ਪੰਜਾਬ ਦੇ ਇਹਨਾਂ ਜਿਲਿਆਂ ਚ ਆ ਰਿਹਾ ਮੀਂਹ – ਖਿੱਚੋ ਤਿਆਰੀ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਮੌਸਮ ਦੇ ਵਿੱਚ ਲਗਾਤਾਰ ਬਦਲਾਵ ਵੇਖਣ ਨੂੰ ਮਿਲਦਾ ਪਿਆ ਹੈ। ਕੱਲ ਜਿੱਥੇ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਤਾਪਮਾਨ ਦੇ ਵਿੱਚ ਵੀ ਕਾਫੀ ਗਿਰਾਵਟ ਦਰਜ ਕੀਤੀ ਗਈ l ਇਸ ਦੌਰਾਨ ਪੰਜਾਬੀਆਂ ਨੂੰ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਹੋਈ l ਇਸੇ ਵਿਚਾਲੇ ਹੁਣ ਪੰਜਾਬ ਦੇ ਮੌਸਮ ਦੇ ਨਾਲ ਜੁੜੀ ਹੋਈ ਇੱਕ ਅਪਡੇਟ ਸਾਂਝੀ ਕਰਾਂਗੇ, ਕਿ ਪੰਜਾਬ ਦੇ ਕਈ ਜ਼ਿਲ੍ਿਆਂ ਦੇ ਵਿੱਚ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਹੋ ਚੁੱਕੀ ਹੈ। ਮੌਸਮ ਵਿਭਾਗ ਮੁਤਾਬਕ ਬੀਤੇ ਦਿਨੀ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.9 ਡਿਗਰੀ ਘੱਟ ਦਰਜ ਕੀਤਾ ਗਿਆ। ਜਦੋਂ ਕਿ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਰਿਹਾ। ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸਤੰਬਰ ‘ਚ ਚੰਗੀ ਬਾਰਿਸ਼ ਹੋ ਸਕਦੀ । ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਪਰ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਮਜ਼ਬੂਤ ​​ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਅਤੇ ਫ਼ਾਜ਼ਿਲਕਾ ਵਿੱਚ ਚੰਗੀ ਬਾਰਿਸ਼ ਹੋ ਸਕਦੀ । ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਭਾਰੀ ਮੀਂਹ ਪਿਆ। ਪੰਜਾਬ ‘ਚ, ਅੰਮ੍ਰਿਤਸਰ ਵਿੱਚ 20 ਮਿਲੀਮੀਟਰ, ਐਸਬੀਐਸ ਨਗਰ ਵਿੱਚ 23.6 ਮਿਲੀਮੀਟਰ, ਬਰਨਾਲਾ ਵਿੱਚ 11 ਮਿਲੀਮੀਟਰ, ਲੁਧਿਆਣਾ ਵਿੱਚ 5 ਮਿਲੀਮੀਟਰ, ਪਟਿਆਲਾ ਵਿੱਚ 4 ਮਿਲੀਮੀਟਰ, ਮੋਗਾ ਵਿੱਚ 19 ਮਿਲੀਮੀਟਰ ਅਤੇ ਸੰਗਰੂਰ ਵਿੱਚ 10 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅਗਸਤ ਮਹੀਨੇ ‘ਚ ਪੂਰੇ ਸੂਬੇ ‘ਚ ਹੋਈ ਬਾਰਿਸ਼ ਤੋਂ ਬਾਅਦ ਦੋ ਮਹੀਨਿਆਂ ਤੋਂ ਮਾਨਸੂਨ ਦੇ ਅੰਕੜਿਆਂ ‘ਚ ਮਾਮੂਲੀ ਸੁਧਾਰ ਹੋਇਆ ਹੈ। ਸੋ ਜਿੱਥੇ ਮੌਸਮ ਵਿਭਾਗ ਦੇ ਵੱਲੋਂ ਹੁਣ ਪੰਜਾਬ ਦੇ ਜ਼ਿਲ੍ਹਿਆਂ ਦੇ ਵਿੱਚ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਉੱਥੇ ਹੀ ਜੇਕਰ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਦੇ ਵਿੱਚ ਇਸ ਵੇਲੇ ਕਾਫੀ ਤਬਾਹੀ ਵੇਖਣ ਨੂੰ ਮਿਲਦੀ ਪਈ ਹੈ ਮੀਂਹ ਦੇ ਕਾਰਨ ਕਿਉਂਕਿ ਕਈ ਥਾਵਾਂ ਦੇ ਉੱਪਰ ਹੜਾਂ ਵਰਗੇ ਹਾਲਾਤ ਬਣੇ ਹੋਏ ਹਨ l ਪਰ ਦੂਜੇ ਪਾਸੇ ਪੰਜਾਬ ਦੇ ਵਿੱਚ ਕਾਫੀ ਘੱਟ ਮੀਂਹ ਦਰਜ ਕੀਤਾ ਜਾ ਰਿਹਾ ਸੀ ਤੇ ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।