ਪੰਜਾਬ ਦੇ ਇਸ ਸਾਬਕਾ ਵਿਧਾਇਕ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੀਆਂ ਸੀਟਾਂ ਤੇ ਜਿੱਤ ਹਾਸਲ ਕੀਤੀ ਗਈ ਹੈ ਜਿੱਥੇ 117 ਵਿਧਾਨ ਸਭਾ ਸੀਟਾਂ ਉਪਰ ਚੋਣਾਂ ਹੋਈਆਂ ਸਨ। ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ 92 ਸੀਟਾਂ ਉਪਰ ਕਬਜ਼ਾ ਕੀਤਾ ਗਿਆ ਹੈ। ਰਵਾਇਤੀ ਪਾਰਟੀਆਂ ਵਿਚ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੀਆਂ ਰਾਜਨੀਤਿਕ ਹਸਤੀਆਂ ਵੱਲੋਂ ਜਿੱਥੇ ਲੰਮੇ ਸਮੇਂ ਤੋਂ ਰਾਜਨੀਤੀ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਜਾਂਦੀ ਰਹੀ ਹੈ।

ਉੱਥੇ ਹੀ ਅਜਿਹੀਆਂ ਸਖਸੀਅਤਾਂ ਵਾਪਰਨ ਵਾਲੇ ਕਈ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉਨ੍ਹਾਂ ਦੇ ਜਾਣ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਦੇ ਸਾਬਕਾ ਵਿਧਾਇਕ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲੇ ਅਧੀਨ ਆਉਂਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ।

ਇਸ ਹਲਕੇ ਦੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦੇਹਾਂਤ ਹੋਣ ਦੀ ਖਬਰ ਸੁਣਦੇ ਹੀ ਰਾਜਨੀਤੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਉਹ ਰਾਜਨੀਤੀ ਤੋਂ ਇਲਾਵਾ ਅਧਿਆਪਕ ਦੇ ਤੌਰ ਤੇ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਸਨ ਉਥੇ ਹੀ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਨਾਲ ਵੀ ਡਾਢਾ ਪਿਆਰਾ ਦੇਖਿਆ ਜਾਂਦਾ ਸੀ।

ਉਨ੍ਹਾਂ ਵੱਲੋਂ 2007 ਦੇ ਵਿੱਚ ਮੋਗਾ ਜ਼ਿਲੇ ਅਧੀਨ ਆਉਂਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਚੋਣ ਲੜੀ ਗਈ ਸੀ। ਜਿੱਥੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਉਹ ਵਿਧਾਨ ਸਭਾ ਵੀ ਜਾ ਚੁੱਕੇ ਸਨ। ਹੁਣ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੀ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।