ਪੰਜਾਬ ਦੇ ਇਸ ਪਿੰਡ ਚ ਸਿਖਰ ਦੁਪਹਿਰੇ ਵਾਪਰ ਗਿਆ ਇਹ ਭਾਣਾ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਆਏ ਦਿਨ ਕਿਸੇ ਟੋਭੇ ਜਾਂ ਛੱਪੜ ਦੇ ਵਿਚ ਡਿੱਗਣ ਦੇ ਕਾਰਨ ਜਾਂ ਅਣਗਹਿਲੀਆਂ ਦੇ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਹੁਣ ਤੱਕ ਜਾ ਚੁੱਕੀਆਂ ਹਨ। ਇਨ੍ਹਾਂ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਪਰ ਕਈ ਸਾਰੀਆਂ ਦੁਰਘਟਨਾਵਾਂ ਵਾਪਰਨ ਤੋਂ ਬਾਅਦ ਵੀ ਪ੍ਰਸ਼ਾਸਨ ਦੇ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤੀਆਂ ਵੀ ਕੀਤੀਆਂ ਗਈਆਂ ਪਰ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ।

ਦਰਅਸਲ ਇਹ ਮੰਦਭਾਗੀ ਖ਼ਬਰ ਪੰਜਾਬ ਦੇ ਟਾਂਡਾ ਬਲਾਕ ਦੇ ਪਿੰਡ ਤੱਲਾ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਪਿੰਡ ਦੇ ਤਕਰੀਬਨ 42 ਸਾਲਾਂ ਵਿਅਕਤੀ ਦੀ ਅਚਾਨਕ ਘਰ ਦੇ ਨੇੜੇ ਹੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਮ੍ਰਿਤਕ ਵਿਅਕਤੀ ਦੀ ਪਹਿਚਾਣ ਜਸਪਾਲ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨਾਂ ਦੇ ਵਿਅਕਤੀ ਤੋਂ ਹੋਈ ਹੈ। ਮ੍ਰਿਤਕ ਦੀ ਪਤਨੀ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪਿੰਡ ਤੋਂ ਬਾਹਰ ਉਹਨਾਂ ਦੀ ਹਵੇਲੀ ਹੈ ਜਿਸ ਵਿੱਚ ਉਹ ਰਹਿੰਦੇ ਹਨ ਅਤੇ ਉਸ ਹਵੇਲੀ ਦੇ ਨਜ਼ਦੀਕ ਇਕ ਛੱਪੜ ਹੈ ਜੋ ਕਿ ਕਾਫ਼ੀ ਡੂੰਘਾ ਹੈ ਜਿਸ ਦੀ ਡੂੰਘਾਈ ਲਗਭਗ 12 ਤੋਂ 15 ਫੁੱਟ ਦੀ ਹੈ।

ਉਸ ਦਾ ਕਹਿਣਾ ਹੈ ਕਿ ਜਸਪਾਲ ਸਿੰਘ ਛੱਪੜ ਦੇ ਨਜ਼ਦੀਕ ਕੰਮ ਕਰ ਰਿਹਾ ਸੀ ਪਰ ਅਚਾਨਕ ਉਨ੍ਹਾਂ ਦਾ ਪੈਰ ਤਿਲਕ ਗਿਆ ਅਤੇ ਉਹ ਛੱਪੜ ਦੇ ਵਿੱਚ ਡਿੱਗ ਗਿਆ। ਜਿਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਬੱਚਿਆਂ ਵੱਲੋਂ ਰੋਲਾਂ ਪਾ ਦਿੱਤਾ ਗਿਆ ਅਤੇ ਜਿਸ ਕਾਰਨ ਮੌਕੇ ਤੇ ਗੁਆਂਢੀ ਪਹੁੰਚ ਗਏ ਅਤੇ ਗੁਆਂਢੀਆਂ ਦੀ ਮਦਦ ਨਾਲ ਜਸਪਾਲ ਸਿੰਘ ਨੂੰ ਛੱਪੜ ਦੇ ਵਿੱਚ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪਰ ਛੱਪੜ ਦੀ ਜਿਆਦਾ ਡੁੰਘਾਈ ਕਾਰਨ ਉਹ ਬਾਹਰ ਨਹੀਂ ਕੱਢਿਆ ਜਾ ਸਕਿਆ। ਜਿਸ ਦੀ ਜਾਣਕਾਰੀ ਥਾਣਾ ਟਾਂਡਾ ਨੂੰ ਦਿੱਤੀ ਗਈ।

ਜਿਸ ਸਬੰਧੀ ਸੂਚਨਾ ਮਿਲਣ ਤੇ ਮੌਕੇ ਤੇ ਤਸੀਲਦਾਰ ਹਾਥੀ ਮਸਤ ਛੁੱਟਾ ਇੰਸਪੈਕਟਰ ਬਿਕਰਮਜੀਤ ਸਿੰਘ ਪਹੁੰਚ ਗਏ। ਇਹਨਾਂ ਦੇ ਵੱਲੋਂ ਮੌਕੇ ਤੇ ਪਹੁੰਚ ਕਿ ਗੋਤਾਖੋਰਾਂ ਨੂੰ ਬੁਲਾ ਲਿਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਲਿਜਾਇਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਮ੍ਰਿਤਕ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨੂੰ ਛੱਡ ਗਿਆ ਹੈ।