹੀ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। ਉਥੇ ਹੀ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾ ਕਰ ਰਹੀ ਹੈ।
ਜਿੱਥੇ ਪੰਜਾਬ ਵਿੱਚ ਅਜੇ ਵੀ ਰਿਲਾਇੰਸ ਦੇ ਪੈਟ੍ਰੋਲ ਪੰਪ, ਟੋਲ ਪਲਾਜਾ, ਮਾਲ ਅਤੇ ਭਾਜਪਾ ਦੇ ਆਗੂਆਂ ਦੇ ਘਰਾਂ ਨੂੰ ਘੇਰਿਆ ਜਾ ਰਿਹਾ ਹੈ, ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਦੇ ਇਸ ਜ਼ਿਲੇ ਵਿਚ ਪੁਲਿਸ ਵੱਲੋਂ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਫਿਰੋਜ਼ਪੁਰ ਜ਼ਿਲੇ ਦੀ ਪੁਲਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਰੈਡ ਅਲਰਟ ਕੀਤਾ ਗਿਆ ਹੈ।
ਸ਼ਹਿਰ ਦੇ ਅੰਦਰ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਜਗਾਹ ਨਾਕੇਬੰਦੀ ਵੀ ਕਰ ਦਿਤੀ ਗਈ ਹੈ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਾਲਾਤਾਂ ਨੂੰ ਵੇਖਦੇ ਹੋਏ ਇਹ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਤਾਂ ਜੋ ਜ਼ਿਲ੍ਹੇ ਅੰਦਰ ਵਾਪਰਣ ਵਾਲੀ ਕਿਸੇ ਵੀ ਅ-ਣ-ਸੁ-ਖਾ- ਵੀਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਜ਼ਿਲ੍ਹਾ ਫਿਰੋਜ਼ਪੁਰ ਅੰਦਰ ਲੱਗੇ ਹੋਏ ਨਾਕਿਆਂ ਦੀ ਜਾਂਚ ਐੱਸ.ਪੀ. ਆ-ਪ-ਰੇ-ਸ਼-ਨ ਗੁਰਮੀਤ ਸਿੰਘ ਚੀਮਾ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਏ ਐਸ ਆਈ ਮਹਿੰਦਰ ਸਿੰਘ ,ਇੰਦਰਜੀਤ ਸਿੰਘ, ਆਗਿਆਪਾਲ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਜਿਲ੍ਹੇ ਅੰਦਰ ਇਹ ਸਾਰੇ ਪੁਖਤਾ ਇੰਤਜ਼ਾਮ ਕਿਸਾਨੀ ਸੰਘਰਸ਼ ਨੂੰ ਵੇਖਦੇ ਹੋਏ ਲਾਗੂ ਕੀਤੇ ਗਏ ਹਨ।
Previous Postਕਰਲੋ ਘਿਓ ਨੂੰ ਭਾਂਡਾ ਪੰਜਾਬ ਚ ਬਿਜਲੀ ਬਿੱਲਾਂ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਚ ਇਥੇ ਮਿਲੀ ਅਜਿਹੀ ਚੀਜ ਦੇਖਦਿਆਂ ਪਈਆਂ ਭਾਜੜਾਂ – ਹੋ ਗਈ ਲਾਲਾ ਲਾਲਾ