ਪੰਜਾਬ ਦੇ ਇਸ ਮਸ਼ਹੂਰ ਕਲਾਕਾਰ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, ਅਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਦੇ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਕਿਉਂਕਿ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦੇ ਹੋਏ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਜਿਸ ਬਾਬਤ ਸੰਖਿਆਵਾ ਦੇ ਮੰਤਰਾਲੇ ਵੱਲੋਂ ਲਗਾਤਾਰ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨ ਵਾਸਤੇ ਵੀ ਅਪੀਲ ਕੀਤੀ ਜਾਂਦੀ ਹੈ। ਪਰ ਬਹੁਤ ਵਾਰ ਸੜਕ ਹਾਦਸੇ ਅਚਾਨਕ ਹੀ ਵਾਪਰ ਜਾਂਦੇ ਹਨ ਜੋ ਕਿ ਆਵਾਰਾ ਪਸ਼ੂਆਂ ਦੇ ਕਾਰਨ ਵਾਪਰ ਰਹੇ ਹਨ।

ਹੁਣ ਪੰਜਾਬ ਵਿਚ ਇਸ ਮਸ਼ਹੂਰ ਕਲਾਕਾਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ ਹੈ ਜਿੱਥੇ ਆਵਾਰਾ ਪਸ਼ੂ ਕਾਰਨ ਇਹ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਪੁਰਾ ਚੰਡੀਗੜ੍ਹ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਮਸ਼ਹੂਰ ਗਰਾਸ ਆਰਟਿਸਟ ਅਭਿਸ਼ੇਕ ਚੌਹਾਨ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ। ਜਿੱਥੇ ਉਹ ਮੰਗਲਵਾਰ ਦੀ ਰਾਤ ਨੂੰ ਕਰੀਬ ਸਾਢੇ ਨੌਂ ਵਜੇ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨਾਲ ਕਲਾ ਬਾਰੇ ਮੁਲਾਕਾਤ ਕਰਕੇ ਵਾਪਸ ਰਾਜਪੁਰਾ ਨੂੰ ਪਰਤ ਰਹੇ ਸਨ।

ਜਿਸ ਸਮੇਂ ਹੀ ਉਹ ਬਨੂੜ ਬਾਈਪਾਸ ਦੇ ਕੋਲ ਪਹੁੰਚੇ ਤਾਂ ਉਹਨਾਂ ਦੀ ਕਾਰ ਦੇ ਅੱਗੇ ਇੱਕ ਅਵਾਰਾ ਪਸ਼ੂ ਡਿਵਾਈਡਰ ਦੇ ਵਿਚਕਾਰ ਝਾੜੀਆਂ ਚੋਂ ਆਉਂਦੇ ਹੋਏ ਉਹਨਾਂ ਦੀ ਕਾਰ ਉਪਰ ਛਾਲ ਮਾਰੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਸ ਕਰਮਚਾਰੀ ਘਟਨਾ ਸਥਾਨ ਤੇ ਪਹੁੰਚੇ ਅਤੇ ਇਸ ਮਾਮਲੇ ਦਾ ਜਾਇਜ਼ਾ ਲਿਆ। ਉਥੇ ਹੀ ਅਭਿਸ਼ੇਕ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਨਜ਼ਦੀਕੀ ਛੱਤਬੀੜ ਦਾ ਮਸ਼ਹੂਰ ਚਿੜੀਆਘਰ ਹੈ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਜੰਗਲੀ ਜਾਨਵਰ ਮੁੱਖ ਮਾਰਗ ਉਪਰ ਆ ਜਾਂਦੇ ਹਨ ਅਤੇ ਅਜਿਹੇ ਹਾਦਸੇ ਵਾਪਰ ਰਹੇ ਹਨ।

ਜਿਸ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਕਿਉਂਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਹਾਦਸੇ ਵਾਪਰ ਚੁੱਕੇ ਹਨ। ਉਥੇ ਹੀ ਉਨ੍ਹਾਂ ਕਿਹਾ ਕਿ ਜਿੱਥੇ ਕਾਰ ਚਲਾਉਂਦੇ ਸਮੇਂ ਉਨ੍ਹਾਂ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਕੀਤਾ ਜਾਂਦਾ ਹੈ ਅਤੇ ਹਮੇਸ਼ਾ ਸੀਟ ਬੈਲਟ ਲਗਾਈ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ ਹੈ।