ਪੰਜਾਬ ਦੇ ਇਸ ਪਿੰਡ ਨੇ ਤਰੱਕੀ ਵਾਲੇ ਚਕੇ ਫੱਟੇ , ਸਾਰੀ ਪਾਸੇ ਹੋ ਗਈ ਵਾਹ ਵਾਹ ਦੇਖੋ ਤਸਵੀਰਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਵਿਕਾਸ ਕਾਰਜ ਤੇਜ਼ ਕਰ ਦਿੱਤੇ ਗਏ ਹਨ ਜਿਸ ਨਾਲ ਪੰਜਾਬ ਦੀ ਨੁਹਾਰ ਨੂੰ ਬਦਲਿਆ ਜਾ ਸਕੇ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਵਿਚੋਂ ਨਸ਼ਾ ਅਤੇ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾਵੇਗਾ। ਜਿਸ ਵਾਸਤੇ ਉਨ੍ਹਾਂ ਵੱਲੋਂ ਪਹਿਲਾਂ ਹੀ ਸਾਰੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦਿੱਤੇ ਜਾਣ ਵਾਸਤੇ ਵੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਵੱਖ-ਵੱਖ ਪਿੰਡ ਦੀਆਂ ਪੰਚਾਇਤਾਂ ਵੱਲੋਂ ਵੀ ਆਪਣੇ ਪਿੰਡ ਦੇ ਵਿਕਾਸ ਵਾਸਤੇ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਅੱਗੇ ਵਧ ਕੇ ਆਪਣੇ ਸੂਬੇ ਦੇ ਵਿਕਾਸ ਲਈ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਪਿੰਡਾਂ ਦੇ ਅਨੁਸਾਰ ਉਨ੍ਹਾਂ ਨੂੰ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਹੁਣ ਪੰਜਾਬ ਦੇ ਇਕ ਪਿੰਡ ਵੱਲੋਂ ਤਰੱਕੀ ਦੇ ਮਾਮਲੇ ਵਿਚ ਫੱਟੇ ਚੱਕੇ ਗਏ ਹਨ ਜਿਸ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਹੁਸ਼ਿਆਰਪੁਰ ਦੇ ਅਧੀਨ ਟਾਂਡਾ ਦੇ ਇੱਕ ਪਿੰਡ ਦਬੁਰਜੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਨੂੰ ਵਧੀਆ ਕਾਰਗੁਜ਼ਾਰੀ ਲਈ ਚੁਣਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੈਂਬਰ ਪੰਜਾਬ ਦੇ ਇਸ ਪਿੰਡ ਨੂੰ ਪਹਿਲਾਂ ਗ੍ਰੀਨ ਐਂਡ ਕਲੀਨ ਪਿੰਡ ਚੁਣਿਆ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੀ ਪੰਚਾਇਤ ਮੈਂਬਰਾਂ ਨੇ ਦੱਸਿਆ ਹੈ ਕਿ ਸਕੱਤਰ ਭਾਰਤ ਸਰਕਾਰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੇ ਅਧੀਨ ਆਜ਼ਾਦੀ ਦੇ 75 ਵੇਂ ਅਮ੍ਰਿਤ ਮਹਾਂ ਉਤਸਵ ਦੇ ਸਬੰਧ ਵਿੱਚ ਉਨ੍ਹਾਂ ਦੇ ਪਿੰਡ ਨੂੰ ਚੁਣਿਆ ਗਿਆ ਹੈ। ਜਿਸ ਦੀ ਜਾਣਕਾਰੀ ਪਿੰਡ ਦੇ ਨੌਜਵਾਨ ਸਰਪੰਚ ਜਸਵੀਰ ਸਿੰਘ ਵਿੱਕੀ, ਸਾਬਕਾ ਸਰਪੰਚ ਅਤੇ ਪੰਚ ਵੱਲੋਂ ਜਾਰੀ ਕੀਤੀ ਗਈ ਹੈ,ਜਿਨ੍ਹਾਂ ਸਭ ਦੀ ਮਿਹਨਤ ਅਤੇ ਹਿੰਮਤ ਸਦਕਾ ਹੀ ਸਖ਼ਤ ਮਿਹਨਤ ਦੇ ਚੱਲਦੇ ਹੋਏ ਇਸ ਪਿੰਡ ਦਾ ਮਾਣ ਹਾਸਲ ਹੋਇਆ ਹੈ।

ਜਿਨ੍ਹਾਂ ਦੇ ਸਹਿਯੋਗ ਸਦਕਾ ਪਿੰਡ ਵਿੱਚ ਗਲੀਆਂ-ਨਾਲੀਆਂ ਨੂੰ ਪੱਕਿਆ ਕੀਤਾ ਗਿਆ ਹੈ ਵਧੀਆ ਸ਼ਮਸ਼ਾਨਘਾਟ ਬਣਾਇਆ ਗਿਆ ਹੈ, ਮਰਦਾਂ ਅਤੇ ਔਰਤਾਂ ਲਈ ਜਿੰਮ, ਪਾਣੀ ਦੇ ਨਿਕਾਸੀ ਵਾਸਤੇ ਥਾਪਰ ਮਾਡਲ ਛੱਪੜ, ਖੇਡ-ਮੈਦਾਨ, ਵਾਟਰ ਸਪਲਾਈ ਜੋ ਕਿ ਵਰਲਡ ਬੈਂਕ ਦੀ ਸਕੀਮ ਨਾਲ ਬਣਾਈ ਗਈ ਹੈ। ਪਿੰਡ ਦੀ ਇਸ ਬਦਲੀ ਨੁਹਾਰ ਦਾ ਸਿਹਰਾ ਪ੍ਰਵਾਸੀ ਭਾਰਤੀਆਂ ਨੂੰ ਵੀ ਜਾਂਦਾ ਹੈ, ਜਿਨ੍ਹਾਂ ਆਪਣਾ ਅਹਿਮ ਯੋਗਦਾਨ ਦਿੱਤਾ ਹੈ। ਉੱਥੇ ਹੀ ਪਿੰਡ ਨੂੰ ਚੁਣੇ ਜਾਣ ਤੇ ਸਾਰੇ ਪਿੰਡ ਨਿਵਾਸੀ ਮਾਣ ਮਹਿਸੂਸ ਕਰ ਰਹੇ ਹਨ।