ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੀਆਂ ਸਰਕਾਰੀ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਓਥੇ ਕੀ ਕਈ ਦਿਨ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਛੁੱਟੀ ਕੀਤੇ ਜਾਣ ਦੇ ਅਧਿਕਾਰ ਦਿੱਤੇ ਜਾਂਦੇ ਹਨ। ਜਿਸ ਸਦਕਾ ਵੱਖ-ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਖ਼ਾਸ ਦਿਨਾਂ ਦੇ ਮੌਕਿਆਂ ਤੇ ਆਪਣੇ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਦੇ ਇਸ ਜਿਲ੍ਹੇ ਚ ਹੋਇਆ ਇਸ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਅਨੁਸਾਰ ਪੰਜਾਬ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 31 ਜੁਲਾਈ ਨੂੰ ਸੰਗਰੂਰ ਜਿਲ੍ਹੇ ਵਿੱਚ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦਾ ਪਾਲਣ ਕੀਤਾ ਹੈ। ਇਹ ਛੁੱਟੀ ਸੰਗਰੂਰ ਜ਼ਿਲ੍ਹੇ ਵਿੱਚ ਸ਼ਹੀਦ ਉਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਐਲਾਨ ਕੀਤੀ ਗਈ ਹੈ। ਜਿੱਥੇ ਸੰਗਰੂਰ ਜ਼ਿਲ੍ਹੇ ਦੇ ਵਿੱਚ ਸਰਕਾਰੀ ਛੁੱਟੀ ਐਲਾਨਣ ਦਾ ਫੈਸਲਾ ਕੀਤਾ ਹੈ। ਜਿੱਥੇ ਇਹ ਸ਼ਹੀਦੀ ਦਿਹਾੜਾ ਸੂਬਾ ਪੱਧਰੀ ਮਨਾਇਆ ਜਾਂਦਾ ਹੈ। ਉੱਥੇ ਹੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਨੂੰ ਮੁੱਖ ਰੱਖਦਿਆਂ ਹੋਇਆ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਜਿਸਦੇ ਤਹਿਤ 31 ਜੁਲਾਈ 2023 ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ, ਸਰਕਾਰੀ/ ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ । ਸਾਰੇ ਲੋਕ ਸ਼ਹੀਦੀ ਸਮਾਗਮਾਂ ਦੇ ਵਿੱਚ ਸ਼ਿਰਕਤ ਕਰਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂ ਤੇ ਫੁੱਲ ਭੇਂਟ ਕਰ ਸਕਦੇ ਹਨ।
ਓਥੇ ਹੀ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ ਜਾਂ ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ/ਕਾਲਜਾਂ ਆਦਿ ਉੱਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ। ਉਹ ਸਾਰੀਆਂ ਪ੍ਰੀਖਿਆਵਾਂ ਤੈਅ ਤਰੀਕ ਦੇ ਅਨੁਸਾਰ ਹੀ ਕਰਵਾਈਆ ਜਾਣਗੀਆ। ਦੱਸ ਦਈਏ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ, ਸੁਨਾਮ ਊਧਮ ਸਿੰਘ ਵਾਲਾ, ਨੂੰ ਦਫ਼ਤਰੀ ਹੁਕਮ ਦੇ ਅਨੁਸਾਰ ਮਿਤੀ 31 ਜੁਲਾਈ, 2023 ਜ਼ਿਲ੍ਹਾ ਸੰਗਰੂਰ ਵਿਖੇ ਸੂਬਾ ਪੱਧਰ ‘ਤੇ ਮਨਾਉਣ ਦਾ ਫ਼ੈਸਲਾ ਲਿਆ ਹੈ।
Previous Postਕੈਨੇਡਾ 46 ਲੱਖ ਦਾ ਕਰਜ਼ਾ ਲੈ 10 ਦਿਨ ਪਹਿਲਾਂ ਗਏ ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ
Next Postਢਾਈ ਸਾਲ ਦੀ ਬੱਚੀ ਨੂੰ ਹਲ੍ਹਕੇ ਹੋਏ ਕੁੱਤੇ ਨੇ ਵੱਢਿਆ , ਫਿਰ ਲੜਕੀ ਨੇ 40 ਲੋਕਾਂ ਨੂੰ ਵੱਢਿਆ ਫਿਰ ਹੋਈ ਮੌਤ