ਪੰਜਾਬ ਦੇ ਇਸ ਸਕੂਲ ਚੋ ਜੋ ਮਿਲਿਆ ਦੇਖ ਪੁਲਸ ਦੇ ਵੀ ਉਡੇ ਹੋਸ਼ – ਸਾਰੇ ਪਾਸੇ ਹੋ ਗਈ ਚਰਚਾ


ਕਰੋਨਾ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਸੁਰੱਖਿਅਤ ਰੱਖੇ ਜਾਣ ਲਈ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ, ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਅਧਿਆਪਕਾਂ ਨੂੰ ਆਨਲਾਈਨ ਹੀ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਸਦਕਾ ਸਾਰੇ ਸਕੂਲਾਂ ਵੱਲੋਂ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਕਰਵਾਈ ਜਾ ਰਹੀ ਹੈ। ਜਿੱਥੇ ਬੱਚਿਆਂ ਨੂੰ ਵਿੱਦਿਅਕ ਅਦਾਰਿਆਂ ਵਿੱਚ ਆਉਣ ਤੋਂ ਮਨ੍ਹਾ ਕੀਤਾ ਗਿਆ ਹੈ ਉਥੇ ਹੀ ਅਧਿਆਪਕਾਂ ਨੂੰ ਸਕੂਲਾਂ ਵਿੱਚ ਆਉਣ ਦੇ ਆਦੇਸ਼ ਵੀ ਦਿਤੇ ਗਏ ਸਨ। ਇਸ ਸਮੇਂ ਛੁੱਟੀਆਂ ਦੌਰਾਨ ਅਧਿਆਪਕਾਂ ਨੂੰ ਵੀ ਸਕੂਲ ਤੋਂ ਛੁੱਟੀ ਕੀਤੀ ਗਈ ਹੈ। ਜਿੱਥੇ ਸਰਕਾਰ ਵੱਲੋਂ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।

ਉਥੇ ਹੀ ਬੱਚਿਆਂ ਨੂੰ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਬਚਾਅ ਕੇ ਰੱਖਣ ਲਈ ਵੱਖ-ਵੱਖ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿੱਥੇ ਬੱਚਿਆਂ ਨੂੰ ਸਹੀ ਸੇਧ ਦੇਣ ਲਈ ਸਰਕਾਰ ਵੱਲੋਂ ਅਧਿਆਪਕਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿੱਚ ਸਮਰ ਕੈਂਪ ਦਾ ਆਯੋਜਨ ਆਨਲਾਈਨ ਕਰਵਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਕਈ ਸਕੂਲਾਂ ਤੋਂ ਵੱਖ ਵੱਖ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ।

ਹੁਣ ਪੰਜਾਬ ਦੇ ਇਸ ਸਕੂਲ ਚੋਂ ਕੁਝ ਅਜੇਹਾ ਮਿਲਿਆ ਹੈ ਜਿਸ ਨੂੰ ਦੇਖ ਕੇ ਪੁਲਸ ਦੇ ਵੀ ਹੋਸ਼ ਉੱਡ ਗਏ ਹਨ ਤੇ ਜਿਸ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਸੰਗਤਪੁਰਾ ਦੇ ਸਰਕਾਰੀ ਸਕੂਲ ਤੋਂ ਸਾਹਮਣੇ ਆਈ ਹੈ। ਜਿੱਥੇ ਮਿਲੀ ਖਬਰ ਦੇ ਅਨੁਸਾਰ ਸੂਚਨਾ ਦੇ ਅਧਾਰ ਤੇ ਪੁਲਿਸ ਵਲੋ ਸਕੂਲ ਵਿੱਚੋ ਭਾਰੀ ਮਾਤਰਾ ਵਿੱਚ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ। ਜਿਸ ਨੂੰ ਦੇਖ ਕੇ ਪਿੰਡ ਨਿਵਾਸੀ ਵੀ ਹੈਰਾਨ ਹਨ।

ਕਿਉਂਕਿ ਵਿਦਿਅਕ ਅਦਾਰਿਆਂ ਨੂੰ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ। ਉੱਥੇ ਹੀ ਪੁਲੀਸ ਵੱਲੋਂ ਸ਼ਰਾਬ ਅਤੇ ਲਾਹਣ ਬਣਾਉਣ ਵਾਲਾ ਸਮਾਨ ਵੀ ਸਕੂਲ ਵਿੱਚੋਂ ਹੀ ਬਰਾਮਦ ਕੀਤਾ ਗਿਆ ਹੈ। ਇਸ ਘਟਨਾ ਨੂੰ ਲੈ ਕੇ ਅੰਮ੍ਰਿਤਸਰ ਦੇ ਇਸ ਪਿੰਡ ਦੇ ਸਕੂਲ ਦੀ ਚਰਚਾ ਸਭ ਪਾਸੇ ਹੋ ਰਹੀ ਹੈ।